ETV Bharat / state

'ਖੇਤੀ ਆਰਡੀਨੈਂਸ ਨੂੰ ਲੈ ਕੇ ਆਪਣਾ ਸਟੈਂਡ ਸਪੱਸ਼ਟ ਕਰੇ ਅਕਾਲੀ ਦਲ'

author img

By

Published : Sep 13, 2020, 5:45 PM IST

Updated : Sep 13, 2020, 7:09 PM IST

ਅਕਾਲੀਆਂ ਵੱਲੋਂ ਖੇਤੀ ਆਰਡੀਨੈਂਸ ਸਬੰਧੀ ਲਏ ਇਸ ਯੂ-ਟਰਨ 'ਤੇ ਕਾਂਗਰਸ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅਕਾਲੀਆਂ 'ਤੇ ਤੰਜ ਕੱਸਦਿਆਂ ਕਿਹਾ ਕਿ ਅਕਾਲੀ ਦਲ ਇਸ ਆਰਡੀਨੈਂਸ ਬਾਰੇ ਆਪਣਾ ਸਟੈਂਡ ਸਪਸ਼ਟ ਕਰੇ।

'ਖੇਤੀ ਆਰਡੀਨੈਂਸ ਨੂੰ ਲੈ ਕੇ ਆਪਣਾ ਸਟੈਂਡ ਸਪਸ਼ਟ ਕਰੇ ਅਕਾਲੀ ਦਲ'
'ਖੇਤੀ ਆਰਡੀਨੈਂਸ ਨੂੰ ਲੈ ਕੇ ਆਪਣਾ ਸਟੈਂਡ ਸਪਸ਼ਟ ਕਰੇ ਅਕਾਲੀ ਦਲ'

ਗੁਰਦਾਸਪੁਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਹੈ ਕਿ ਉਹ ਇਧਰ-ਉਧਰ ਦੀਆਂ ਗੱਲਾਂ ਕਰਨ ਦੀ ਥਾਂ ਸੂਬੇ ਦੇ ਲੋਕਾਂ ਨੂੰ ਇਹ ਸਪੱਸ਼ਟ ਕਰਨ ਕਿ ਉਹ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ਉੱਤੇ ਲਿਆਂਦੇ ਗਏ ਆਰਡੀਨੈਸਾਂ ਨੂੰ ਕਿਸਾਨ ਪੱਖੀ ਸਮਝਦੇ ਹਨ ਜਾਂ ਕਿਸਾਨ ਮਾਰੂ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਆਗਾਮੀ ਪਾਰਲੀਮੈਂਟ ਸੈਸ਼ਨ ਦੌਰਾਨ ਉਹਨਾਂ ਦੀ ਪਾਰਟੀ ਇਹਨਾਂ ਆਰਡੀਨੈਸਾਂ ਦੇ ਹੱਕ ਵਿੱਚ ਭੁਗਤੇਗੀ ਜਾਂ ਵਿਰੋਧ ਕਰੇਗੀ।

'ਖੇਤੀ ਆਰਡੀਨੈਂਸ ਨੂੰ ਲੈ ਕੇ ਆਪਣਾ ਸਟੈਂਡ ਸਪਸ਼ੱਟ ਕਰੇ ਅਕਾਲੀ ਦਲ'

ਬਾਜਵਾ ਨੇ ਅੱਜ ਇਥੋਂ ਜਾਰੀ ਕੀਤੇ ਗਏ ਆਪਣੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਅਜੇ ਵੀ ਮੋਮੋਠਗਣੀਆਂ ਗੱਲਾਂ ਕਰ ਕੇ ਇਹਨਾਂ ਕਿਸਾਨ ਮਾਰੂ ਆਰਡੀਨੈਂਸਾਂ ਉੱਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇਹ ਚੰਗੀ ਤਰਾਂ ਪਤਾ ਹੈ ਕਿ ਇਹ ਆਰਡੀਨੈਂਸ ਪਾਰਲੀਮੈਂਟ ਵਿੱਚ ਇਸੇ ਸੈਸ਼ਨ ਦੌਰਾਨ ਅਤੇ ਇਸੇ ਰੂਪ ਵਿੱਚ ਪੇਸ਼ ਕੀਤੇ ਜਾਣੇ ਹਨ। ਇਸ ਲਈ ਸੁਖਬੀਰ ਸਿੰਘ ਬਾਦਲ ਨੂੰ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਖ਼ਦਸ਼ੇ ਦੂਰ ਕਰਨ ਤੋਂ ਬਾਅਦ ਹੀ ਇਨ੍ਹਾਂ ਆਰਡੀਨੈਂਸਾਂ ਨੂੰ ਪੇਸ਼ ਕਰਨ ਦੀ ਅਪੀਲ ਦਾ ਢੌਂਗ ਰਚਣ ਦੀ ਥਾਂ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਵਿੱਚ ਕੋਈ ਸੋਧ ਪ੍ਰਸਤਾਵ ਪੇਸ਼ ਕਰੇਗੀ ਜਾਂ ਇਨ੍ਹਾਂ ਦਾ ਵਿਰੋਧ ਕਰੇਗੀ ਅਤੇ ਜਾਂ ਫਿਰ ਆਪਣੇ ਪੁਰਾਣੇ ਸਟੈਂਡ ਅਨੁਸਾਰ ਇਨ੍ਹਾਂ ਨੂੰ ਕਿਸਾਨ ਹਿਮਾਇਤੀ ਦਸ ਕੇ ਇਸ ਦੇ ਹੱਕ ਵਿੱਚ ਭੁਗਤੇਗੀ।

ਪੰਚਾਇਤ ਮੰਤਰੀ ਨੇ ਕਿਹਾ ਕਿ ਦਰਅਸਲ ਸੁਖਬੀਰ ਸਿੰਘ ਬਾਦਲ ਨੂੰ ਪਹਿਲੇ ਦਿਨ ਤੋਂ ਹੀ ਇਹ ਸਪੱਸ਼ਟ ਸੀ ਕਿ ਇਹ ਆਰਡੀਨੈਂਸ ਕਿਸਾਨੀ ਲਈ ਮਾਰੂ ਸਾਬਤ ਹੋਣ ਦੇ ਨਾਲ ਨਾਲ ਸੂਬਿਆਂ ਦੇ ਅਧਿਕਾਰਾਂ ਉੱਤੇ ਵੀ ਡਾਕਾ ਮਾਰਦੇ ਹਨ ਪਰ ਉਹ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਵਜ਼ੀਰੀ ਬਚਾਉਣ ਦੀ ਖ਼ਾਤਰ ਕਿਸਾਨੀ ਹਿੱਤਾਂ ਅਤੇ ਪੰਜਾਬ ਨਾਲ ਨੰਗੀ ਚਿੱਟੀ ਗਦਾਰੀ ਕਰ ਕੇ ਇਹਨਾਂ ਆਰਡੀਨੈਸਾਂ ਨੂੰ ਬੜੀ ਹੀ ਢੀਠਤਾਈ ਨਾਲ ਕਿਸਾਨਾਂਲਈ ਫਾਇਦੇਮੰਦ ਗਰਦਾਨਦੇ ਆ ਰਹੇ ਹਨ। ਉਹਨਾਂ ਕਿਹਾ ਕਿ ਆਪਣੇ ਝੂਠ ਨੂੰ ਸੱਚ ਬਣਾਉਣ ਲਈ ਸੁਖਬੀਰ ਸਿੰਘ ਬਾਦਲ ਨੇ ਆਪਣੇ ਬਜ਼ੁਰਗ ਪਿਤਾ ਪ੍ਰਕਾਸ਼ ਸਿੰਘ ਬਾਦਲ ਤੋਂ ਆਰਡੀਨੈਂਸਾਂ ਦੇ ਹੱਕ ਵਿਚ ਬਿਆਨ ਦਵਾ ਕੇ ਉਹਨਾਂ ਦਾ ਬਚਿਆ ਖੁੱਚਿਆ ਵਕਾਰ ਵੀ ਦਾਅ ਉੱਤੇ ਲਾ ਦਿੱਤਾ।

ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਆਰਡੀਨੈਸਾਂ ਉੱਤੇ ਲਿਆ ਗਿਆ ਨਵਾਂ ਪੈਂਤੜਾ ਲੋਕ ਰੋਹ ਤੋਂ ਡਰਦਿਆਂ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਰਚਿਆ ਗਿਆ ਇਕਨਵਾਂ ਢੌਂਗ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਿਚ ਨਿੱਜੀ ਅਤੇ ਪਰਿਵਾਰਕ ਹਿੱਤਾਂ ਤੋਂ ਉਪਰ ਉੱਠ ਕੇ ਪੰਜਾਬ ਅਤੇ ਕਿਸਾਨੀ ਹਿੱਤਾਂ ਲਈ ਲੜਣ ਦਾ ਮਾਦਾ ਹੀ ਨਹੀਂ ਹੈ।

Last Updated : Sep 13, 2020, 7:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.