ETV Bharat / state

ਦਰੱਖਤ ਨਾਲ ਟਕਰਾਇਆ ਤੇਜ਼ ਰਫ਼ਤਾਰ ਮੋਟਰਸਾਈਕਲ, ਹਾਦਸੇ 'ਚ ਪਤੀ-ਪਤਨੀ ਦੀ ਮੌਤ

author img

By

Published : Jun 19, 2023, 8:47 PM IST

Husband and wife died in a road accident in Ferozepur
ਦਰੱਖਤ ਨਾਲ ਟਕਰਾਇਆ ਤੇਜ਼ ਰਫ਼ਤਾਰ ਮੋਟਰਸਾਈਕਲ, ਹਾਦਸੇ 'ਚ ਪਤੀ-ਪਤਨੀ ਦੀ ਮੌਤ

ਜਲੰਧਰ ਤੋਂ ਫਿਰੋਜ਼ਪੁਰ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆ ਰਹੇ ਪਤੀ-ਪਤਨੀ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਦਰਦਨਾਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਹਾਦਸੇ ਦਾ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ।

ਦਰੱਖਤ ਨਾਲ ਟਕਰਾਇਆ ਤੇਜ਼ ਰਫ਼ਤਾਰ ਮੋਟਰਸਾਈਕਲ

ਫਿਰੋਜ਼ਪੁਰ: ਇਨਕਮ ਟੈਕਸ ਕਲੋਨੀ ਜਲੰਧਰ ਦਾ ਰਹਿਣ ਵਾਲਾ ਅਮਿਤ ਕੁਮਾਰ ਅਤੇ ਉਸ ਦੀ ਪਤਨੀ ਸੋਨੀਆ ਦੇਰ ਰਾਤ ਆਪਣੇ ਮੋਟਰਸਾਈਕਲ 'ਤੇ ਫਿਰੋਜ਼ਪੁਰ ਵਿੱਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਫਿਰੋਜ਼ਪੁਰ ਆ ਰਹੇ ਸਨ ਕਿ ਫਿਰੋਜ਼ਪੁਰ ਦੇ ਕੱਚਾ ਜੀਰਾ ਰੋਡ 'ਤੇ ਅਚਾਨਕ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਸੰਤੁਲਨ ਵਿਗੜਨ ਕਰਕੇ ਮੋਟਰਸਾਈਕਲ ਦਰੱਖਤ ਨਾਲ ਟਕਰਾ ਗਿਆ, ਜਿਸ ਕਾਰਨ ਪਤੀ-ਪਤਨੀ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਪਤੀ-ਪਤਨੀ ਜਲੰਧਰ ਇਨਕਮ ਟੈਕਸ ਕਲੋਨੀ ਦੇ ਵਸਨੀਕ ਹਨ ਅਤੇ ਸਾਨੂੰ ਅਤੇ ਸਾਡੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਆਪਣੇ ਮੋਟਰਸਾਈਕਲ 'ਤੇ ਆ ਰਹਿ ਰਹੇ ਸਨ ਕਿ ਅਚਾਨਕ ਉਨ੍ਹਾਂ ਦਾ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਪਰਿਵਾਰ ਨੇ ਕੀਤੀ ਕਾਰਵਾਈ ਦੀ ਮੰਗ: ਉਕਤ ਮ੍ਰਿਤਕ ਪਤੀ-ਪਤਨੀ ਦੇ ਰਿਸ਼ਤੇਦਾਰਾਂ ਨੇ ਸੜਕ 'ਤੇ ਬਣੇ ਸੀਵਰੇਜ ਨੂੰ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਦਾ ਕਾਰਨ ਦੱਸਿਆ, ਜਿਸ ਕਾਰਨ ਦੋਵਾਂ ਜੀਆਂ ਦੀ ਮੌਤ ਹੋਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਉਕਤ ਅਧਿਕਾਰੀਆਂ ਅਤੇ ਠੇਕੇਦਾਰਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰੋਡ ਉੱਤੇ ਕੀਤੀਆਂ ਗਲਤੀਆਂ ਜਾਨਲੇਵਾ ਸਾਬਿਤ ਹੋ ਰਹੀਆਂ ਹਨ ਇਸ ਲਈ ਅਜਿਹੇ ਗਲਤ ਕੰਮ ਨੂੰ ਠੀਕ ਕੀਤਾ ਜਾਵੇ ਤਾਂ ਜੋ ਅੱਗੇ ਤੋਂ ਇਸ ਤਰ੍ਹਾਂ ਦੀ ਅਣਗਹਿਲੀ ਕਾਰਨ ਕੋਈ ਹੋਰ ਦੁਰਘਟਨਾ ਨਾ ਹੋ ਜਾਵੇ। ਉਹਨਾਂ ਮੰਗ ਕੀਤੀ ਕਿ ਇਹਨਾਂ ਅਧਿਕਾਰੀਆਂ ਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇ।

ਪੁਲਿਸ ਨੇ ਆਰੰਭੀ ਕਾਰਵਾਈ: ਘਟਨਾ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਦੱਸਿਆ ਕਿ ਦੋਵੇਂ ਪਤੀ-ਪਤਨੀ ਜਲੰਧਰ ਦੀ ਇਨਕਮ ਟੈਕਸ ਕਲੋਨੀ ਦੇ ਵਸਨੀਕ ਹਨ ਅਤੇ ਉੱਥੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਫਿਰੋਜ਼ਪੁਰ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਆ ਰਹੇ ਸਨ। ਉਨ੍ਹਾਂ ਕਿਹਾ ਕਿ ਇਲਾਕੇ ਸਬੰਧੀ ਜ਼ਿਆਦਾ ਜਾਣਕਾਰੀ ਨਾ ਹੋਣ ਕਾਰਨ ਅਤੇ ਤੇਜ਼ ਰਫਤਾਰ ਕਾਰਨ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਸ ਦਾ ਮੋਟਰਸਾਈਕਲ ਦਰੱਖਤ ਨਾਲ ਟਕਰਾ ਗਿਆ, ਜਿਸ ਕਾਰਨ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।


ETV Bharat Logo

Copyright © 2024 Ushodaya Enterprises Pvt. Ltd., All Rights Reserved.