ETV Bharat / state

ਬਟਾਲਾ ਪੁਲਿਸ ਨੂੰ ਮਿਲੀ ਸਫਲਤਾ, ਗੈਰ-ਕਾਨੂੰਨੀ ਹਥਿਆਰਾਂ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

author img

By

Published : Jul 29, 2023, 7:21 AM IST

Batala police arrested two accused with illegal weapons
ਬਟਾਲਾ ਪੁਲਿਸ ਨੂੰ ਮਿਲੀ ਸਫਲਤਾ, ਗੈਰ-ਕਾਨੂੰਨੀ ਹਥਿਆਰਾਂ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਬਟਾਲਾ ਪੁਲਿਸ ਨੇ ਟਰੈਪ ਲਗਾ ਕੇ ਦੋ ਮੁਲਜ਼ਮਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਪੁਲਿਸ ਨੇ 5 ਪਿਸਤੌਲ,ਮੈਗਜ਼ੀਨਾਂ ਤੋਂ ਇਲਾਵਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਪੁਲਿਸ ਨੇ ਟਰੈਪ ਲਗਾ ਕੇ ਮੁਲਜ਼ਮ ਗ੍ਰਿਫ਼ਤਾਰ ਕੀਤੇ

ਗੁਰਦਾਸਪੁਰ: ਬਟਾਲਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਕਈ ਕੇਸਾਂ ਵਿੱਚ ਲੋੜੀਂਦੇ 2 ਨੌਜਵਾਨਾਂ ਨੂੰ ਬਟਾਲਾ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਿਕ ਮੁਲਜ਼ਮਾਂ ਨੂੰ 5 ਪਿਸਤੌਲ ਅਤੇ ਛੇ ਕਾਰਤੂਸਾਂ ਸਮੇਤ ਕਾਬੁ ਕੀਤਾ ਗਿਆ ਹੈ। ਪ੍ਰੈੱਸ ਵਾਰਤਾ ਦੌਰਾਨ ਐੱਸਪੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਕਾਦੀਆਂ ਦੀਆਂ ਵੱਖ-ਵੱਖ ਟੀਮਾ ਨੇ ਕਾਰਵਾਈ ਨੂੰ ਅੰਜਾਮ ਦਿੱਤਾ।

ਰਿਮਾਂਡ ਹਾਸਲ ਕਰਦੇ ਹੋਏ ਅਗਲੀ ਪੁੱਛਗਿੱਛ: ਉਨ੍ਹਾਂ ਕਿਹਾ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਏ ਗਏ ਅਪਰੇਸ਼ਨ ਵਿੱਚ ਉਸ ਸਮੇਂ ਭਾਰੀ ਕਾਮਯਾਬੀ ਮਿਲੀ ਜਦੋਂ ਦੋ ਵਿਅਕਤੀਆਂ ਨੂੰ ਨਾਕੇਬੰਦੀ ਦੌਰਾਨ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਨਾਜਾਇਜ਼ ਅਸਲੇ ਦੀ ਭਾਰੀ ਖੇਪ ਬਰਾਮਦ ਕੀਤੀ ਗਈ। ਜਿਸ ਵਿੱਚ ਪੰਜ ਦੇਸੀ ਪਿਸਤੌਲ 32 ਬੋਰ ਸਮੇਤ 5 ਮੈਗਜ਼ੀਨ ਅਤੇ 6 ਜ਼ਿੰਦਾ ਰੋਂਦ ਬਰਾਮਦ ਕੀਤੇ ਗਏ ਹਨ। ਕਾਬੂ ਕੀਤੇ ਮੁਲਜ਼ਮ ਇਹ ਅਸਲਾ ਇੰਦੌਰ (ਮੱਧ ਪ੍ਰਦੇਸ਼) ਤੋਂ ਲੈਕੇ ਆਏ ਸਨ। ਇਸ ਕੇਸ ਦੀ ਤਫਤੀਸ਼ ਦੌਰਾਨ 04 ਹੋਰ ਵਿਅਕਤੀ ਨਾਮਜ਼ਦ ਕੀਤੇ ਗਏ ਹਨ। ਗ੍ਰਿਫਤਾਰ ਮੁਲਜ਼ਮਾਂ ਨੂੰ ਪੇਸ਼ ਅਦਾਲਤ ਕਰਕੇ ਵਾਪਸੀ ਰਿਮਾਂਡ ਹਾਸਲ ਕਰਦੇ ਹੋਏ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੋਵੇਂ ਮੁਲਜ਼ਮ ਹਿਸਟਰੀ ਸ਼ੀਟਰ: ਦੂਜੇ ਪਾਸੇ ਕਾਬੂ ਕੀਤੇ ਮੁਲਜ਼ਮਾਂ ਵਿੱਚੋਂ ਇੱਕ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਇਹ ਪਿਸਤੌਲ ਇੰਦੌਰ ਤੋਂ ਖਰੀਦ ਕੇ ਲਿਆਂਦਾ ਸੀ । ਪ੍ਰਤੀ ਪਿਸਤੌਲ ਦੀ ਕੀਮਤ 20 ਹਜ਼ਾਰ ਰੁਪਏ ਉਨ੍ਹਾਂ ਵੱਲੋ ਅਦਾ ਕੀਤੀ ਗਈ ਸੀ। ਇਹ ਪਿਸਤੌਲ ਉਨ੍ਹਾਂ ਨੇ ਅੱਗੇ ਵੱਖ-ਵੱਖ ਥਾਵਾਂ ਉੱਤੇ ਲੋਕਾਂ ਨੂੰ ਵੇਚਣੇ ਸਨ। ਦੱਸ ਦਈਏ ਦੋਵੇਂ ਮੁਲਜ਼ਮ ਹਿਸਟਰੀ ਸ਼ੀਟਰ ਨੇ ਅਤੇ ਇਨਾਂ ਉੱਤੇ ਪਹਿਲਾਂ ਵੀ ਕਈ ਮਾਮਲੇ ਦਰਜ ਨੇ।

ਦੱਸ ਦਈਏ ਬੀਤੇ ਦਿਨੀ ਖੰਨਾ ਪੁਲਿਸ ਨੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜੋ ਇੰਸਟਾਗ੍ਰਾਮ ਐਪ ਰਾਹੀਂ ਹਥਿਆਰਾਂ ਦੀ ਸਪਲਾਈ ਕਰਦੇ ਸਨ। ਪੁਲਿਸ ਨੇ ਇਹਨਾਂ ਤੋਂ ਚਾਰ ਪਿਸਤੌਲ ਵੀ ਬਰਾਮਦ ਹੋਏ। ਇਹ ਦੋਵੇਂ ਖਰੜ ਤੋਂ ਲੁਧਿਆਣਾ ਹਥਿਆਰਾਂ ਦੀ ਸਪਲਾਈ ਕਰਨ ਜਾ ਰਹੇ ਸਨ। ਇਨ੍ਹਾਂ ਦੀ ਪਛਾਣ ਅਭਿਸ਼ੇਕ ਸਕਸੈਨਾ ਵਾਸੀ ਸੈਕਟਰ-40 ਏ ਚੰਡੀਗੜ੍ਹ ਅਤੇ ਅਮਨ ਵਾਸੀ ਸੈਕਟਰ-39 ਮਲੋਆ ਕਲੋਨੀ ਚੰਡੀਗੜ੍ਹ ਵਜੋਂ ਹੋਈ। ਅਭਿਸ਼ੇਕ ਦੀ ਉਮਰ 22 ਸਾਲ ਅਤੇ ਅਮਨ ਦੀ ਉਮਰ 18 ਸਾਲ ਹੈ। ਦੋਵੇਂ ਪ੍ਰਾਈਵੇਟ ਨੌਕਰੀ ਕਰਦੇ ਸਨ ਅਤੇ ਇਹ ਇੰਸਟਾਗ੍ਰਾਮ ਰਾਹੀਂ ਸਪਲਾਇਰ ਦੇ ਸੰਪਰਕ 'ਚ ਆਏ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.