ETV Bharat / state

ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਦਾ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਵਿਰੋਧ

author img

By

Published : Aug 18, 2021, 3:04 PM IST

ਜ਼ੀਰਾ ਦੇ ਮੱਲਾਂਵਾਲਾ ਅਤੇ ਮੱਖੂ ਵਿੱਚ ਆਪਣਾ ਚੋਣ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਵਿਰੋਧ ਕੀਤਾ ਗਿਆ। ਪ੍ਰਦਰਸ਼ਨਕਾਰੀਆ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਨੂੰ ਕਾਲੇ ਝੰਡੇ ਦਖਾ ਕੇ ਵਿਰੋੋਧ ਕੀਤਾ ਗਿਆ।

ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਦਾ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਵਿਰੋਧ
ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਦਾ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਵਿਰੋਧ

ਜ਼ੀਰਾ: ਕੇਂਦਰ ਸਰਕਾਰ ਵਿੱਚ ਤਿੰਨ ਨਵੇਂ ਬਣਾਏ ਖੇਤੀ ਕਾਨੂੰਨਾਂ ਨੂੰ ਲੈਕੇ ਇੱਕ ਪਾਸੇ ਜਿੱਤੇ ਕਿਸਾਨਾਂ ਵੱਲੋਂ ਬੀਜੇਪੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨਾਂ ਵੱਲੋਂ ਬੀਜੇਪੀ ਦੀ ਭਾਈਵਾਲ ਰਹੇ ਚੁੱਕੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਵੀ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੇ ਹੋਰ ਯੂਨੀਅਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕੀਤਾ ਗਿਆ।

ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਦਾ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਵਿਰੋਧ

ਜ਼ੀਰਾ ਦੇ ਮੱਲਾਂਵਾਲਾ ਅਤੇ ਮੱਖੂ ਵਿੱਚ ਆਪਣਾ ਚੋਣ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਵਿਰੋਧ ਕੀਤਾ ਗਿਆ। ਪ੍ਰਦਰਸ਼ਨਕਾਰੀਆ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਨੂੰ ਕਾਲੇ ਝੰਡੇ ਦਖਾ ਕੇ ਵਿਰੋੋਧ ਕੀਤਾ ਗਿਆ।

ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਅਕਾਲੀ ਦਲ ਦੇ ਸਮਰਥਕਾ ਦੀਆਂ ਗੱਡੀਆ ਡੰਡਿਆ ਨਾਲ ਹਮਲਾ ਵੀ ਕੀਤਾ ਗਿਆ। ਨਾਲ ਹੀ ਅਕਾਲੀ ਦਲ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ ਦੇ ਬੋਰਡ ਵੀ ਉਤਾਰ ਦਿੱਤੇ। ਅਕਾਲੀ ਦਲ ਦੇ ਇਸ ਕਾਫ਼ਲੇ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਸਮਰਥਕ ਪਹੁੰਚੇ ਸਨ।

ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨਕਾਰੀਆ ਨੇ ਕਿਹਾ, ਕਿ ਸੰਯੁਕਤ ਮੋਰਚੇ ਵੱਲੋਂ ਸੱਦਾ ਦਿੱਤਾ ਗਿਆ ਸੀ। ਜਿੰਨਾ ਚਿਰ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕੋਈ ਵੀ ਪਾਰਟੀ ਪਿੰਡਾਂ ਵਿੱਚ ਆਪਣਾ ਪ੍ਰਚਾਰ ਕਰਨ ਜਾਂ ਵੋਟਾਂ ਨਹੀਂ ਮੰਗਣ ਜਾਵੇਗਾ, ਤੇ ਜੇਕਰ ਕੋਈ ਪਾਰਟੀ ਆਵੇਗੀ ਤਾਂ ਉਸ ਵਿਰੋਧ ਕੀਤਾ ਜਾਵੇ ਤੇ ਉਨ੍ਹਾਂ ਦੇ ਪ੍ਰੋਗਰਾਮਾਂ ਦਾ ਬਾਈਕਾਟ ਕੀਤਾ ਜਾਵੇ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਅਕਾਲੀ ਦਲ ਵੀ ਬੀਜੇਪੀ ਨਾਲ ਮਿਲਿਆ ਹੋਇਆ ਹੈ, ਜੋ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਚਾਕੂ ਮਾਰ ਰਿਹਾ ਹੈ। ਕਿਸਾਨਾਂ ਨੇ ਅਕਾਲੀ ਦਲ ਨੂੰ ਪੰਜਾਬ ਤੇ ਕਿਸਾਨਾਂ ਦੀ ਵਿਰੋਧੀ ਪਾਰਟੀ ਦੱਸਿਆ।

ਇਹ ਵੀ ਪੜ੍ਹੋ:ਸ਼ਾਹੀ ਸ਼ਹਿਰ ਪਟਿਆਲਾ ‘ਚ ਸਰਕਾਰ ਖਿਲਾਫ਼ ਗਰਜੇ ਮਜ਼ਦੂਰ

ETV Bharat Logo

Copyright © 2024 Ushodaya Enterprises Pvt. Ltd., All Rights Reserved.