ETV Bharat / state

ਚੋਣਾ ‘ਤੇ ਕਿਸਾਨ ਆਗੂਆਂ ਦੇ ਵੱਡੇ ਬਿਆਨ

author img

By

Published : Dec 30, 2021, 11:57 AM IST

ਕਿਸਾਨ ਸੰਯੁਕਤ ਮੋਰਚੇ ਦੀ ਜਿੱਤ ਹੋਈ ਆਉਣ ਵਾਲੇ ਸਮੇਂ ਵਿੱਚ ਕੁਝ ਜੱਥੇਬੰਦੀਆਂ ਵੱਲੋਂ ਸਿਆਸੀ ਸਮੀਕਰਨ ਤਿਆਰ ਕੀਤੇ ਜਾ ਰਹੇ ਹਨ। ਇਸੇ ਦੇ ਤਹਿਤ ਮਖੂ ਬਾਠਾਂ ਵਾਲਾ ਗੁਰਦੁਆਰਾ ਸਾਹਿਬ ਵਿੱਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ (Kisan Sangharsh Committee Punjab Kot Budha) ਦੀ ਨਿਯੁਕਤੀ ਇੰਦਰਜੀਤ ਸਿੰਘ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਕੀਤੀ ਗਈ।

ਚੋਣਾ ‘ਤੇ ਕਿਸਾਨ ਆਗੂਆਂ ਦੇ ਵੱਡੇ ਬਿਆਨ
ਚੋਣਾ ‘ਤੇ ਕਿਸਾਨ ਆਗੂਆਂ ਦੇ ਵੱਡੇ ਬਿਆਨ

ਫ਼ਿਰੋਜ਼ਪੁਰ: ਪਿਛਲੇ ਲੰਬੇ ਸਮੇਂ ਤੋਂ ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਜੋ ਜੰਗ ਲੜੀ ਜਾ ਰਹੀ ਸੀ ਉਸ ਵਿੱਚ ਕਿਸਾਨ ਸੰਯੁਕਤ ਮੋਰਚੇ ਦੀ ਜਿੱਤ ਹੋਈ ਆਉਣ ਵਾਲੇ ਸਮੇਂ ਵਿੱਚ ਕੁਝ ਜੱਥੇਬੰਦੀਆਂ ਵੱਲੋਂ ਸਿਆਸੀ ਸਮੀਕਰਨ ਤਿਆਰ ਕੀਤੇ ਜਾ ਰਹੇ ਹਨ। ਇਸੇ ਦੇ ਤਹਿਤ ਮਖੂ ਬਾਠਾਂ ਵਾਲਾ ਗੁਰਦੁਆਰਾ ਸਾਹਿਬ ਵਿੱਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ (Kisan Sangharsh Committee Punjab Kot Budha) ਦੀ ਨਿਯੁਕਤੀ ਇੰਦਰਜੀਤ ਸਿੰਘ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਕੀਤੀ ਗਈ।

ਚੋਣਾ ‘ਤੇ ਕਿਸਾਨ ਆਗੂਆਂ ਦੇ ਵੱਡੇ ਬਿਆਨ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇੰਦਰਜੀਤ ਸਿੰਘ ਨੇ ਦੱਸਿਆ ਕਿ ਅਸੀਂ ਜੰਗ ਜਿੱਤ ਕੇ ਨਹੀਂ ਆਏ ਬਲਕਿ ਇਸ ਨੂੰ ਸਸਪੈਂਡ ਕਰਕੇ ਆਏ ਹਾਂ, ਉਨ੍ਹਾਂ ਕਿਹਾ ਕਿ ਸਾਡੀਆਂ ਬਾਕੀ ਦੀਆਂ ਮੰਗਾਂ ਅਜੇ ਵੀ ਖੜ੍ਹੀਆਂ ਹਨ, ਪਰ ਕੇਂਦਰ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕ ਰਹੀ।

ਉਨ੍ਹਾਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਚੋਣਾ (Punjab Assembly Election) ਵਿੱਚ ਮੋਰਚੇ ਵੱਲੋਂ ਕਿਸੇ ਵੀ ਰਾਜਨੀਤਕ ਪਾਰਟੀ ਦਾ ਸਾਥ ਨਹੀਂ ਦਿੱਤਾ ਜਾਵੇਗਾ ਅਤੇ ਜੋ ਜਥੇਬੰਦੀਆਂ ਦੇ ਆਗੂ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ, ਉਨ੍ਹਾਂ ਦੇ ਨਾਲ ਸੰਯੁਕਤ ਮੋਰਚੇ ਦਾ ਕੋਈ ਵੀ ਲੈਣਾ-ਦੇਣਾ ਨਹੀਂ ਹੈ।
ਇਸ ਮੌਕੇ ਕਿਸਾਨ ਆਗੂ (Farmer leaders) ਅੰਗਰੇਜ਼ ਸਿੰਘ ਬੂਟੇ ਵਾਲਾ ਮੀਤ ਪ੍ਰਧਾਨ ਫਿਰੋਜ਼ਪੁਰ ਵੱਲੋਂ ਦੱਸਿਆ ਕਿ ਪਿਛਲੇ ਇੱਕ ਸਾਲ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਜੰਗ ਲੜ ਰਹੇ ਹਨ। ਜਿਨ੍ਹਾਂ ਵਿੱਚ ਕਿਸਾਨਾਂ (Farmers) ਨੇ ਆਪਣੇ ਸਾਥੀਆਂ ਦੀਆਂ ਜਾਨਾਂ ਵੀ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਹਰ ਇਨਸਾਨ ਕੋਲ ਆਪਣੀ ਵੋਟ ਪਾਉਣ ਦਾ ਅਧਿਕਾਰ ਹੈ ਅਤੇ ਸਾਨੂੰ ਇਹ ਵੋਟ ਸੋਚ-ਸਮਝ ਕੇ ਇਸਤੇਮਾਲ ਕਰਨੀ ਚਾਹੀਦੀ ਹੈ ਤਾਂ ਜੋ ਵਧੀਆ ਉਮੀਦਵਾਰ ਚੁਣਿਆ ਜਾ ਸਕੇ। ਇਸ ਮੌਕੇ ਉਨ੍ਹਾਂ ਸਰਕਾਰ ਬਣਨ ਤੋਂ ਪਹਿਲਾਂ ਮੈਨੀਫੈਸਟੋ (Manifesto) ‘ਤੇ ਬੋਲਦਿਆ ਕਿਹਾ ਕਿ ਹਰ ਪਾਰਟੀ ਵੱਲੋਂ ਆਪੋ-ਆਪਣੇ ਮੈਨੀਫੈਸਟੋ (Manifesto) ਤਿਆਰ ਕੀਤੇ ਜਾਂਦੇ ਹਨ ਅਤੇ ਇਸ ਦੇ ਜ਼ਰੀਏ ਹੀ ਲੋਕਾਂ ਨਾਲ ਲੱਖਾਂ ਵਾਅਦੇ ਕੀਤੇ ਜਾਂਦੇ ਹਨ, ਪਰ ਅਫਸੋਸ ਇਨ੍ਹਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਮੈਨੀਫੈਸਟੋ ‘ਤੇ ਕਾਨੂੰਨੀ (Legal on Manifesto) ਪ੍ਰਕਿਰਿਆ ਕਰਨੀ ਚਾਹੀਦੀ ਹੈ, ਤਾਂ ਜੋ ਸਿਆਸੀ ਲੀਡਰ ਲੋਕਾਂ ਨੂੰ ਬੇਵਕੂਫ ਨਾ ਬਣਾ ਸਕਣ।

ਇਹ ਵੀ ਪੜ੍ਹੋ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਹੋਇਆ ਹਮਲਾ, ਜਾਂਚ ’ਚ ਜੁੱਟੀ ਪੁਲਿਸ

ETV Bharat Logo

Copyright © 2024 Ushodaya Enterprises Pvt. Ltd., All Rights Reserved.