ETV Bharat / state

Punjab Education Minister Harjot Singh Bains : ਦਰਿਆ ਤੇ ਗੁਆਂਢੀ ਮੁਲਕ ਦੀ ਸਰਹੱਦ ਲਾਗੇ ਸਕੂਲ 'ਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

author img

By

Published : Apr 5, 2023, 7:14 PM IST

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਫਿਰੋਜ਼ਪੁਰ ਸਰਹੱਦ ਲਾਗੇ ਪਿੰਡ ਕਾਲੂ ਵਾਲਾ ਅਤੇ ਉੱਥੋਂ ਦੇ ਸਕੂਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਬੱਚਿਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।

Punjab Education Minister Harjot Singh Bains reached the school of border village Kalu Wala
Punjab Education Minister Harjot Singh Bains : ਦਰਿਆ ਤੇ ਗੁਆਂਢੀ ਮੁਲਕ ਦੀ ਸਰਹੱਦ ਲਾਗੇ ਸਕੂਲ 'ਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Punjab Education Minister Harjot Singh Bains : ਦਰਿਆ ਤੇ ਗੁਆਂਢੀ ਮੁਲਕ ਦੀ ਸਰਹੱਦ ਲਾਗੇ ਸਕੂਲ 'ਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਜੋ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਿੱਖਿਆ ਨੂੰ ਲੈ ਕੇ ਹਰ ਤਰ੍ਹਾਂ ਦੇ ਕਦਮ ਚੁੱਕੇ ਜਾਣਗੇ। ਇਸ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ ਕੀਤਾ ਗਿਆ ਅਤੇ ਉਹਨਾਂ ਵੱਲੋਂ ਸਤਲੁਜ ਦੇ ਨਾਲ ਲੱਗਦੇ ਤਿੰਨ ਪਾਸੇ ਅਤੇ ਇਕ ਪਾਸੇ ਪਾਕਿਸਤਾਨ ਦੀ ਸਰਹੱਦ ਦੇ ਵਿਚਾਲੇ ਪਿੰਡ ਕਾਲੂ ਵਾਲਾ ਸਕੂਲ ਵਿੱਚ ਪਹੁੰਚ ਕੇ ਬੱਚਿਆਂ ਨਾਲ ਗੱਲਬਾਤ ਕੀਤੀ ਗਈ। ਉਹਨਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਵੀ ਪੁੱਛਿਆ ਗਿਆ। ਇਸ ਮੌਕੇ ਸਿੱਖਿਆ ਮੰਤਰੀ ਨੇ ਕਿਹਾ ਕਿ ਮੇਰੇ ਵਲੋਂ ਇਹ ਇਹ ਭਰੋਸਾ ਹੈ ਕਿ ਪਹਿਲਾਂ ਦਰਿਆ ਦਾ ਪੁਲ ਬੰਨ੍ਹ ਕੇ ਤਿਆਰ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਉੱਥੋਂ ਦੀਆਂ ਮੁਸ਼ਕਿਲਾਂ ਵੀ ਦੇਖੀਆਂ।

ਇਸਦੀ ਹੋਰ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਜਾਗੋ ਪਿੰਡ ਕਾਲੂ ਵਾੜਾ ਜ਼ਿਲ੍ਹਾ ਫਿਰੋਜ਼ਪੁਰ ਵਿਚ ਪਹੁੰਚੇ ਹਨ ਤਾਂ ਓਥੋਂ ਦੇ ਸਕੂਲ ਦਾ ਦੌਰਾ ਵੀ ਕੀਤਾ ਗਿਆ। ਇਥੇ ਦੇ ਬੱਚਿਆਂ ਨੇ ਦੱਸਿਆ ਹੈ ਕਿ ਉਹਨਾਂ ਨੂੰ ਦਰਿਆ ਪਾਰ ਕਰਕੇ ਸਕੂਲ ਜਾਣਾ ਪੈਂਦਾ ਹੈ ਅਤੇ ਸਕੂਲ ਦਾ ਹੋਰ ਕੋਈ ਵੀ ਰਸਤਾ ਨਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਨਾਲ ਵਾਅਦੇ ਜ਼ਰੂਰ ਕਰਦੀਆਂ ਰਹੀਆਂ ਹਨ ਪਰ ਕਿਸੇ ਵੱਲੋਂ ਵੀ ਇਸ ਪਾਸੇ ਧਿਆਨ ਨਹੀਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : CM Yogashala campaign : ਪਟਿਆਲਾ ਪਹੁੰਚੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ, ਸੀਐਮ ਦੀ ਯੋਗਸ਼ਾਲਾ ਦਾ ਕੀਤਾ ਸ਼ੁੱਭ ਅਰੰਭ

ਉਨ੍ਹਾਂ ਪਿੰਡ ਵਾਸੀਆਂ ਅਤੇ ਬੱਚਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਦੁਆਰਾ ਏਸ ਪਿੰਡ ਵਿੱਚ ਆਰ ਤੋਂ ਪਹਿਲਾਂ ਉਹ ਬਣ ਕੇ ਤਿਆਰ ਹੋ ਜਾਵੇਗਾ। ਇਸ ਮੌਕੇ ਜਿੱਥੇ ਉਨ੍ਹਾਂ ਨੇ ਬੱਚਿਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਥੇ ਉਨ੍ਹਾਂ ਨੇ ਉਨ੍ਹਾਂ ਨਾਲ ਬੈਠ ਕੇ ਰੋਟੀ ਵੀ ਖਾਧੀ। ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸੈਸ਼ਨ ਦੀ ਸ਼ੁਰੂਆਤ ਹੋਣ ਤੋਂ ਪਹਿਲਾਂ ਹੀ ਬੱਚਿਆਂ ਲ਼ਈ ਕਿਤਾਬਾਂ ਮੁਹੱਈਆ ਕਰਵਾ ਦਿੱਤੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਦੀ ਸਾਰ ਲਈ ਸਰਕਾਰ ਹਮੇਸ਼ਾ ਤਿਆਰ ਹੈ। ਉਨ੍ਹਾਂ ਵਲੋਂ ਨੈਸ਼ਨਲ ਐਵਾਰਡੀ ਡਾ. ਸਤਿੰਦਰ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਦੇ ਵਿਕਾਸ ਅਤੇ ਸਿੱਖਿਆ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਦੀ ਸ਼ਲਾਘਾ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਅਤੇ ਸਕੂਲ ਦਾ ਵਿਕਾਸ ਕਰਨ ਲਈ ਸਰਕਾਰ ਹਮੇਸ਼ਾ ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਮੌਕੇ ਉੱਤੇ ਭਰੋਸਾ ਵੀ ਦਿੱਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.