ETV Bharat / state

ਕੋਟਕ ਮਹਿੰਦਰਾ ਬੈਂਕ 45 ਲੱਖ ਦੀ ਲੁੱਟ ਕਰਨ ਵਾਲੇ 2 ਮੁਲਜ਼ਮ ਕਾਬੂ, ਇੱਕ ਫ਼ਰਾਰ

author img

By

Published : May 15, 2021, 3:13 PM IST

ਕੋਟਕ ਮਹਿੰਦਰਾ ਬੈਂਕ 45 ਲੱਖ ਦੀ ਲੁੱਟ ਕਰਨ ਵਾਲੇ 2 ਮੁਲਜ਼ਮ ਕਾਬੂ, ਇੱਕ ਫ਼ਰਾਰ
ਕੋਟਕ ਮਹਿੰਦਰਾ ਬੈਂਕ 45 ਲੱਖ ਦੀ ਲੁੱਟ ਕਰਨ ਵਾਲੇ 2 ਮੁਲਜ਼ਮ ਕਾਬੂ, ਇੱਕ ਫ਼ਰਾਰ

ਕੋਟਕ ਮਹਿੰਦਰਾ ਬੈਂਕ ’ਚ ਹੋਈ 45 ਲੱਖ ਦੀ ਲੁੱਟ ਨੂੰ ਹੱਲ ਕਰਦੇ ਹੋਏ ਪੁਲਿਸ ਨੇ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਜਦਕਿ ਤੀਜੇ ਦੀ ਭਾਲ ਜਾਰੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚ ਬੈਂਕ ਦਾ ਡਿਪਟੀ ਮੈਨੇਜਰ ਵੀ ਸ਼ਾਮਲ ਹੈ।

ਜਲਾਲਾਬਾਦ: ਬੀਤੀ 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ-ਜਲਾਲਾਬਾਦ ਰੋਡ ’ਤੇ ਦਿਨ ਦਿਹਾੜੇ ਕੋਟਕ ਮਹਿੰਦਰਾ ਬੈਂਕ ਦੇ ਮੁਲਾਜ਼ਮਾਂ ਤੋਂ 45 ਲੱਖ ਰੁਪਏ ਖੋਹਣ ਦੀ ਵਾਰਦਾਤ ਨੂੰ ਪੁਲਿਸ ਨੇ 72 ਘੰਟਿਆਂ ਦੇ ਦਰਮਿਆਨ ਹੱਲ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਅਮੀਰ ਖਾਸ ਪੁਲਿਸ ਨੇ ਇਸ ਸਬੰਧੀ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਵਿਚੋਂ 2 ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਇੱਕ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਡੀਆਈਜੀ ਹਰਦਿਆਲ ਸਿੰਘ ਮਾਨ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਬੈਂਕ ਦਾ ਡਿਪਟੀ ਮੈਨੇਜਰ ਗੁਰਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾਡ਼ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਹੱਸਤੇ ਕੇ ਥਾਣਾ ਸਦਰ ਫਿਰੋਜ਼ਪੁਰ ਸ਼ਾਮਲ ਹਨ। ਜਿਨ੍ਹਾਂ ਵਿਚੋਂ 2 ਮੁਲਜ਼ਮਾਂ ਗੁਰਪ੍ਰਤਾਪ ਸਿੰਘ ਤੇ ਡਾ. ਪਰਮਜੀਤ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ ਜਦਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਅਜੇ ਤੱਕ ਫ਼ਰਾਰ ਹੈ। ਡੀਆਈਜੀ ਹਰਦਿਆਲ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮਾਂ ਤੋਂ 45 ਲੱਖ ਰੁਪਏ ਦੀ ਸਾਰੀ ਦੀ ਸਾਰੀ ਨਕਦੀ ਤੇ ਇੱਕ ਬੱਤੀ ਬੋਰ ਰਿਵਾਲਵਰ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕਰ ਲਏ ਗਏ ਹਨ।

ਕੋਟਕ ਮਹਿੰਦਰਾ ਬੈਂਕ 45 ਲੱਖ ਦੀ ਲੁੱਟ ਕਰਨ ਵਾਲੇ 2 ਮੁਲਜ਼ਮ ਕਾਬੂ, ਇੱਕ ਫ਼ਰਾਰ

ਇਹ ਵੀ ਪੜੋ: ਆਪਣੇ ਹੀ ਸਰਕਾਰ ਖ਼ਿਲਾਫ਼ ਨਵਜੋਤ ਸਿੰਘ ਸਿੱਧੂ ਦੀ ਟਵੀਟ ਜੰਗ ਜਾਰੀ

ਐਸਐਸਪੀ ਫਾਜ਼ਿਲਕਾ ਦੀਪਕ ਹਿਲੌਰੀ ਨੇ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੁਰਪ੍ਰਤਾਪ ਸਿੰਘ ਡਿਪਟੀ ਮੈਨੇਜਰ ਕੋਟਕ ਮਹਿੰਦਰਾ ਬੈਂਕ ਅਤੇ ਮੁਲਜ਼ਮ ਡਾਕਟਰ ਪਰਮਜੀਤ ਸਿੰਘ ਆਪਸ ਵਿੱਚ ਜਮਾਤੀ ਹਨ ਅਤੇ ਪਿਛਲੇ 20 ਸਾਲਾਂ ਦੇ ਇੱਕ ਦੂਜੇ ਨੂੰ ਜਾਣਦੇ ਹਨ। ਇਨ੍ਹਾਂ ਨੇ ਇੱਕ ਦੂਜੇ ਨਾਲ ਰਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਰਮਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉੱਪਰ ਪਹਿਲਾਂ ਵੀ ਮਾਮਲੇ ਦਰਜ ਹਨ।

ਇਹ ਵੀ ਪੜੋ: ਕੋਰੋਨਾ ਤੋਂ ਬੱਚਿਆਂ ਨੂੰ ਬਚਾਉਣ ਲਈ ਮਾਪੇ ਕਰਨ ਇਹ...

ETV Bharat Logo

Copyright © 2024 Ushodaya Enterprises Pvt. Ltd., All Rights Reserved.