ETV Bharat / state

ਵਿਜੀਲੈਂਸ ਨੇ ASI ਨੂੰ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆ ਰੰਗੇ ਹੱਥੀ ਕੀਤਾ ਕਾਬੂ

author img

By

Published : Dec 28, 2022, 6:08 PM IST

Updated : Dec 28, 2022, 6:41 PM IST

ਪੰਜਾਬ ਵਿਜੀਲੈਂਸ ਬਿਊਰੋ ਟੀਮ (Punjab Vigilance Bureau team) ਨੇ ਬੁੱਧਵਾਰ ਨੂੰ ਫਿਰੋਜ਼ਪੁਰ ਅਧੀਨ ਥਾਣਾ ਗੁਰੂਹਰਸਹਾਏ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਮੇਜ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ (Vigilance Bureau team arrested ASI Gurmej Singh) ਲੈਣ ਦੇ ਆਰੋਪ ਹੇਠ ਗ੍ਰਿਫ਼ਤਾਰ ਕੀਤਾ ਹੈ।

Vigilance Bureau team arrested ASI Gurmej Singh
Vigilance Bureau team arrested ASI Gurmej Singh

ਵਿਜੀਲੈਂਸ ਨੇ ASI ਨੂੰ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆ ਰੰਗੇ ਹੱਥੀ ਕੀਤਾ ਕਾਬੂ

ਫਿਰੋਜ਼ਪੁਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਰਿਸ਼ਵਤ ਖੋਰ ਮੁਲਾਜ਼ਮਾਂ ਉੱਤੇ ਸਖ਼ਤੀ ਦਿਖਾਈ ਜਾ ਰਹੀ ਹੈ। ਉੱਥੇ ਹੀ ਪੰਜਾਬ ਵਿਜੀਲੈਂਸ ਬਿਊਰੋ ਟੀਮ (Punjab Vigilance Bureau team) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਬੁੱਧਵਾਰ ਨੂੰ ਫਿਰੋਜ਼ਪੁਰ ਅਧੀਨ ਥਾਣਾ ਗੁਰੂਹਰਸਹਾਏ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਮੇਜ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ (Vigilance Bureau team arrested ASI Gurmej Singh) ਲੈਣ ਦੇ ਆਰੋਪ ਹੇਠ ਗ੍ਰਿਫ਼ਤਾਰ ਕੀਤਾ ਹੈ।

ASI ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ:- ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਰੋਪੀ ਏ.ਐਸ.ਆਈ ਨੂੰ ਗੁਰੂਹਰਸਹਾਏ ਦੀ ਰਹਿਣ ਵਾਲੀ ਰਾਣੀ ਦੀ ਸ਼ਿਕਾਇਤ 'ਤੇ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਉਕਤ ਪੁਲਿਸ ਮੁਲਾਜ਼ਮ ਉੱਤੇ ਰਿਸ਼ਵਤ ਦਾ ਆਰੋਪ ਲਗਾਇਆ। ਜਿਸ ਵਿੱਚ ਰਾਣੀ ਨੇ ਕਿਹਾ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਖ਼ਿਲਾਫ਼ ਥਾਣਾ ਸਦਰ ਵਿਖੇ ਦਰਜ ਪੁਲਿਸ ਕੇਸ ਵਿੱਚ ਉਸ ਨੂੰ ਸ਼ਾਮਲ ਤਫ਼ਤੀਸ਼ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਦੀ ਰਕਮ ਦੇਣ ਸਮੇਂ ਦੀ ਗੱਲਬਾਤ ਰਿਕਾਰਡ:- ਇਸ ਦੌਰਾਨ ਆਰੋਪ ਕਰਤਾ ਰਾਣੀ ਨੇ ਅੱਗੇ ਆਰੋਪ ਲਗਾਇਆ ਕਿ ਉਕਤ ਮੁਲਜ਼ਮ ਉਸ ਤੋਂ ਪਹਿਲਾਂ ਹੀ 2000 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਅਤੇ ਹੋਰ ਪੈਸੇ ਮੰਗ ਰਿਹਾ ਹੈ। ਸ਼ਿਕਾਇਤਕਰਤਾ ਦੇ ਨਾਲ ਥਾਣੇ ਗਏ ਇੱਕ ਸਾਥੀ ਨੇ ਸਬੂਤ ਵਜੋਂ ਉਕਤ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਦੀ ਰਕਮ ਦੇਣ ਸਮੇਂ ਦੀ ਗੱਲਬਾਤ ਰਿਕਾਰਡ ਕਰ ਲਈ ਸੀ।

ਏ.ਐਸ.ਆਈ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ:- ਇਸ ਦੌਰਾਨ ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਬਿਊਰੋ ਨੇ ਆਰੋਪਾਂ ਦੀ ਜਾਂਚ ਕੀਤੀ ਅਤੇ ਆਰੋਪੀ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ। ਉਕਤ ਆਰੋਪੀ ਪੁਲਿਸ ਮੁਲਾਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਪਰੋਕਤ ਪੁਲਿਸ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜੋ:- ਕਾਰ ਦਾ ਸ਼ੀਸ਼ਾ ਤੋੜ ਕੀਤੀ ਚੋਰੀ, ਸੀਸੀਟੀਵੀ 'ਚ ਕੈਦ ਹੋਇਆ ਚੋਰ

Last Updated : Dec 28, 2022, 6:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.