ਫ਼ਿਰੋਜ਼ਪੁਰ: ਫ਼ਿਰੋਜ਼ਪੁਰ 'ਚ ਜਵੈਲਰ ਪਿਓ-ਪੁੱਤ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਨੇ ਨਹਿਰ ਵਿੱਚ ਛਾਲ ਮਾਰ ਦਿਤੀ ,ਜਦਕਿ ਦੂਜੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਅਪਣੀ ਜਾਨ ਦੇ ਦਿੱਤੀ । ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਘਰੇਲੂ ਝਗੜੇ ਕਾਰਨ ਇਹ ਕਦਮ ਚੁੱਕਿਆ ਹੈ। ਇਸ ਪੂਰੇ ਘਟਨਾ ਤੋਂ ਬਾਅਦ ਮ੍ਰਿਤਕ ਜਵੈਲਰ ਰਜਿੰਦਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫ਼ਰੀਦਕੋਟ ਮੈਡੀਕਲ ਕਾਲਜ ਵਿਖੇ ਰਖਵਾਇਆ ਗਿਆ ਹੈ, ਜਦਕਿ ਪੁੱਤਰ ਦੀ ਲਾਸ਼ ਅਜੇ ਤਕ ਨਹਿਰ 'ਚੋਂ ਬਰਾਮਦ ਨਹੀਂ ਹੋਈ ਜਿਸ ਲਈ ਅਜੇ ਤੱਕ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਰਾਹੁਲ ਧਵਨ ਵਾਸੀ ਧਰਮਪੁਰਾ ਅਤੇ ਉਸ ਦੇ ਪਿਤਾ ਰਜਿੰਦਰ ਧਵਨ ਵਜੋਂ ਹੋਈ ਹੈ। (Firozpur News)
ਘਰੇਲੂ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ : ਮਿਲੀ ਜਾਣਕਾਰੀ ਮੁਤਾਬਿਕ ਬੁੱਧਵਾਰ ਸਵੇਰੇ ਦੋਵੇਂ ਪਿਓ-ਪੁੱਤ ਦੁਕਾਨ 'ਤੇ ਗਏ ਹੋਏ ਸਨ। ਘਰੇਲੂ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਰਜਿੰਦਰ ਨੇ ਘਰ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਤੁਰੰਤ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ 'ਤੇ ਡਾਕਟਰਾਂ ਨੇ ਉਸ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਈ ਰੈਫ਼ਰ ਕਰ ਦਿੱਤਾ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
- Reservation for Sikhs in Kashmir: ਕਾਂਗਰਸੀ ਸਾਂਸਦ ਡਿੰਪਾ ਨੇ ਲੋਕ ਸਭਾ 'ਚ ਚੁੱਕਿਆ ਕਸ਼ਮੀਰੀ ਸਿੱਖਾਂ ਦੇ ਰਾਖਵੇਂਕਰਨ ਦਾ ਮੁੱਦਾ, ਕਿਹਾ ਨਹੀਂ ਦਿੱਤਾ ਗਿਆ ਲਾਭ
- ਕੇਂਦਰ ਸਰਕਾਰ ਖ਼ਤਰਨਾਕ ਕੁੱਤਿਆਂ ਦੀਆਂ ਨਸਲਾਂ ਰੱਖਣ ਲਈ ਮਿਲਦੇ ਲਾਇਸੈਂਸ 'ਤੇ ਲਾਵੇਗੀ ਪਾਬੰਦੀ, ਛੇਤੀ ਹੀ ਲਿਆ ਜਾ ਸਕਦਾ ਹੈ ਫ਼ੈਸਲਾ
- Telangana New CM Oath Ceremony: ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਵਜੋਂ ਅੱਜ ਚੁਕਣਗੇ ਸਹੁੰ ਰੇਵੰਤ ਰੈਡੀ, ਖੜਗੇ ਅਤੇ ਗਾਂਧੀ ਪਰਿਵਾਰ ਕਰੇਗਾ ਸ਼ਮੂਲੀਅਤ
ਪਿਤਾ ਦੀ ਮੌਤ ਤੋਂ ਬਾਅਦ ਨਹਿਰ 'ਚ ਛਾਲ ਮਾਰ ਦਿੱਤੀ: ਅਪਣੇ ਪਿਤਾ ਦੀ ਮੌਤ ਦਾ ਪਤਾ ਲੱਗਣ ’ਤੇ ਰਾਹੁਲ ਨੇ ਫ਼ਿਰੋਜ਼ਪੁਰ-ਫ਼ਰੀਦਕੋਟ ਹਾਈਵੇਅ ਪਾਰ ਕਰਦੇ ਹੋਏ ਨਹਿਰ ਵਿਚ ਛਾਲ ਮਾਰ ਦਿਤੀ। ਦੂਜੇ ਦਿਨ ਵੀ ਉਸ ਦੀ ਲਾਸ਼ ਨਹੀਂ ਮਿਲੀ। ਗੋਤਾਖੋਰਾਂ ਵਲੋਂ ਲਾਸ਼ ਨੂੰ ਲੱਭਣ ਦੇ ਯਤਨ ਕੀਤੇ ਜਾ ਰਹੇ ਹਨ। ਰਾਹੁਲ ਧਵਨ ਦਾ ਮੋਟਰਸਾਈਕਲ ਨਹਿਰ ਦੇ ਕੰਢੇ ਖੜ੍ਹਾ ਮਿਲਿਆ ਹੈ। ਦੂਜੇ ਦਿਨ ਵੀ ਉਸ ਦੀ ਲਾਸ਼ ਨਹੀਂ ਮਿਲੀ। ਗੋਤਾਖੋਰਾਂ ਵੱਲੋਂ ਲਾਸ਼ ਨੂੰ ਲੱਭਣ ਦੇ ਯਤਨ ਕੀਤੇ ਜਾ ਰਹੇ ਹਨ। ਰਾਹੁਲ ਧਵਨ ਦਾ ਮੋਟਰਸਾਈਕਲ ਨਹਿਰ ਦੇ ਕੰਢੇ ਖੜ੍ਹਾ ਮਿਲਿਆ।ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।