ETV Bharat / state

ਫਿਰੋਜ਼ਪੁਰ ਵਿੱਚ ਕਿਸਾਨਾਂ ਨੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ, ਡੀਸੀ ਨੂੰ ਸੌਂਪਿਆ ਮੰਗ ਪੱਤਰ

author img

By

Published : Jun 6, 2023, 7:12 PM IST

ਪਹਿਲਵਾਨਾਂ ਦੇ ਹੱਕ ਵਿੱਚ ਕਿਸਾਨਾਂ ਵੱਲੋਂ ਸੂਬਾ ਪੱਧਰੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦਰਮਿਆਨ ਹੀ ਅੱਜ ਫਿਰੋਜ਼ਪੁਰ ਵਿੱਚ ਕਿਸਾਨਾਂ ਨੇ ਜ਼ਿਲ੍ਹਾ ਪੱਧਰੀ ਕੰਪਲੈਕਸ ਅੱਗੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਲਈ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਵੀ ਫੂਕੇ।

In Ferozepur, farmers blew up the effigy of Brij Bhushan Sharan Singh
ਫਿਰੋਜ਼ਪੁਰ ਵਿੱਚ ਕਿਸਾਨਾਂ ਨੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ, ਡੀਸੀ ਨੂੰ ਸੌਂਪਿਆ ਮੰਗ ਪੱਤਰ

ਬ੍ਰਿਜ ਭੂਸ਼ਣ ਸ਼ਰਣ ਦੀ ਗ੍ਰਿਫ਼ਤਾਰੀ ਲਈ ਸੰਘਰਸ਼

ਫਿਰੋਜ਼ਪੁਰ: ਪਹਿਲਵਾਨਾਂ ਦੇ ਹੱਕ ਵਿੱਚ ਅੱਜ ਫਿਰੋਜ਼ਪੁਰ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਬੀਜੇਪੀ ਦੇ ਐਮਪੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਧੀਆਂ ਪੜ ਲਿੱਖ ਕੇ ਦੇਸ਼ ਨਾਮ ਰੋਸ਼ਨ ਕਰ ਰਹੀਆਂ ਪਰ ਉਨ੍ਹਾਂ ਨਾਲ ਹੀ ਜੇਕਰ ਅਜਿਹੀਆਂ ਹਰਕਤਾਂ ਹੋ ਰਹੀਆਂ ਨੇ ਤਾਂ ਆਮ ਧੀਆਂ ਕਿੱਥੋਂ ਸੁਰੱਖਿਅਤ ਰਹਿਣਗੀਆਂ। ਉਨ੍ਹਾਂ ਕਿਹਾ ਜੋ ਹਰਕਤ ਬ੍ਰਿਜ ਭੂਸ਼ਣ ਨੇ ਕੀਤੀ ਹੈ। ਉਹ ਸਹਿਣਯੋਗ ਨਹੀਂ ਹੈ।

ਸੰਯੁਕਤ ਕਿਸਾਨ ਮੋਰਚੇ ਦੀ ਹਿਮਾਇਤ: ਉਨ੍ਹਾਂ ਕਿਹਾ ਸੰਯੁਕਤ ਕਿਸਾਨ ਮੋਰਚੇ ਨੇ ਪਹਿਲਵਾਨਾਂ ਦੀ ਹਮਾਇਤ ਕੀਤੀ ਹੈ ਅਤੇ ਉਹ ਮੰਗ ਕਰਦੇ ਹਨ ਕਿ ਬ੍ਰਿਜ ਭੂਸ਼ਣ ਉੱਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਵੱਡੇ ਪੱਧਰ ਇਹਨਾਂ ਧੀਆਂ ਦੀ ਹਮਾਇਤ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਆਗੂਆਂ ਵੱਲੋਂ ਇਹ ਵੀ ਗੱਲ ਕਹੀ ਗਈ ਕਿ ਇਸ ਦਿਨ ਨਵੀਂ ਵਿਧਾਨ ਸਭਾ ਦਾ ਉਦਘਾਟਨ ਕੀਤਾ ਜਾਣਾ ਸੀ ਉਸ ਦਿਨ ਹੀ ਪਹਿਲਵਾਨ ਲੜਕੀਆਂ ਅਤੇ ਲੜਕਿਆਂ ਉੱਪਰ ਪੁਲਿਸ ਵੱਲੋ ਤਸ਼ੱਦਦ ਢਾਹਿਆ ਗਿਆ ਅਤੇ ਉਨ੍ਹਾਂ ਨੂੰ ਜ਼ਖਮੀ ਕੀਤਾ ਗਿਆ। ਜਿਨ੍ਹਾਂ ਦਾ ਇਨਸਾਫ਼ ਲੈਣ ਵਾਸਤੇ ਹੁਣ ਸੰਯੁਕਤ ਮੋਰਚਾ ਇਹਨਾਂ ਦੀ ਹਮਾਇਤ ਵਿੱਚ ਉਤਰ ਆਇਆ ਹੈ ਅਤੇ ਇਹਨਾਂ ਨੂੰ ਇਨਸਾਫ਼ ਦਿਵਾ ਕੇ ਹੀ ਦਮ ਲਵੇਗਾ ।

ਦੱਸ ਦਈਏ ਫਿਰੋਜ਼ਪੁਰ ਵਿੱਚ ਕਿਸਾਨਾਂ ਨੇ ਜਿੱਥੇ ਜ਼ਿਲ੍ਹਾ ਪੱਧਰੀ ਕੰਪਲੈਕਸ ਦਾ ਘਿਰਾਓ ਕੀਤਾ ਉੱਥੇ ਹੀ ਬ੍ਰਿਜ ਭੂਸ਼ਣ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਕਿਸਾਨਾਂ ਨੇ ਸਥਾਨਕ ਡੀਸੀ ਨੇ ਬ੍ਰਿਜ ਭੂਸ਼ਣ ਖ਼ਿਲਾਫ਼ ਮੰਗ ਪੱਤਰ ਵੀ ਸੌਂਪਿਆ। ਦੱਸ ਦੀਈਏ ਅੱਜ ਬਠਿੰਡਾ ਵਿੱਚ ਕਿਸਾਨ ਮੋਰਚੇ ਦੇ ਸੱਦੇ ਉੱਤੇ ਕੁਸ਼ਤੀ ਮਹਾਂਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਕਿਰਤੀ ਕਿਸਾਨ ਯੂਨੀਅਨ ਵੱਲੋਂ ਅਰਥੀ ਫੂਕੀ ਗਈ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਨੇ ਕਿਹਾ ਕਿ ਬੇਟੀ ਪੜ੍ਹਾਓ ਬੇਟੀ ਬਚਾਓ ਦਾ ਨਾਅਰਾ ਦੇਣ ਵਾਲੀ ਬੀ.ਜੇ.ਪੀ ਲਗਾਤਾਰ ਦੇਸ਼ ਦੀਆਂ ਧੀਆਂ ਭੈਣਾਂ ਅਤੇ ਔਰਤਾਂ ਦੇ ਮਾਨ ਸਤਿਕਾਰ 'ਤੇ ਹਮਲੇ ਕਰ ਰਹੀ ਹੈ।ਪਿਛਲੇ ਦਿਨੀਂ ਦੇਸ਼ ਦੀਆਂ ਧੀਆਂ ਜਿਨ੍ਹਾਂ ਨੇ ਪਹਿਲਵਾਨੀ ਦੇ ਖੇਤਰ ਵਿੱਚ ਪੂਰੀ ਦੁਨੀਆਂ ਅੰਦਰ ਭਾਰਤ ਦਾ ਨਾਮ ਰੌਸ਼ਨ ਕੀਤਾ ਅੱਜ ਭਾਰਤੀ ਜਨਤਾ ਪਾਰਟੀ ਦੇ ਐਮ.ਪੀ ਅਤੇ ਕੁਸ਼ਤੀ ਮਹਾਂਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਵੱਲੋਂ ਜਿਨਸੀ ਸ਼ੋਸ਼ਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਪਹਿਲੀ ਘਟਨਾ ਨਹੀਂ ਹੈ। ਔਰਤ ਪ੍ਰਤੀ ਬੀਜੇਪੀ ਦੀ ਮਾੜੀ ਸੋਚ ਉਸ ਦੀ ਬਿਮਾਰ ਮਾਨਸਿਕਤਾ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਬ੍ਰਿਜ ਭੂਸ਼ਣ ਸ਼ਰਨ ਵਰਗਿਆਂ ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਬਜਾਏ ਸਾਰੀ ਕੇਂਦਰ ਸਰਕਾਰ ਉਸ ਨੂੰ ਬਚਾਉਣ 'ਤੇ ਲੱਗੀ ਹੋਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.