ਲਖੀਮਪੁਰ ਘਟਨਾ 'ਤੇ ਨਹੀਂ ਹੋਣੀ ਚਾਹੀਦੀ ਰਾਜਨੀਤੀ: ਗਿਆਨੀ ਹਰਪ੍ਰੀਤ ਸਿੰਘ

author img

By

Published : Oct 8, 2021, 7:22 PM IST

ਲਖੀਮਪੁਰ ਘਟਨਾ 'ਤੇ ਨਹੀਂ ਹੋਣੀ ਚਾਹੀਦੀ ਰਾਜਨੀਤੀ: ਗਿਆਨੀ ਹਰਪ੍ਰੀਤ ਸਿੰਘ

ਲਖੀਮਪੁਰ ਯੂ.ਪੀ ਵਿੱਚ ਬੀਜੇਪੀ ਦੇ ਲੀਡਰ (BJP leader) ਦੇ ਮੁੰਡੇ ਵੱਲੋਂ ਕੁੱਝ ਕਿਸਾਨਾਂ ਨੂੰ ਕੁਚਲਣ ਵਾਲੇ ਆਰੋਪੀ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਨੇ ਕਾਰਵਾਈ ਦੀ ਮੰਗ ਕੀਤੀ ਹੈ।

ਅੰਮ੍ਰਿਤਸਰ: ਦੇਸ਼ ਦਾ ਸਭ ਤੋਂ ਵੱਡਾ ਅੰਦੋਲਨ ਕਿਸਾਨਾਂ ਦਾ ਅੰਦੋਲਨ ਮੰਨਿਆ ਜਾਂ ਰਿਹਾ ਹੈ। ਜਿਸ ਨੂੰ ਕਰੀਬ ਦਿੱਲੀ ਦੇ ਵਿੱਚ 10 ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੁੱਕਾ ਹੈ। ਲੇਕਿਨ ਯੂ.ਪੀ ਵਿੱਚ ਬੀਜੇਪੀ ਦੇ ਲੀਡਰ (BJP leader) ਦੇ ਮੁੰਡੇ ਵੱਲੋਂ ਕੁੱਝ ਕਿਸਾਨਾਂ ਨੂੰ ਕੁਚਲਣ ਵਾਲੇ ਆਰੋਪੀ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਾਰਵਾਈ ਦੀ ਮੰਗ ਕੀਤੀ ਹੈ।

ਉੱਥੇ ਹੀ ਸ੍ਰੀ ਅਕਾਲ ਤਖ਼ਤ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਜਾਰੀ ਕੀਤੇ ਹਨ ਕਿ ਇਸ ਉੱਤੇ ਸਿਆਸਤ ਨਹੀਂ ਹੋਣੀ ਚਾਹੀਦੀ ਅਤੇ ਯੂ.ਪੀ ਦੇ ਮੁੱਖ ਮੰਤਰੀ ਨੂੰ ਦੇਸ਼ ਦੇ ਪ੍ਰਧਾਨਮੰਤਰੀ ਨੂੰ ਉਸ ਆਰੋਪੀ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਉਣੀ ਚਾਹੀਦੀ ਹੈ।

ਲਖੀਮਪੁਰ ਘਟਨਾ 'ਤੇ ਨਹੀਂ ਹੋਣੀ ਚਾਹੀਦੀ ਰਾਜਨੀਤੀ: ਗਿਆਨੀ ਹਰਪ੍ਰੀਤ ਸਿੰਘ

ਯੂਪੀ ਦੇ ਲਖ਼ਮੀਪੁਰ ਵਿੱਚ ਹੋਈ ਘਟਨਾ ਦੀ ਸ੍ਰੀ ਅਕਾਲ ਤਖਤ ਸਾਹਿਬ(Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਨਿੰਦਾ ਕੀਤੀ ਗਈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਕਈ ਸਿਆਸੀ ਲੋਕ ਇਸ ਉੱਤੇ ਸਿਆਸੀ ਰੋਟੀਆਂ ਸੇਕ ਰਹੇ ਹਨ, ਜੋ ਕਿ ਨਹੀਂ ਸੇਕਣੀਆਂ ਚਾਹੀਦੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਜੋ ਪਰਿਵਾਰ ਇਸ ਵੇਲੇ ਦੁੱਖ ਦੀ ਘੜੀ ਵਿੱਚ ਨਿਕਲ ਰਿਹਾ ਹੈ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਉੱਥੇ ਉਨ੍ਹਾਂ ਨੇ ਕਿਹਾ ਕਿ ਲਗਾਤਾਰ ਹੀ ਕਈ ਸਿਆਸੀ ਪਾਰਟੀਆਂ ਇਸ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਹਨ। ਲੇਕਿਨ ਉਨ੍ਹਾਂ ਨੂੰ ਇਨਸਾਫ਼ ਨਹੀਂ ਦਿਵਾਇਆ। ਸਿਆਸੀ ਪਾਰਟੀਆਂ ਨੂੰ ਬੀਜੇਪੀ ਸਰਕਾਰ ਉੱਤੇ ਦਬਾਅ ਬਣਾਉਣਾ ਚਾਹੀਦਾ ਹੈ ਤਾਂ ਜੋ ਕਿ ਆਰੋਪੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।

ਦੂਸਰੇ ਪਾਸੇ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਲਗਾਤਾਰ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵਾਦ-ਵਿਵਾਦ ਉਠ ਰਿਹਾ ਹੈ। ਇਹ ਚੋਣਾਂ ਜ਼ਰੂਰ ਹੋਣੀਆਂ ਚਾਹੀਦੀਆਂ ਹਨ। ਪਰ ਜੋ ਦਿੱਲੀ ਵਿੱਚ ਚੋਣਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਹੋਈਆਂ ਹਨ। ਉਸ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਜੋ ਕਿ ਦਿੱਲੀ ਵਿੱਚ ਸਰਕਾਰ ਵਿੱਚ ਹਨ, ਉਨ੍ਹਾਂ ਵੱਲੋਂ ਉਨ੍ਹਾਂ ਨੂੰ ਮਾਨਤਾ ਨਹੀਂ ਦਿੱਤੀ ਜਾ ਰਹੀ ਹੈ। ਉੱਥੇ ਨਾਲ ਹੀ ਕਿਹਾ ਕਿ ਸਿਰਫ਼ ਸਿਰਫ਼ ਜੋ ਉਮੀਦਵਾਰ ਜਿੱਤੇ ਹਨ। ਉਨ੍ਹਾਂ ਦੇ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਵਾਰ ਵਾਰ ਉਨ੍ਹਾਂ ਨੂੰ ਉੱਥੇ ਬੁਲਾ ਕੇ ਉਨ੍ਹਾਂ ਉਮੀਦਵਾਰਾਂ ਕੋਲੋਂ ਪੁੱਛਗਿੱਛ ਕੀਤੀ ਜਾਂ ਰਹੀ ਹੈ ਜੋ ਕਿ ਸਰਾਸਰ ਗਲਤ ਹੈ।

ਉੱਥੇ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਨੇ ਕਿਹਾ ਕਿ ਜੋ ਮਨਜਿੰਦਰ ਸਿੰਘ ਸਿਰਸਾ ਦਾ ਟੈਸਟ ਗੁਰਬਾਣੀ ਦਾ ਲਿਤਾ ਗਿਆ ਹੈ। ਉਹ ਸਹੀ ਹੈ ਲੇਕਿਨ ਕੱਲੇ ਮਨਜਿੰਦਰ ਸਿੰਘ ਸਿਰਸਾ ਦਾ ਟੈਸਟ ਹੀ ਕਿਉਂ 46 ਹੋਰ ਲੋਕ ਵੀ ਹਨ, ਉਨ੍ਹਾਂ ਦਾ ਟੈਸਟ ਵੀ ਲੈਣਾ ਚਾਹੀਦਾ ਹੈ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਹ ਟੈਸਟ ਮੀਡੀਆ ਦੇ ਸਾਹਮਣੇ ਲੈਣਾ ਚਾਹੀਦਾ ਹੈ ਤਾਂ ਜੋ ਕਿ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਨਿਕਲ ਸਕੇ। ਉੱਥੇ ਹੀ ਸਾਬਕਾ ਜਥੇਦਾਰ ਇਕਬਾਲ ਸਿੰਘ ਵੱਲੋਂ ਹਾਈ ਕੋਰਟ ਦੇ ਵਿੱਚ ਪਟੀਸ਼ਨ ਦਾਇਰ ਕੀਤੀ ਗਈ।

ਜਿਸ 'ਤੇ ਬੋਲਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਥੇਦਾਰ ਇਕਬਾਲ ਸਿੰਘ ਨੂੰ ਚਾਹੀਦਾ ਸੀ, ਕਿ ਉਹ ਇਸ ਤਰ੍ਹਾਂ ਦਾ ਕਦਮ ਨਾ ਚੁੱਕਦੇ, ਕਿਉਂਕਿ ਅਗਰ ਕਿਸੇ ਨੂੰ ਵੀ ਕੋਈ ਸਿੱਖਾਂ ਦੇ ਸਿੱਖਾਂ ਨੂੰ ਲੈ ਕੇ ਆਉਂਦੀ ਹੈ ਤਾਂ ਉਹ ਉਸ ਦਾ ਹੱਲ ਤਖ਼ਤਾਂ ਤੋਂ ਘਟਦੇ ਹਨ ਨਾ ਕਿ ਦੁਨਿਆਵੀ ਅਦਾਲਤਾਂ ਤੋਂ ਅਤੇ ਅਕਸਰ ਹੀ ਸਿੱਖ ਜਥੇਬੰਦੀਆਂ ਅਤੇ ਨੁਮਾਇੰਦੇ ਸਿਰਫ਼ ਤਖ਼ਤਾਂ ਦੇ ਉੱਤੇ ਹੀ ਸ਼ਿਕਾਇਤ ਕਰ ਸਕਦੇ ਹਨ। ਉੱਥੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਸਮਝਦਾਰ ਹਨ ਅਤੇ ਉਹ ਕਾਫ਼ੀ ਸੂਝਵਾਨ ਵੀ ਹਨ। ਲੇਕਿਨ ਉਨ੍ਹਾਂ ਨੂੰ ਜਥੇਦਾਰਾਂ ਦੀ ਅਤੇ ਤਖ਼ਤ ਸਾਹਿਬਾਨਾਂ ਦੀ ਮਰਿਆਦਾ ਧਿਆਨ ਵਿੱਚ ਰੱਖਣੀ ਚਾਹੀਦੀ ਸੀ। ਉੱਥੇ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਲੋਕ ਸ਼ਰਾਰਤੀ ਅਨਸਰ ਸਿੱਖੀ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਉਨ੍ਹਾਂ 'ਤੇ ਨਕੇਲ ਪਾਈ ਜਾਂ ਸਕੇ।

ਇਹ ਵੀ ਪੜ੍ਹੋ:- ਪੀੜਤ ਪਰਿਵਾਰਾਂ ਨੂੰ ਮਿਲੇ ਸਿੱਧੂ, ਦੁੱਖ ਕੀਤਾ ਸਾਝਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.