ETV Bharat / state

ਡੀਏਪੀ ਖਾਦ ਦੀ ਘਾਟ ਨੂੰ ਲੈ ਕੇ ਮੱਚੀ ਹਾਹਾਕਾਰ, ਕਿਸਾਨਾਂ ਨੇ ਰੋਕੀ ਰੇਲ ਗੱਡੀ

author img

By

Published : Nov 14, 2021, 5:59 PM IST

ਡੀਏਪੀ ਖਾਦ ਦੀ ਘਾਟ ਨੂੰ ਲੈ ਕੇ ਮੱਚੀ ਹਾਹਾਕਾਰ
ਡੀਏਪੀ ਖਾਦ ਦੀ ਘਾਟ ਨੂੰ ਲੈ ਕੇ ਮੱਚੀ ਹਾਹਾਕਾਰ

ਡੀਏਪੀ ਖਾਦ ਦੀ ਘਾਟ (Lack of DAP fertilizer) ਨੂੰ ਲੈ ਕੇ ਸੂਬੇ ਦੇ ਕਿਸਾਨਾਂ (Farmers) ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਫਿਰੋਜ਼ਪੁਰ (Ferozepur) ਦੇ ਵਿੱਚ ਕਿਸਾਨਾਂ ਵੱਲੋਂ ਖਾਦ ਲਿਜਾ ਰਹੀ ਰੇਲ ਗੱਡੀ ਨੂੰ ਰੋਕ ਕੇ ਪ੍ਰਸ਼ਾਸਨ ਤੇ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਫਿਰੋਜ਼ਪੁਰ: ਡੀਏਪੀ ਖਾਦ ਦੀ ਘਾਟ ਨੂੰ ਲੈ ਕੇ ਸੂਬੇ ਦੇ ਵਿੱਚ ਹਾਹਾਕਾਰ ਮੱਚੀ ਹੋਈ ਹੈ। ਕਿਸਾਨਾਂ ਦੇ ਵਿੱਚ ਖਾਦ ਦਾ ਘਾਟ ਨੂੰ ਲੈ ਕੇ ਸਰਕਾਰਾਂ ਦੇ ਖਿਲਾਫ਼ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸਦੇ ਚੱਲਦੇ ਕਿਸਾਨਾਂ ਵੱਲੋਂ ਫਿਰੋਜ਼ਪੁਰ (Ferozepur) ਦੇ ਮੱਲਾਵਾਲ ਵਿਖੇ ਡੀਏਪੀ ਖਾਦ ਦੇ ਰੈਕ ਟਰੇਨ ਨੂੰ ਰੋਕਿਆ ਗਿਆ ਹੈ। ਇਸ ਮੌਕੇ ਕਿਸਾਨਾਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਫਿਰੋਜ਼ਪੁਰ ਤੋਂ ਹੁਸ਼ਿਆਰਪੁਰ ਜਾ ਰਹੀ ਡੀ.ਏ.ਪੀ ਖਾਦ ਦੇ ਰੈਕ ਟਰੇਨ ਨੂੰ ਕਸਬਾ ਮੱਲਾਵਾਲਾ ਵਿਖੇ ਫਿਰੋਜ਼ਪੁਰ ਧਰਨਾ ਲਗਾ ਕੇ ਰੋਕਿਆ ਗਿਆ ਹੈ। ਜਾਣਕਾਰੀ ਅਨੁਸਾਰ ਖਾਦ ਲਿਜਾ ਰਹੀ ਇਹ ਰੇਲ ਗੱਡੀ ਹੁਸ਼ਿਆਰਪੁਰ ਵਿਖੇ ਪਹੁੰਚਣੀ ਸੀ ਪਰ ਪਰੇਸ਼ਾਨ ਹੋਏ ਕਿਸਾਨਾਂ ਦੇ ਵੱਲੋਂ ਰੇਲ ਗੱਡੀ (Train) ਅੱਗੇ ਖੜ੍ਹੇ ਹੋ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਡੀਏਪੀ ਖਾਦ ਦੀ ਘਾਟ ਨੂੰ ਲੈ ਕੇ ਮੱਚੀ ਹਾਹਾਕਾਰ

ਤਣਾਅਪੂਰਨ ਬਣੇ ਮਾਹੌਲ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਮੌਕੇ ’ਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਭਲਕੇ ਫਿਰੋਜ਼ਪੁਰ ਵਿੱਚ ਡੀਏਪੀ ਖਾਦ ਦੇ ਰੈਕ ਆਉਣਗੇ ਜਿਸ ਨਾਲ ਡੀਏਪੀ ਖਾਦ ਦੀ ਘਾਟ ਦੂਰ ਹੋ ਜਾਵੇਗੀ। ਇਸ ਤੋਂ ਬਾਅਦ ਫਿਰੋਜ਼ਪੁਰ ਤੋਂ ਹੁਸ਼ਿਆਰਪੁਰ ਜਾ ਰਹੇ ਡੀ.ਏ.ਪੀ ਖਾਦ ਦੇ ਰੈਕ ਰੇਲ ਗੱਡੀ ਨੂੰ ਰਵਾਨਾ ਕੀਤਾ ਗਿਆ।

ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਡੀ.ਏ.ਪੀ ਖਾਦ ਦੀ ਬਹੁਤ ਘਾਟ ਹੈ ਅਤੇ ਕਿਸਾਨ ਬਹੁਤ ਪਰੇਸ਼ਾਨ ਹਨ। ਉਨ੍ਹਾਂ ਦੱਸਿਆ ਕਿ ਡੀ ਏ ਪੀ ਦੀ ਘਾਟ ਨੂੰ ਲੈ ਕਿਸਾਨਾਂ ਨੇ ਰੇਲਵੇ ਲਾਈਨ ਦੇ ਪੁੱਲ ਉਤੇ ਧਰਨਾ ਦਿੱਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਥੱਲੇ ਖਾਦ ਦੇ ਰੈਕ ਦੀ ਟਰੇਨ ਨਿੱਕਲੀ ਅਤੇ ਜਿਸ ਕਰਕੇ ਕਿਸਾਨਾਂ ਨੂੰ ਲੱਗਿਆ ਕਿ ਇਹ ਰੈਕ ਅੱਗੇ ਜਾ ਰਿਹਾ ਹੈ। ਕਿਸਾਨਾਂ ਨੂੰ ਲੱਗਿਆ ਕਿ ਖਾਦ ਨੂੰ ਬਲੈਕ ਕੀਤਾ ਜਾ ਰਿਹਾ ਹੈ ਤੇ ਇਸੇ ਕਰਕੇ ਇਹ ਰੈਕ ਕਿਸੇ ਹੋਰ ਥਾਂ ਲਿਜਾਇਆ ਜਾ ਰਿਹਾ ਹੈ। ਇਸੇ ਕਰਕੇ ਕਿਸਾਨਾਂ ਵੱਲੋਂ ਰੇਲ ਗੱਡੀ ਨੂੰ ਮੱਲਾਵਾਲ ਵਿਖੇ ਰੋਕਿਆ ਗਿਆ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਭਲਕੇ ਦੋ ਰੈਕ ਲਗਾਏ ਜਾਣਗੇ। ਜਿਸ ਤੋਂ ਬਾਅਦ ਹੁਸ਼ਿਆਰਪੁਰ ਜਾਣ ਵਾਲੀ ਰੇਕ ਦੀ ਟਰੇਨ ਨੂੰ ਜਾਣ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਜਬਰਦਸਤ ਵਿਰੋਧ

ETV Bharat Logo

Copyright © 2024 Ushodaya Enterprises Pvt. Ltd., All Rights Reserved.