ਮੋਦੀ ਦੀ ਫ਼ਿਰੋਜ਼ਪੁਰ ਰੈਲੀ ਰੱਦ, ਕਿਸਾਨਾਂ ਨੇ ਡੱਟ ਕੇ ਕੀਤਾ ਸੀ ਵਿਰੋਧ; ਭਾਜਪਾਈਆਂ ਨੇ ਸਮਾਨ ਸਮੇਟਿਆ

author img

By

Published : Jan 5, 2022, 2:23 PM IST

Updated : Jan 5, 2022, 3:19 PM IST

ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਰੈਲੀ ਰੱਦ
ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਰੈਲੀ ਰੱਦ ()

ਬੀਜੇਪੀ ਵੱਲੋਂ ਪਹਿਲੀ ਰੈਲੀ ਫ਼ਿਰੋਜ਼ਪੁਰ ਤੋਂ ਸ਼ੁਰੂ ਹੋਣ ਤੋਂ ਪਹਿਲਾ ਹੀ, ਕੁੱਝ ਕਾਰਨਾਂ ਕਾਰਨ ਇਹ ਰੈਲੀ ਰੱਦ ਕਰ ਦਿੱਤੀ ਗਈ ਹੈ, ਜਾਣਕਾਰੀ ਅਨੁਸਾਰ PM ਨਰਿੰਦਰ ਮੋਦੀ ਹੁਸੈਨੀਵਾਲ ਤੋਂ ਦਿੱਲੀ ਲਈ ਵਾਪਸ ਰਵਾਨਾ ਹੋ ਗਏ।

ਫ਼ਿਰੋਜ਼ਪੁਰ: ਪੰਜਾਬ ਵਿੱਚ 2022 ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਸੇ ਦੇ ਚੱਲਦੇ ਹਰ ਇੱਕ ਪਾਰਟੀ ਵੱਲੋਂ ਆਪਣੀ ਆਪਣੀ ਕਾਰਗੁਜ਼ਾਰੀ ਵਧਾ ਦਿੱਤੀ ਗਈ ਹੈ। ਇਸੇ ਦੇ ਚੱਲਦੇ ਬੁੱਧਵਾਰ ਨੂੰ ਬੀਜੇਪੀ ਵੱਲੋਂ ਪਹਿਲੀ ਰੈਲੀ ਫ਼ਿਰੋਜ਼ਪੁਰ ਤੋਂ ਸ਼ੁਰੂ ਹੋਣ ਤੋਂ ਪਹਿਲਾ ਹੀ, ਕੁੱਝ ਕਾਰਨਾਂ ਕਾਰਨ ਇਹ ਰੈਲੀ ਰੱਦ ਕਰ ਦਿੱਤੀ ਗਈ ਹੈ, ਜਾਣਕਾਰੀ ਅਨੁਸਾਰ PM ਨਰਿੰਦਰ ਮੋਦੀ ਹੁਸੈਨੀਵਾਲ ਤੋਂ ਦਿੱਲੀ ਲਈ ਵਾਪਸ ਰਵਾਨਾ ਹੋ ਗਏ।

ਜਾਣਕਾਰੀ ਅਨੁਸਾਰ ਓਮੀਕਰੋਨ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹੋਰ ਵੀ ਰੈਲੀਆਂ ਰੱਦ ਕਰ ਦਿੱਤੀਆਂ ਹਨ। ਦੱਸ ਦਈਏ ਕਿ ਮੌਸਮ ਖ਼ਰਾਬ ਹੋਣ ਕਾਰਨ ਨਰਿੰਦਰ ਮੋਦੀ ਬਠਿੰਡਾ ਹਵਾਈ ਅੱਡੇ ਤੋਂ ਫ਼ਿਰੋਜ਼ਪੁਰ ਰੋਡ ਰਾਹੀਂ ਪੁੱਜੇ ਸਨ। ਪਰ ਕੁੱਝ ਸਮੇਂ ਬਾਅਦ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣ ਦੀ ਖ਼ਬਰ ਆ ਗਈ। ਦੱਸ ਦਈਏ ਕਿ ਫਿਰੋਜ਼ਪੁਰ ਤੋਂ ਇਲਾਵਾ ਨਰਿੰਦਰ ਮੋਦੀ ਨੇ 9 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਲਖਨਊ 'ਚ ਵੀ ਰੈਲੀ ਕਰਨੀ ਸੀ। ਪਰ ਇਹ ਵੀ ਰੈਲੀ ਰੱਦ ਕਰ ਦਿੱਤੀ ਗਈ ਹੈ।

ਮੋਦੀ ਦੀ ਫ਼ਿਰੋਜ਼ਪੁਰ ਰੈਲੀ ਰੱਦ

ਦਈਏ ਕਿ ਪੰਜਾਬ 'ਚ ਕਿਸਾਨਾਂ ਵੱਲੋਂ ਸਖਤ ਵਿਰੋਧ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਪਰ ਦੂਜੇ ਪਾਸੇ 1 ਜਨਵਰੀ ਤੋਂ ਹੀ ਖ਼ਬਰਾਂ ਆ ਰਹੀਆਂ ਸਨ ਕਿ ਪੰਜਾਬ ਵਿੱਚ ਮੋਦੀ ਦੀ ਹੋਣ ਵਾਲੀ ਰੈਲੀ ਦਾ ਕਿਸਾਨ ਵਿਰੋਧ ਕਰਨਗੇ। ਇਸ ਰੈਲੀ ਤੋਂ ਪਹਿਲਾ ਕਿਸਾਨਾਂ ਦਾ ਵਿਰੋਧ ਵੀ ਹੋਇਆ ਅਤੇ ਹੰਗਾਮਾ ਵੀ ਹੋਇਆ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ’ਤੇ ਪਹੁੰਚੇ, ਪਰ ਰੈਲੀ ਵਾਲੀ ਥਾਂ ਉੱਤੇ ਕੁਰਸੀਆਂ ਖਾਲੀ ਦਿਖਾਈ ਦੇ ਰਹੀਆਂ ਹਨ। ਪਰ ਅੰਦਾਜ਼ੇ ਮੁਤਾਬਕ 10 ਹਜ਼ਾਰ ਤੋਂ ਵੱਧ ਦਾ ਇਕੱਠ ਨਹੀਂ ਹੋ ਸਕਿਆ, ਜਿੱਥੇ ਬਹੁਤ ਘੱਟ ਲੋਕ ਪਹੁੰਚੇ ਸਨ। ਉਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਵੀ ਕੀਤਾ ਜਾ ਰਿਹਾ ਸੀ, ਕਿਸਾਨ ਆਗੂਆਂ ਨੇ ਕਈ ਦਿਨ ਪਹਿਲਾਂ ਹੀ ਇਸ ਰੈਲੀ ਨੂੰ ਅਸਫ਼ਲ ਕਰਨ ਦਾ ਐਲਾਨ ਵੀ ਕਰ ਦਿੱਤਾ ਸੀ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 42,750 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਾ ਸੀ। ਇਨ੍ਹਾਂ ਪ੍ਰੋਜੈਕਟਾਂ ਵਿੱਚ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ, ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਨਵੇਂ ਮੈਡੀਕਲ ਕਾਲਜ ਸ਼ਾਮਲ ਸਨ।

ਅਪਡੇਟ ਜਾਰੀ...........

Last Updated :Jan 5, 2022, 3:19 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.