ETV Bharat / state

ਫਿਰੋਜ਼ਪੁਰ ’ਚ ਡੀਆਰਐਮ ਦਫਤਰ ਦੀ ਕੰਧ ’ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ

author img

By

Published : Jun 13, 2022, 12:53 PM IST

ਫਿਰੋਜ਼ਪੁਰ ਦੇ ਰੇਲਵੇ ਡਵੀਜ਼ਨ ਦੇ ਡੀਆਰਐਮ ਦੀਆਂ ਕੰਧਾਂ ’ਤੇ ਖਾਲਿਸਤਾਨ ਅਤੇ ਸਿੱਖ ਫਾਰ ਜਸਟਿਸ ਜਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਦੀ ਟੀਮ ਮੁਸਤੈਦੀ ਦੇ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ।

ਕੰਧ ’ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ
ਕੰਧ ’ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ

ਫਿਰੋਜ਼ਪੁਰ: ਸੂਬੇ ’ਚ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਪੰਜਾਬ ਦੇ ਹਲਾਤਾਂ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਬੀਤੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ ਵੱਖ ਥਾਵਾਂ ’ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲ ਰਹੇ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਸਰਕਾਰੀ ਕੰਧ ’ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ।

ਸਰਕਾਰੀ ਕੰਧ ’ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ: ਮਿਲੀ ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਦੇ ਰੇਲਵੇ ਡਵੀਜ਼ਨ ਦੇ ਡੀਆਰਐਮ ਦੀਆਂ ਕੰਧਾਂ ’ਤੇ ਖਾਲਿਸਤਾਨ ਅਤੇ ਸਿੱਖ ਫਾਰ ਜਸਟਿਸ ਜਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ। ਇਸ ਮਾਮਲੇ ਦੇ ਸਾਹਮਣੋ ਆਉਣ ਤੋਂ ਬਾਅਦ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਮੌਕੇ ਤੇ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

ਕੰਧ ’ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ: ਦੱਸ ਦਈਏ ਕਿ ਰੇਲਵੇ ਡਵੀਜ਼ਨ ਦੇ ਡੀਆਰਐਮ ਦੀਆਂ ਕੰਧਾਂ ’ਤੇ ਖਾਲਿਸਤਾਨ ਜਿੰਦਾਬਾਦ ਅਤੇ 26 ਜਨਵਰੀ 2023 ਐਸਐਫਜੇ ਦੇ ਨਾਅਰੇ ਲਿਖੇ ਹੋਏ ਸਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਹਾਲਾਂਕਿ ਇਨ੍ਹਾਂ ਨਾਅਰਿਆਂ ਨੂੰ ਕਾਲੇ ਪੇਂਟ ਦੇ ਨਾਲ ਮਿਟਾ ਦਿੱਤਾ ਗਿਆ ਹੈ। ਮਾਮਲੇ ਸਬੰਧੀ ਮੌਕੇ ’ਤੇ ਪਹੁੰਚੇ ਡੀਐਸਪੀ ਸਤਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਉੱਥੇ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਤਾਂ ਜੋ ਇਹ ਨਾਅਰੇ ਲਿਖਣ ਵਾਲੇ ਲੋਕਾਂ ਦੀ ਪਛਾਣ ਹੋ ਸਕੇ।

ਪੰਨੂ ਨੇ ਵੀਡੀਓ ਕੀਤੀ ਸਾਂਝਾ: ਕਾਬਿਲੇਗੌਰ ਹੈ ਕਿ ਇੱਕ ਵੱਟਸਐਪ ਗਰੁੱਪ ਬਣਾ ਕੇ ਉਸ ਵਿੱਚ ਗੁਰਪਤਵੰਤ ਪੰਨੂ ਨੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਗਈ ਹੈ। ਵੀਡੀਓ ਚ ਇਸ ਤਰ੍ਹਾਂ ਦੇ ਨਾਅਰੇ ਡਿਪਟੀ ਕਮਿਸ਼ਨਰ ਜਾਂ ਦਫਤਰ ਦੇ ਬਾਹਰ ਲਿਖੇ ਹੋਣ ਦੀ ਗੱਲ ਕਹੀ ਹੈ, ਪਰ ਇਸ ਤਰ੍ਹਾਂ ਰੇਲਵੇ ਡਿਵੀਜ਼ਨ ਦੀਆਂ ਕੰਧਾਂ ’ਤੇ ਇਸ ਤਰ੍ਹਾਂ ਖਾਲਿਸਤਾਨੀ ਨਾਅਰੇ ਲਿਖੇ ਜਾਣ ਨੂੰ ਚਿੰਤਾ ਦਾ ਵਿਸ਼ਾ ਮੰਨਿਆ ਜਾ ਰਿਹਾ ਹੈ।

ਇਹ ਵੀ ਪੜੋ: National Herald Case: ਰਾਹੁਲ ਗਾਂਧੀ ਤੋਂ ਪੁੱਛਗਿੱਛ ਜਾਰੀ, ਪ੍ਰਿਅੰਕਾ ਗਾਂਧੀ ED ਦਫ਼ਤਰ ਤੋਂ ਨਿਕਲੀ

ETV Bharat Logo

Copyright © 2024 Ushodaya Enterprises Pvt. Ltd., All Rights Reserved.