ETV Bharat / state

FROUD SCHOOL FUNDS: ਸਰਕਾਰੀ ਸਕੂਲਾਂ ਨੂੰ ਮਿਲੀ 1 ਕਰੋੜ ਤੋਂ ਵੱਧ ਗ੍ਰਾਂਟ ਦੀ ਹੇਰਾਫੇਰੀ, ਕਈ ਲੋਕਾਂ ਖਿਲਾਫ਼ ਕੇਸ ਦਰਜ

author img

By ETV Bharat Punjabi Team

Published : Dec 4, 2023, 4:38 PM IST

ferozepur government school fraud 1 crore 51 lakh rupees received, case registered against many people
ਸਰਕਾਰੀ ਸਕੂਲਾਂ ਨੂੰ ਮਿਲੀ 1 ਕਰੋੜ ਤੋਂ ਵੱਧ ਗ੍ਰਾਂਟ ਦੀ ਹੇਰਾਫੇਰੀ, ਕਈ ਲੋਕਾਂ ਖਿਲਾਫ਼ ਕੇਸ ਦਰਜ

FROUD SCHOOL FUNDS: ਪੰਜਾਬ ਸਰਕਾਰ ਨੇ ਗੁਰੂਹਰਸਹਾਏ ਬਲਾਕ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਭੇਜੀ ਸੀ। ਜਿਸ ਦੇ ਵਿੱਚ ਗਬਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਕੂਲਾਂ ਨੂੰ ਗ੍ਰਾਂਟਾਂ ਭੇਜਣ ਦੀ ਬਜਾਏ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾਂ ਕਰਵਾ ਦਿੱਤੇ।

ਸਰਕਾਰੀ ਸਕੂਲਾਂ ਨੂੰ ਮਿਲੀ 1 ਕਰੋੜ ਤੋਂ ਵੱਧ ਗ੍ਰਾਂਟ ਦੀ ਹੇਰਾਫੇਰੀ, ਕਈ ਲੋਕਾਂ ਖਿਲਾਫ਼ ਕੇਸ ਦਰਜ

ਫਿਰੋਜ਼ਪੁਰ: ਫ਼ਿਰੋਜ਼ਪੁਰ 'ਚ ਸਰਕਾਰੀ ਸਕੂਲਾਂ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਦੇ ਗਬਨ ਦੀ ਹੇਰਾਫੇਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤਹਿਤ ਅੱਜ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗੁਰੂਹਰਸਹਾਏ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਮੇਤ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

1 ਕਰੋੜ 51 ਲੱਖ ਰੁਪਏ ਦਾ ਗਬਨ: ਪੁਲਿਸ ਅਨੁਸਾਰ ਪੰਜਾਬ ਸਰਕਾਰ ਨੇ ਗੁਰੂਹਰਸਹਾਏ ਬਲਾਕ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਭੇਜੀ ਸੀ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲੇਖਾ ਵਿਭਾਗ ਦੇ ਮੁਲਾਜ਼ਮ ਸਕੂਲਾਂ ਨੂੰ ਗ੍ਰਾਂਟਾਂ ਭੇਜਣ ਦੀ ਬਜਾਏ ਅਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿਚ ਪੈਸੇ ਜਮ੍ਹਾਂ ਕਰਵਾ ਦਿੰਦੇ ਸਨ। ਸਕੂਲਾਂ ਵਿਚ ਗ੍ਰਾਂਟਾਂ ਨਹੀਂ ਵੰਡੀਆਂ ਗਈਆਂ ਅਤੇ ਅਜਿਹਾ ਕਰਕੇ 1 ਕਰੋੜ 51 ਲੱਖ ਰੁਪਏ ਦਾ ਗਬਨ ਕੀਤਾ ਗਿਆ। ਪਹਿਲਾਂ ਸਿੱਖਿਆ ਵਿਭਾਗ ਨੇ ਇਸ ਮਾਮਲੇ ਵਿਚ ਵਿਭਾਗੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤੀਸ਼ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਮੀਤ ਸਿੰਘ, ਲੇਖਾ ਵਿਭਾਗ ਦੇ ਕਲਰਕ ਚਰਨਜੀਤ ਸਿੰਘ, ਮਹਿੰਦਰ ਸਿੰਘ, ਰਾਕੇਸ਼ ਕੁਮਾਰ ਵਾਸੀ ਕੋਟਲੀ ਰੋਡ ਮੁਕਤਸਰ ਸਮੇਤ 12 ਵਿਅਕਤੀਆਂ ਵਿਰੁਧ ਕੇਸ ਦਰਜ ਕੀਤਾ ਹੈ।

ਮਾਮਲੇ ਵਿੱਚ ਵਿਭਾਗੀ ਕਾਰਵਾਈ: ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਇਸ ਮਾਮਲੇ ਵਿੱਚ ਵਿਭਾਗੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤੀਸ਼ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਗੁਰੂਹਰਸਹਾਏ ਪੁਲਿਸ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਮੀਤ ਸਿੰਘ, ਲੇਖਾ ਵਿਭਾਗ ਦੇ ਕਲਰਕ ਚਰਨਜੀਤ ਸਿੰਘ, ਮਹਿੰਦਰ ਸਿੰਘ, ਰਾਕੇਸ਼ ਕੁਮਾਰ ਵਾਸੀ ਕੋਟਲੀ ਰੋਡ ਮੁਕਤਸਰ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.