ETV Bharat / state

HSGMC ਨੂੰ ਲੈ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ SGPC ਵੱਲੋਂ ਕੱਢਿਆ ਗਿਆ ਰੋਸ ਮਾਰਚ

author img

By

Published : Oct 7, 2022, 4:59 PM IST

Protest march by SGPC after Supreme Court verdict on Haryana Gurdwara Management Committee
Protest march by SGPC after Supreme Court verdict on Haryana Gurdwara Management Committee

ਹਰਿਆਣਾ ਸੁਪਰੀਮ ਕੋਰਟ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖਰੀ ਬਣਾਉਣ ਦੇ ਦਿੱਤੇ ਫੈਸਲੇ ਤੋਂ ਬਾਅਦ SGPC ਵੱਲੋਂ ਅਕਾਲ ਤਖ਼ਤ ਦਮਦਮਾ ਸਾਹਿਬ ਤੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੱਕ ਰੋਸ ਮਾਰਚ ਕੱਢਿਆ ਗਿਆ। Protest march taken out by SGPC.

ਫਿਰੋਜ਼ਪੁਰ: ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖਰੀ ਬਣਾਉਣ ਦੇ ਦਿੱਤੇ ਫੈਸਲੇ ਤੋਂ ਬਾਅਦ ਐਸਜੀਪੀਸੀ ਵੱਲੋਂ ਅਕਾਲ ਤਖ਼ਤ ਦਮਦਮਾ ਸਾਹਿਬ ਤੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੱਕ ਰੋਸ ਮਾਰਚ ਕੱਢਿਆ ਗਿਆ। ਉਥੇ ਹੀ ਇਸ ਕਾਫਿਲੇ ਵਿੱਚ ਬਿਆਸ ਤੋਂ ਸੰਗਤਾਂ ਦਾ ਵਿਸ਼ਾਲ ਇਕੱਠ ਅੰਮ੍ਰਿਤਸਰ ਜਾਣ ਲਈ ਇਸ ਰੋਸ ਮਾਰਚ ਵਿੱਚ ਸ਼ਾਮਿਲ ਹੋਇਆ।

Protest march by SGPC after Supreme Court verdict on Haryana Gurdwara Management Committee



ਬਿਆਸ ਵਿੱਚ ਜਥੇ ਦੀ ਅਗਵਾਈ ਕਰ ਰਹੇ ਜਥੇ ਬਲਜੀਤ ਸਿੰਘ ਜਲਾਲਉਸਮਾ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਨੇ ਗੱਲਬਾਤ ਦੌਰਾਨ ਬੀਤੇ ਦਿਨ੍ਹੀਂ ਮਾਣਯੋਗ ਸੁਪਰੀਮ ਕੋਰਟ ਵਲੋਂ ਹਰਿਆਣਾ ਨੂੰ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੇ ਹੱਕ ਵਿੱਚ ਦਿੱਤੇ ਫੈਸਲੇ ਨੂੰ ਕੇਂਦਰ ਦੀ ਭਾਜਪਾ ਸਰਕਾਰ ਆਪ ਦੀ ਪੰਜਾਬ ਸਰਕਾਰ ਅਤੇ ਬੀਤੇ ਸਮੇਂ ਦੌਰਾਨ ਪੰਜਾਬ ਵਿੱਚ ਰਹੀ ਕਾਂਗਰਸ ਸਰਕਾਰ ਵਲੋਂ ਕੀਤੀ ਸਾਜਿਸ਼ ਦੱਸਦਿਆ ਕਿਹਾ ਕਿ ਉਕਤ ਪਾਰਟੀਆਂ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖ ਕਰਨ ਵਾਸਤੇ ਹਰਿਆਣਾ ਦਾ ਸਮਰਥਨ ਕੀਤਾ ਹੈ।

ਉਨ੍ਹਾਂ ਕਿਹਾ ਕਿ 2014 ਤੋਂ ਇਹ ਮੰਗ ਕਰਦੇ ਆ ਰਹੇ ਸਨ ਤੇ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਉਦੋਂ ਇਹ ਫੈਸਲਾ ਰੋਕਿਆ ਸੀ ਅਤੇ ਸਮੇਂ ਅਨੁਸਾਰ ਹਾਕਮ ਬਦਲੀ ਹੋ ਗਏ ਅਤੇ ਸਰਕਾਰ ਬਣਨ ਤੋਂ ਬਾਅਦ ਜਿਸ ਤੋਂ ਬਾਅਦ ਪੰਜਾਬ ਦਾ ਮੁੱਖ ਮੰਤਰੀ ਬਣਨ ਤੇ ਕੈਪਟਨ ਅਮਰਿੰਦਰ ਸਿੰਘ ਨੇ ਮਾਣਯੋਗ ਸੁਪਰੀਮ ਕੋਰਟ ਵਿੱਚ ਮਤਾ ਪਾ ਕੇ ਦਿੱਤਾ ਸੀ ਕਿ ਉਨ੍ਹਾਂ ਨੂੰ ਕੋਈ ਇਤਰਾਜ ਨਹੀਂ ਹੈ।

ਇਸੇ ਤਰ੍ਹਾਂ ਪੰਜਾਬ ਵਿੱਚ ਹੁਣ 'ਆਪ' ਦੀ ਸਰਕਾਰ ਬਣਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਹੋ ਮਤਾ ਪਾ ਕੇ ਦਿੱਤਾ ਸੀ। ਜਿਸ ਤੇ ਬੀਤੇ ਦਿਨ੍ਹੀਂ ਮਾਣਯੋਗ ਸੁਪਰੀਮ ਕੋਰਟ ਵੱਲੋਂ ਜੋ ਫੈਸਲਾ ਆਇਆ ਸੀ। ਉਸ ਦੇ ਰੋਸ ਵਜੋਂ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਅੰਬਾਲਾ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਉਕਤ ਫੈਸਲੇ ਖਿਲਾਫ ਵਿਸ਼ਾਲ ਤਿੰਨ ਰੋਸ ਮਾਰਚ ਜੋ ਚੱਲੇ ਸਨ ਜੋ ਮਾਝੇ ਦੀ ਧਰਤੀ ਤੇ ਪੁੱਜਣ ਤੇ ਹਲਕਾ ਬਾਬਾ ਬਕਾਲਾ ਸਾਹਿਬ ਦੀ ਸੰਗਤ ਵਲੋਂ ਇਸ ਵਿਸ਼ਾਲ ਰੋਸ ਮਾਰਚ ਵਿੱਚ ਸ਼ਮੂਲੀਅਤ ਕੀਤੀ ਗਈ ਹੈ ਅਤੇ ਇਸ ਫੈਸਲੇ ਖਿਲਾਫ ਸਮੂਹ ਸਿੱਖ ਸੰਗਤ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੁੱਜ ਕੇ ਅਰਦਾਸ ਕੀਤੀ ਜਾਵੇਗੀ ਅਤੇ ਆਸ ਹੈ ਕਿ ਵੱਡਾ ਫੈਸਲਾ ਸਿੱਖ ਸੰਗਤ ਦੇ ਹੱਕ ਵਿੱਚ ਆਵੇਗਾ।



ਗੱਲਬਾਤ ਦੌਰਾਨ ਬੀਬੀ ਰਣਜੀਤ ਕੌਰ ਇਸਤਰੀ ਅਕਾਲੀ ਦਲ ਜਰਨਲ ਸਕੱਤਰ ਪੰਜਾਬ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਤਮਾਸ਼ਾ ਦੇਖ ਰਹੀ ਹੈ ਅਤੇ ਕਹਿ ਰਹੇ ਹਨ ਕਿ ਸਿੱਖਾਂ ਨੂੰ ਵੱਖੋ ਵੱਖ ਕਰਾਂਗੇ ਜੋ ਕਿ ਨਹੀਂ ਹੋਵੇਗਾ ਅਤੇ ਸਿੱਖ ਕੌਮ ਕਦੇ ਵੱਖ ਨਹੀਂ ਹੋਵੇਗੀ ਅਤੇ ਇਹ ਕੌਮ ਇੱਕ ਹੀ ਰਹੇਗੀ ਜਿਸ ਦੇ ਲਈ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਸਿੱਖ ਸੰਗਤ ਵਲੋਂ ਅਰਦਾਸ ਹੋਵੇਗੀ।



ਇਹ ਵੀ ਪੜ੍ਹੋ: ਪੰਜਾਬ ਭਰ ਵਿੱਚ ਹਰਿਆਣਾ ਦੀ ਵੱਖਰੀ ਕਮੇਟੀ ਬਣਾਉਣ ਦੇ ਵਿਰੋਧ ਵਿੱਚ ਰੋਸ ਮਾਰਚ

ETV Bharat Logo

Copyright © 2024 Ushodaya Enterprises Pvt. Ltd., All Rights Reserved.