ETV Bharat / state

ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ, ਦੋ ਮੁਲਜ਼ਮ ਗ੍ਰਿਫ਼ਤਾਰ

author img

By

Published : Jul 23, 2023, 5:44 PM IST

Punjab Police recovered 20 kg of heroin from Fazilka; Two arrested
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ, ਦੋ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਦੋ ਮੁਲਜ਼ਮ ਵੀ ਗ੍ਰਿਫ਼ਤਾਰ ਕੀਤੇ ਗਏ ਹਨ।

ਚੰਡੀਗੜ੍ਹ/ਫਿਰੋਜ਼ਪੁਰ : ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ 20 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਉਪਰੰਤ ਪਾਕਿਸਤਾਨ ਸਥਿਤ ਤਸਕਰਾਂ ਦੀ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨੇਸਤੇ-ਨਾਬੂਤ ਕਰ ਦਿੱਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਲਖਮੀਰ ਕੇ ਉਤਾੜ ਦੇ ਰਹਿਣ ਵਾਲੇ ਸੁਬੇਗ ਸਿੰਘ ਅਤੇ ਫਾਜ਼ਿਲਕਾ ਦੇ ਪਿੰਡ ਮਾਨਸਾ ਦੇ ਸੰਦੀਪ ਸਿੰਘ ਉਰਫ ਸੀਪਾ ਵਜੋਂ ਹੋਈ ਹੈ।

  • In a major breakthrough against trans-border narcotic smuggling networks, SSOC #Fazilka recovered 20 Kg Heroin after arresting two persons.

    Arrested persons picked up the drug consignment from Village Hasta Kalan which was air-dropped with the help of drones. (1/2) pic.twitter.com/j91lZWk0bZ

    — DGP Punjab Police (@DGPPunjabPolice) July 23, 2023 " class="align-text-top noRightClick twitterSection" data=" ">

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਨੇ ਪਾਕਿ ਸਥਿਤ ਤਸਕਰਾਂ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਸਬੰਧੀ ਖ਼ੁਫ਼ੀਆ ਇਤਲਾਹ ਦਿੱਤੀ ਸੀ ਅਤੇ ਇਸੇ ਸੂਚਨਾ ਦੇ ਆਧਾਰ ’ਤੇ ਐਸ.ਐਸ.ਓ.ਸੀ. ਫਾਜ਼ਿਲਕਾ ਦੀਆਂ ਪੁਲੀਸ ਟੀਮਾਂ ਨੇ ਫਾਜ਼ਿਲਕਾ ਦੇ ਪਿੰਡ ਰਾਣੋ ਨੇੜੇ ਹਸਤੇ ਕੇ ਰੋਡ ’ਤੇ ਇੱਕ ਵਿਆਪਕ ਕਾਰਵਾਈ ਕੀਤੀ, ਜਿੱਥੇ ਉਕਤ ਮੁਲਜ਼ਮਾਂ ਦੇ ਸਰਹੱਦ ਤੋਂ ਡਰੋਨ ਰਾਹੀਂ ਸੁੱਟੀ ਨਸ਼ੇ ਦੀ ਖੇਪ ਪ੍ਰਾਪਤ ਕਰ ਕਰਕੇ ਲੰਘਣ ਦਾ ਖ਼ਦਸ਼ਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਆਪਣੇ ਮੋਟਰਸਾਈਕਲ ’ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਟੀਮ ਨੇ ਥੋੜ੍ਹੇ ਹੀ ਹੱਥੋ-ਪਾਈ ਤੋਂ ਬਾਅਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਅਤੇ ਦੋਸ਼ੀਆਂ ਕੋਲੋਂ 10 ਪੈਕਟਾਂ ਵਿਚ ਕੁੱਲ 20 ਕਿਲੋ ਹੈਰੋਇਨ ਬਰਾਮਦ ਕੀਤੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਐਸ.ਐਸ.ਓ.ਸੀ. ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.