ETV Bharat / state

'ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੇ ਜਾਣਗੇ ਬੱਸ ਰੂਟਾਂ ਦੇ ਪਰਮਿਟ'

author img

By

Published : Oct 3, 2021, 2:09 PM IST

Updated : Oct 3, 2021, 2:17 PM IST

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬੱਸ ਸਰਵਿਸ ਦੀ ਸਹੂਲਤ ਦੇਣ ਅਤੇ ਨੌਜਵਾਨਾਂ ਨੂੰ ਸਵੈ ਰੁਜਗਾਰ ਦੇਣ ਲਈ ਸਟੇਜ ਕੈਰਿਜ ਬੱਸਾਂ ਦੇ ਰੂਟ ਪਰਮਿਟ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ ਸੀ, ਇਸਦੇ ਸਨਮੁੱਖ ਮਾਨਯੋਗ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਵੱਲੋਂ 29 ਸਤੰਬਰ ਨੂੰ ਟਰਾਂਸਪੋਰਟ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਇਹ ਆਦੇਸ਼ ਦਿੱਤੇ ਗਏ ਹਨ, ਕਿ ਇਸ ਸਕੀਮ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾਣ।

ਬੇਰੋਜ਼ਗਾਰ ਨੌਜਵਾਨਾਂ ਨੂੰ ਦਿੱਤੇ ਜਾਣਗੇ ਬੱਸ ਰੂਟਾਂ ਦੇ ਪਰਮਿਟ:ਰਾਜਾ ਵੜਿੰਗ
ਬੇਰੋਜ਼ਗਾਰ ਨੌਜਵਾਨਾਂ ਨੂੰ ਦਿੱਤੇ ਜਾਣਗੇ ਬੱਸ ਰੂਟਾਂ ਦੇ ਪਰਮਿਟ:ਰਾਜਾ ਵੜਿੰਗ

ਫਿਰੋਜ਼ਪੁਰ: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬੱਸ ਸਰਵਿਸ ਦੀ ਸਹੂਲਤ ਦੇਣ ਅਤੇ ਨੌਜਵਾਨਾਂ ਨੂੰ ਸਵੈ ਰੁਜਗਾਰ ਦੇਣ ਲਈ ਸਟੇਜ ਕੈਰਿਜ ਬੱਸਾਂ ਦੇ ਰੂਟ ਪਰਮਿਟ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ ਸੀ, ਇਸਦੇ ਸਨਮੁੱਖ ਮਾਨਯੋਗ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਵੱਲੋਂ 29 ਸਤੰਬਰ ਨੂੰ ਟਰਾਂਸਪੋਰਟ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਇਹ ਆਦੇਸ਼ ਦਿੱਤੇ ਗਏ ਹਨ, ਕਿ ਇਸ ਸਕੀਮ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾਣ।

ਇਸ ਸਬੰਧੀ ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਦੇ 248 ਵੱਖ ਵੱਖ ਰੂਟਾਂ ਤੇ 864 ਸਟੇਜ ਕੈਰਿਜ ਬੱਸਾਂ ਦੇ ਰੂਟ ਪਰਮਿਟ ਸਟੇਟ ਹਾਈਵੇਜ ਨਾਲ ਸਬੰਧਤ ਹਨ।ਇਸ ਤੋਂ ਇਲਾਵਾ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਲਈ ਅਤੇ ਆਮ ਲੋਕਾਂ ਨੂੰ ਬੱਸ ਸਰਵਿਸ ਮੁਹਈਆ ਕਰਵਾਉਣ ਦੇ ਮਕਸਦ ਨਾਲ ਕਾਫੀ ਗਿਣਤੀ ਵਿੱਚ ਮਿੰਨੀ ਬੱਸਾਂ ਦੇ ਰੂਟ ਪਰਮਿਟ ਵੀ ਜਾਰੀ ਕੀਤੇ ਜਾ ਰਹੇ ਹਨ। ਇਹ ਰੂਟ ਪਰਮਿਟ ਰਿਜਨਲ ਟਰਾਂਸਪੋਰਟ ਅਥਾਰਟੀ ਅਮ੍ਰਿਤਸਰ,ਬਠਿੰਡਾ, ਜਲੰਧਰ, ਫਰੀਦਕੋਟ ਅਤੇ ਹੁਸ਼ਿਆਰਪੁਰ ਦੇ ਦਫ਼ਤਰ ਵੱਲੋਂ ਜਾਰੀ ਕੀਤੇ ਜਾਣੇ ਹਨ ਅਤੇ ਇਹਨਾਂ ਦੇ ਰੂਟ ਪਰਮਿਟ ਦੀਆਂ ਲਿਸਟਾਂ ਇਹਨਾਂ ਆਰ.ਟੀ.ਏ ਦਫਤਰਾਂ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਚੰਡੀਗੜ੍ਹ ਦੇ ਦਫਤਰ ਵਿਚ ਮੌਜੂਦ ਹਨ।

ਬੇਰੋਜ਼ਗਾਰ ਨੌਜਵਾਨਾਂ ਨੂੰ ਦਿੱਤੇ ਜਾਣਗੇ ਬੱਸ ਰੂਟਾਂ ਦੇ ਪਰਮਿਟ:ਰਾਜਾ ਵੜਿੰਗ

ਨਵੇਂ ਰੂਟ ਪਰਮਿਟਾਂ ਦੀ ਜਾਣਕਾਰੀ ਉਪਰੋਕਤ ਆਰ.ਟੀ.ਏ ਦਫਤਰਾਂ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਚੰਡੀਗੜ੍ਹ ਦੇ ਦਫਤਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਰੂਟ ਪਰਮਿਟ ਲੈਣ ਲਈ ਮਿਤੀ 7-10-2021 ਤੱਕ ਉਪਰੋਕਤ ਆਰ.ਟੀ.ਸੀ ਦਫਤਰ ਵਿੱਚ ਅਪਲਾਈ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਪੰਜਾਬ ਰੋਡਵੇਜ ਫਿਰੋਜ਼ਪੁਰ ਦੇ ਜਨਰਲ ਮੈਨੇਜਰ ਸ੍ਰੀ ਨਵਰਾਜ਼ ਬਾਤਿਸ਼ ਵੱਲੋਂ ਦੱਸਿਆ ਗਿਆ ਕਿ ਮਾਨਯੋਗ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਵੱਲੋਂ ਮੀਟਿੰਗ ਦੌਰਾਨ ਸਮੂਹ ਜਨਰਲ ਮੈਨੇਜਰਾਂ ਨੂੰ ਬੱਸ ਸਟੇਡਾਂ ਅਤੇ ਬੱਸਾਂ ਦੀ ਸਫ਼ਾਈ ਰੱਖਣ ਸਬੰਧੀ ਵੀ ਆਦੇਸ਼ ਦਿੱਤੇ ਗਏ ਹਨ।

ਜਿਸ ਦੇ ਸਨਮੁੱਖ ਸ੍ਰੀ ਨਟਰਾਜ ਬਾਤਿਸ਼ ਜਨਰਲ ਮੈਨੇਜਰ ਪੰਜਾਬ ਰੋਡਵੇਜ, ਫਿਰੋਜਪੁਰ ਵਲੋਂ ਇਹ ਵੀ ਦੱਸਿਆ ਗਿਆ ਕਿ ਬੱਸ ਸਟੈਂਡ ਫਿਰੋਜ਼ਪੁਰ ਦੀ ਸਫ਼ਾਈ ਸਬੰਧੀ ਡਿਪੂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਬੱਸ ਸਟੈਂਡਾਂ ਦੀ ਸਫ਼ਾਈ ਸਬੰਧੀ ਰੋਜ਼ਾਨਾ ਪੱਧਰ ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਬੱਸਾਂ ਨੂੰ ਰੂਟ ਤੇ ਭੇਜਣ ਤੋਂ ਪਹਿਲਾਂ ਅੰਦਰੋਂ ਅਤੇ ਬਾਹਰੋਂ ਸਫ਼ਾਈ ਰੱਖਣ ਲਈ ਆਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ:- ਨਰਮੇ ਦੀ ਫ਼ਸਲ ਦੇ ਮੁਆਵਜ਼ੇ ਲਈ ਬਠਿੰਡਾ ਰੋਸ ਰੈਲੀ, ਕਾਫ਼ਲਾ ਹਲਕਾ ਬੁਢਲਾਡਾ ਤੋਂ ਰਵਾਨਾ

Last Updated : Oct 3, 2021, 2:17 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.