ETV Bharat / state

ਰਾਣਾ ਮਾਈਨਰ ਨੂੰ ਲੈ ਕੇ ਕਿਸਾਨਾਂ ਨੇ ਲਾਇਆ ਧਰਨਾ, ਕੈਬਨਿਟ ਮੰਤਰੀ ਵਿਰੁੱਧ ਕੀਤੀ ਨਾਅਰੇਬਾਜ਼ੀ

author img

By

Published : Mar 25, 2021, 9:18 PM IST

ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਮਹੰਤਾਂ ਵਾਲਾ ਦੇ ਨਜ਼ਦੀਕ ਬਣ ਰਹੀ ਰਾਣਾ ਮਾਈਨਰ ਖਿਲਾਫ਼ ਦੂਸਰੇ ਦਿਨ ਵੀ ਕਿਸਾਨਾਂ ਵਲੋਂ ਧਰਨਾ ਲਗਾ ਕੇ ਕੰਮ ਬੰਦ ਰੱਖਿਆ ਗਿਆ ਅਤੇ ਕੈਬਨਿਟ ਮੰਤਰੀ ਰਾਣਾ ਸੋਢੀ ਖਿਲਾਫ਼ ਕਮ ਕੇ ਨਾਅਰੇਬਾਜ਼ੀ ਕੀਤੀ ਗਈ।

ਤਸਵੀਰ
ਤਸਵੀਰ

ਫਿਰੋਜ਼ਪੁਰ: ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਮਹੰਤਾਂ ਵਾਲਾ ਦੇ ਨਜ਼ਦੀਕ ਬਣ ਰਹੀ ਰਾਣਾ ਮਾਈਨਰ ਨੂੰ ਲੈ ਕੇ ਦੂਸਰੇ ਦਿਨ ਵੀ ਕਿਸਾਨਾਂ ਵੱਲੋਂ ਧਰਨਾ ਲਗਾ ਕੇ ਕੰਮ ਬੰਦ ਰੱਖਿਆ ਗਿਆ ਅਤੇ ਕੈਬਨਿਟ ਮੰਤਰੀ ਰਾਣਾ ਸੋਢੀ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਧਰਨੇ ਵਾਲੀ ਜਗ੍ਹਾ 'ਤੇ ਪਹੁੰਚੇ ਬੀ.ਸੀ ਕਮਿਸ਼ਨ ਪੰਜਾਬ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਰਾਣਾ ਮਾਈਨਰ ਨਹਿਰ ਨੂੰ ਖੁੱਲ੍ਹਾ ਕੀਤਾ ਜਾਵੇ ਅਤੇ ਪਾਣੀ ਦੀ ਮਾਤਰਾ ਵਧਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰੇਸ਼ਾਨੀ ਆ ਰਹੀ ਹੈ ਕਿ ਉਹ ਆਪਣੀਆਂ ਫਸਲਾਂ ਨੂੰ ਪਾਣੀ ਨਹੀਂ ਦੇ ਪਾ ਰਹੇ, ਜਿਸ ਕਾਰਨ ਜ਼ਮੀਨਾਂ ਬੰਜਰ ਹੋਣ ਦੇ ਕਗਾਰ 'ਤੇ ਹਨ। ਉਨ੍ਹਾਂ ਕਿਹਾ ਕਿ ਫਸਲਾਂ ਨੂੰ ਪਾਣੀ ਦੇਣਾ ਕਿਸਾਨਾਂ ਦਾ ਹੱਕ ਹੈ, ਜੋ ਮਿਲਣਾ ਚਾਹੀਦਾ ਹੈ।

ਰਾਣਾ ਮਾਈਨਰ ਨੂੰ ਲੈ ਕੇ ਕਿਸਾਨਾਂ ਨੇ ਲਾਇਆ ਧਰਨਾ, ਕੈਬਨਿਟ ਮੰਤਰੀ ਵਿਰੁੱਧ ਕੀਤੀ ਨਾਅਰੇਬਾਜ਼ੀ

ਇਸ ਦੇ ਨਾਲ ਹੀ ਧਰਨੇ 'ਤੇ ਪਹੁੰਚੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਦੋਂ ਤੱਕ ਨਹਿਰ ਦਾ ਕੰਮ ਸ਼ੁਰੂ ਨਹੀਂ ਕਰਨ ਦਿੱਤਾ ਜਾਵੇਗਾ। ਇਸ ਲਈ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਮੰਨਿਆ ਜਾਵੇ।

ਇਸ ਦੌਰਾਨ ਧਰਨਾ ਸਥਾਨ 'ਤੇ ਪਹੁੰਚੇ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਸਤਿੰਦਰਜੀਤ ਸਿੰਘ ਮੰਟਾ ਦਾ ਕਹਿਣਾ ਕਿ ਨਹਿਰ ਨੂੰ ਖੁੱਲ੍ਹਾ ਕੀਤਾ ਜਾਵੇ, ਕਿਉਂਕਿ ਇਸ ਨਾਲ ਹਲਕੇ ਦੇ 40 ਤੋਂ 45 ਪਿੰਡਾਂ ਨੂੰ ਪਾਣੀ ਲੱਗਦਾ ਹੈ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਜ਼ਮੀਨਾਂ ਬੰਜਰ ਹੋ ਜਾਣਗੀਆਂ ਅਤੇ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਵੇਗਾ।

ਇਹ ਵੀ ਪੜ੍ਹੋ:ਜੰਮੂ-ਕਸ਼ਮੀਰ: ਸੀਆਰਪੀਐਫ ਦੀ ਨਾਕਾ ਪਾਰਟੀ 'ਤੇ ਗ੍ਰੇਨੇਡ ਹਮਲਾ, ਇੱਕ ਜਵਾਨ ਸ਼ਹੀਦ

ETV Bharat Logo

Copyright © 2024 Ushodaya Enterprises Pvt. Ltd., All Rights Reserved.