ETV Bharat / state

ਮੀਂਹ ਦੇ ਪਾਣੀ ਵਿੱਚ ਡੁੱਬੀ ਹਜ਼ਾਰਾਂ ਏਕੜ ਝੋਨੇ ਦੀ ਫਸਲ

author img

By

Published : Jul 26, 2022, 1:47 PM IST

ਮੀਂਹ ਦੇ ਪਾਣੀ ਵਿੱਚ ਡੁੱਬੀ ਹਜ਼ਾਰਾਂ ਏਕੜ ਝੋਨੇ ਦੀ ਫਸਲ
ਮੀਂਹ ਦੇ ਪਾਣੀ ਵਿੱਚ ਡੁੱਬੀ ਹਜ਼ਾਰਾਂ ਏਕੜ ਝੋਨੇ ਦੀ ਫਸਲ

ਮੀਂਹ ਕਾਰਨ ਫ਼ਿਰੋਜ਼ਪੁਰ ਦੇ ਕਈ ਪਿੰਡਾਂ ਦੀ ਫਸਲ ਪਾਣੀ ਵਿੱਚ ਡੁੱਬ ਗਈ। ਮੀਂਹ ਪੈਣ ਨਾਲ ਕਈ ਥਾਵਾਂ ‘ਤੇ ਖੇਤਾਂ ਵਿੱਚ 2 ਫੁੱਟ ਤੱਕ ਪਾਣੀ ਖੜਿਆ ਹੋਇਆ ਹੈ।

ਫ਼ਿਰੋਜ਼ਪੁਰ: ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ (rain) ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਉੱਥੇ ਹੀ ਮੀਂਹ (rain) ਕਾਰਨ ਕਿਸਾਨਾਂ ਨੂੰ ਵੱਡੀਆਂ ਮੁਸ਼ਕਿਲਾਂ (Big difficulties for farmers) ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿਸ ਕਾਰਨ ਕਿਸਾਨ ਕਾਫ਼ੀ ਪ੍ਰੇਸ਼ਾਨ (Farmers are quite disturbed) ਨਜ਼ਰ ਆ ਰਹੇ ਹਨ। ਜ਼ਿਲ੍ਹਾਂ ਫ਼ਿਰੋਜ਼ਪੁਰ (District Ferozepur) ਦੇ ਕਈ ਪਿੰਡਾਂ ਦੇ ਕਿਸਾਨ ਵੀ ਇਸ ਮੁਸ਼ਕਿਲ ਦਾ ਸਾਹਮਣਾ ਕਰ ਰਹੇ ਹਨ। ਇੱਥੇ ਦੇ ਦਿਹਾਤੀ ਹਲਕੇ, ਗੁਰੂਹਰਸਹਾਏ ਦੇ ਵਿੱਚ ਕਾਫ਼ੀ ਤੇਜ਼ ਮੀਂਹ ਪੈਣ ਨਾਲ ਕਈ ਥਾਵਾਂ ‘ਤੇ ਖੇਤਾਂ ਵਿੱਚ 2 ਫੁੱਟ ਤੱਕ ਪਾਣੀ ਖੜਿਆ ਹੋਇਆ ਹੈ। ਜਿਸ ਨਾਲ ਝੋਨੇ ਦੀ ਫਸਲ ਪੁਰੀ ਪਾਣੀ ਵਿੱਚ ਡੁੱਬੀ ਹੋਈ ਹੈ।

ਜ਼ਿਲ੍ਹੇ ਦੇ ਪਿੰਡ ਪੀਰੁ ਆਲਾ ਅਤੇ ਨਾਲ ਲਗਦੇ ਪਿੰਡਾ ਦੇ ਕਿਸਾਨਾਂ ਨੇ ਕਿਹਾ ਕਿ ਮੀਂਹ ਦੇ ਪਾਣੀ ਨਾਲ ਉਨ੍ਹਾਂ ਦੀ ਫਸਲ ਦਾ ਬਹੁਤ ਨੁਕਸਾਨ ਹੋਇਆ ਹੈ। ਇਸ ਮੌਕੇ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਇਸ ਦਾ ਹੱਲ ਕੀਤਾ ਜਾਵੇ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਤੱਕ ਹਜ਼ਾਰਾਂ ਏਕੜ ਝੋਨੇ ਦੀ ਫਸਲ ਤਾਂ ਖ਼ਰਾਬ ਹੋ ਚੁੱਕੀ ਹੈ ਅਤੇ ਹਜ਼ਾਰਾਂ ਏਕੜ ਝੋਨੇ ਦੀ ਫਸਲ ਪਾਣੀ ਵਿੱਚ ਡੁੱਬੀ ਹੋਈ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ 2 ਦਿਨਾਂ ਵਿੱਚ ਇਹ ਪਾਣੀ ਨਹੀਂ ਕੱਢਿਆ ਗਿਆ ਤਾਂ ਇਹ ਵੀ ਖ਼ਰਾਬ ਹੋ ਜਾਵੇਗੀ।

ਮੀਂਹ ਦੇ ਪਾਣੀ ਵਿੱਚ ਡੁੱਬੀ ਹਜ਼ਾਰਾਂ ਏਕੜ ਝੋਨੇ ਦੀ ਫਸਲ

ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਨੂੰ ਲੈਕੇ ਅਸੀਂ ਡਿਪਟੀ ਕਮਿਸ਼ਨਰ ਅਤੇ ਏ. ਡੀ.ਸੀ. ਨੂੰ ਵੀ ਮਿਲੇ ਹਾਂ, ਪਰ ਉਨ੍ਹਾਂ ਵੱਲੋਂ ਵੀ ਕੋਈ ਪੁਖਤਾਂ ਇੰਤਜ਼ਾਮ ਨਹੀਂ ਕੀਤਾ ਗਿਆ। ਉੱਥੇ ਹੀ ਮੌਕੇ ‘ਤੇ ਫਸਲਾਂ ਦੇ ਵਿੱਚ ਪਾਣੀ ਖੜੇ ਦਾ ਜਾਇਜ਼ਾ ਲੈਣ ਲਈ ਆਏ ਐੱਸ.ਡੀ.ਓ. ਲਵਪ੍ਰੀਤ ਸਿੰਘ (SDO Lovepreet Singh) ਨੇ ਕਿਹਾ ਕਿ ਫਸਲਾਂ ਵਿੱਚ ਪਾਣੀ ਖੜੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਦੇਖਿਆ ਜਾ ਰਿਹਾ ਹੈ ਜਲਦ ਹੀ ਪਾਣੀ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਦੀ ਮਦਦ ਨਾਲ ਹੀ ਇਸ ਸਮੱਸਿਆ ਦਾ ਜਲਦ ਹੱਲ ਕੱਢ ਲਿਆ ਜਾਵੇਗਾ।

ਇਹ ਵੀ ਪੜ੍ਹੋ: ਜੈਵਿਕ ਖੇਤੀ ਕਰਦੈ ਇਹ ਕਿਸਾਨ, ਕਮਾ ਰਿਹਾ ਹੈ ਲੱਖਾ ਰੁਪਏ, ਜਾਣੋ ਕਿਵੇਂ...

ETV Bharat Logo

Copyright © 2024 Ushodaya Enterprises Pvt. Ltd., All Rights Reserved.