ETV Bharat / state

Firozepur Floods: ਵਿਧਾਇਕ ਨੇ ਕਿਹਾ ਧੁੱਸੀ ਬੰਨ੍ਹ ਨੂੰ ਕੋਈ ਖ਼ਤਰਾ ਨਹੀਂ, ਪਿੰਡ ਵਾਸੀਆਂ ਨੇ ਕਿਹਾ- ਪਾਣੀ ਦਾ ਵਹਾਅ ਤੇਜ਼, ਸਤਲੁਜ ਕੰਢੇ ਵਸੇ ਪਿੰਡਾਂ ਨੂੰ ਖ਼ਤਰਾ

author img

By

Published : Jul 25, 2023, 7:20 AM IST

ਫਿਰੋਜ਼ਪੁਰ ਸਤਲੁਜ ਦੇ ਧੁੱਸੀ ਬੰਨ੍ਹ ਨੂੰ ਕੋਈ ਖ਼ਤਰਾ ਨਹੀਂ ਹੈ। ਇਸ ਦਾ ਦਾਅਵਾ ਕਰਦਿਆ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ।

Firozepur Floods, Punjab Floods, Dhusi Dam, Satluj
ਵਿਧਾਇਕ ਨੇ ਕਿਹਾ ਧੁੱਸੀ ਬੰਨ੍ਹ ਨੂੰ ਕੋਈ ਖ਼ਤਰਾ ਨਹੀਂ

ਸਤਲੁਜ ਕੰਢੇ ਵਸੇ ਪਿੰਡਾਂ ਨੂੰ ਖ਼ਤਰਾ

ਫਿਰੋਜ਼ਪੁਰ: ਪਿਛਲੀ ਦਿਨੀਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਨੁਕਸਾਨੇ ਸਤਲੁਜ ਦਰਿਆ ਦੇ ਬੰਨ੍ਹ ਦਾ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਜਾਇਜ਼ਾ ਲੈਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਾਣੀ ਦੀ ਨਿਰਵਿਘਨ ਨਿਕਾਸੀ ਦੇ ਮੱਦੇਨਜ਼ਰ ਫਿਰੋਜ਼ਪੁਰ ਵੱਲੋਂ ਅਧਿਕਾਰੀਆਂ ਸਮੇਤ ਪਿੰਡ ਹਬੀਬ ਕੇ ਸਮੇਤ ਬੰਨ੍ਹ ਨਾਲ ਲੱਗਦੇ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਫਿਰੋਜਪੁਰ-ਸਤਲੁਜ ਦੇ ਧੁੱਸੀ ਬੰਨ੍ਹ ਨੂੰ ਹੁਣ ਕੋਈ ਖ਼ਤਰਾ ਨਹੀਂ ਹੈ, ਲੋਕ ਅਫਵਾਹਾਂ ਤੋਂ ਸੁਚੇਤ ਰਹਿਣ।

ਪਿੰਡ ਵਾਸੀਆਂ ਨੇ ਕਿਹਾ ਕਿ ਪਾਣੀ ਦਾ ਵਹਾਅ ਤੇਜ਼: ਦੂਜੇ ਪਾਸੇ ਪਿੰਡ ਵਾਸੀਆਂ ਨੇ ਕਿਹਾ ਕਿ ਇੱਥੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਜਿੱਥੇ ਕਾਰਵਾਈ ਕਰਨੀ ਚਾਹੀਦੀ ਹੈ, ਉੱਥੇ ਗੱਟੇ ਨਹੀਂ ਲਾਇਆ ਗਿਆ। ਸਥਾਨਕ ਵਾਸੀਆਂ ਨੇ ਕਿਹਾ ਕਿ ਜੇਕਰ ਇੱਕ ਵੀ ਇੱਟ ਹੇਠਾਂ ਆਉਂਦੀ ਹੈ, ਤਾਂ ਪਾਣੀ ਦਾ ਤੇਜ਼ ਵਹਾਅ ਸਤਲੁੱਜ ਦੇ ਕੰਢੇ ਲੱਗਦੇ 6-7 ਪਿੰਡਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ।

ਮੌਕੇ ਦੀ ਸਥਿਤੀ ਕੰਟਰੋਲ ਵਿੱਚ : ਉੱਥੇ ਹੀ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਲੋਕਾਂ ਨੇ ਕਿਹਾ ਕਿ ਬੰਨ੍ਹ ਦੇ ਹੇਠਾਂ ਤੋਂ ਪਾਣੀ ਦਾ ਵਹਾਅ ਹੋਇਆ ਸੀ ਅਤੇ ਪ੍ਰਸ਼ਾਸਨ ਨੂੰ ਬੰਨ੍ਹ ਦੇ ਅਗੇ ਗੱਟੇ ਲਾਉਣੇ ਚਾਹੀਦੇ ਹਨ ਅਤੇ ਉਸ ਨੂੰ ਪੱਕਾ ਕਰਨਾ ਚਾਹੀਦਾ ਹੈ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਹਬੀਬ ਕੇ ਸਮੇਤ ਬੰਨ ਨਾਲ ਲੱਗਦੇ ਕਈ ਪਿੰਡਾਂ ਦਾ ਉਨ੍ਹਾਂ ਵਲੋਂ ਦੌਰਾ ਕੀਤਾ ਗਿਆ ਹੈ ਤੇ ਮੌਕੇ ਦੀ ਸਥਿਤੀ ਕੰਟਰੋਲ ਵਿਚ ਹੈ। ਉਨ੍ਹਾਂ ਕਿਹਾ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਉੱਤੇ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਕੋਈ ਸਮੱਸਿਆ ਨਹੀਂ ਹੈ, ਲੋਕਾਂ ਵਲੋਂ ਅਫ਼ਵਾਹ ਉਡਾ ਦਿੱਤੀ ਗਈ, ਤਾਂ ਜੋ ਲੋਕ ਸ਼ਹਿਰ ਤੋਂ ਇੱਥੇ ਆਉਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇੰਝ ਸ਼ਹਿਰੋ ਕੋਈ ਇੱਥੇ ਨਾ ਆਵੇ, ਕਿਉਂਕਿ ਭੀੜ ਪੈਣ ਨਾਲ ਕੰਮ ਵਿੱਚ ਵਿਘਨ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮੂਲੀ ਪਾੜ ਹੈ, ਜੋ ਪੂਰ ਦਿੱਤਾ ਗਿਆ ਹੈ। ਮੌਕੇ ਉੱਤੇ ਜੇਸੀਬੀ ਮਸ਼ੀਨਾਂ ਵੀ ਮੰਗਵਾਈਆਂ ਗਈਆਂ, ਹੁਣ ਕੋਈ ਖ਼ਤਰਾ ਨਹੀਂ ਹੈ।

ਉਨ੍ਹਾਂ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ 'ਤੇ ਕੀਤੇ ਪ੍ਰਬੰਧ ਕਾਰਜਾਂ ਦਾ ਜਾਇਜਾ ਵੀ ਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਧਿਕਾਰੀਆਂ ਨਾਲ ਜ਼ਿਲ੍ਹੇ ਦੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਹਨ ਤੇ ਲੋਕਾਂ ਨੂੰ ਕੋਈ ਦਿਕੱਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.