ETV Bharat / state

ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਨੌਜਵਾਨ ਉਤੇ ਹਮਲਾ, ਹਮਲਾਵਰਾਂ ਨੇ ਕੁੱਟਮਾਰ ਦੀ ਵੀਡੀਓ ਕੀਤੀ ਵਾਇਰਲ

author img

By

Published : Jun 10, 2023, 8:15 AM IST

ਦੀਨਾਨਗਰ ਦੇ ਪਿੰਡ ਪਿੰਡ ਦਬੁਰਜੀ 'ਚ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਕੁੱਟਮਾਰ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।

Beating of youth in Gurdaspur, video viral
ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਨੌਜਵਾਨ ਉਤੇ ਹਮਲਾ

ਦੀਨਾਨਗਰ ਵਿੱਚ ਨੌਜਵਾਨ ਉੱਤੇ ਹਮਲਾ

ਗੁਰਦਾਸਪੁਰ : ਦੀਨਾਨਗਰ ਵਿੱਚ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਪਿੰਡ ਦਬੁਰਜੀ 'ਚ 6 ਲੋਕਾਂ ਨੇ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਹਥਿਆਰਾਂ ਨਾਲ ਹਮਲਾ ਕਰ ਕੇ ਉਸਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਹਮਲਾਵਰਾਂ ਨੇ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਹੈ, ਜਿਸ ਤੋਂ ਬਾਅਦ ਦੀਨਾਨਗਰ ਪੁਲਿਸ ਨੇ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ ਅਤੇ ਮੁਲਜ਼ਮਾਂ ਨੂੰ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੀੜਤ ਅਤੇ ਪੀੜਤ ਦਾ ਪਰਿਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।

ਇਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਦੀਨਾਨਗਰ ਦੇ ਪਿੰਡ ਕੋਠੇ ਇਲਾਹੀ ਬਖਸ਼ ਦੇ ਰਹਿਣ ਵਾਲੇ ਨੌਜਵਾਨ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ਦੋਸਤਾਂ ਨਾਲ ਪਾਰਟੀ ਕਰ ਕੇ ਪਿੰਡ ਵਾਪਿਸ ਆਕੇ ਖੜ੍ਹਾ ਸੀ ਕਿ ਅਚਾਨਕ ਨਜ਼ਦੀਕੀ ਪਿੰਡਾਂ ਦੇ ਰਹਿਣ ਵਾਲੇ ਕੁਝ ਨੌਜਵਾਨਾਂ ਨੇ ਉਹਨਾਂ ਉਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਸਾਥੀ ਦੋਸਤ ਉਥੋਂ ਭੱਜ ਗਏ, ਪਰ ਹਮਲਾ ਕਰਨ ਵਾਲੇ ਨੌਜਵਾਨਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ ਹੈ।

ਕੁੱਟਮਾਰ ਦੀ ਵੀਡੀਓ ਬਣਾ ਕੇ ਕੀਤੀ ਵਾਇਰਲ : ਹਮਲਾਵਰਾਂ ਨੇ ਕੁੱਟਮਾਰ ਦੀ ਵੀਡੀਓ ਬਣਾ ਲਈ ਹੈ, ਜੋ ਬਾਅਦ ਵਿੱਚ ਵਾਈਰਲ ਕਰ ਦਿੱਤੀ ਗਈ। ਉਸਨੇ ਦੱਸਿਆ ਕਿ ਉਹ ਡਰਾਈਵਰ ਦੀ ਨੌਕਰੀ ਗੁਜਰਾਤ ਵਿੱਚ ਕਰਦਾ ਹੈ ਅਤੇ ਇਕ ਮਹੀਨੇ ਦੀ ਛੁੱਟੀ ਉਤੇ ਆਪਣੇ ਪਿੰਡ ਆਇਆ ਹੈ, ਜਦਕਿ ਉਸਦੀ ਕੋਈ ਨਿੱਜੀ ਰੰਜਿਸ਼ ਨਹੀਂ ਸੀ, ਪਰ ਉਸਦੇ ਦੋਸਤਾਂ ਦੀ ਹਮਲਾ ਕਰਨ ਵਾਲਿਆਂ ਨਾਲ ਰੰਜਿਸ਼ ਸੀ, ਪਰ ਉਕਤ ਨੌਜਵਾਨਾਂ ਨੇ ਉਸਨੂੰ ਨਿਸ਼ਾਨਾ ਬਣਾਇਆ। ਉਥੇ ਹੀ ਪੀੜਤ ਅਤੇ ਪੀੜਤ ਦੀ ਭੈਣ ਨੇ ਦੱਸਿਆ ਕਿ ਦੀਨਾਨਗਰ ਪੁਲਿਸ ਵਲੋਂ ਉਹਨਾਂ ਦੇ ਬਿਆਨਾਂ ਹੇਠ ਮਾਮਲਾ ਤਾਂ ਦਰਜ ਕਰ ਲਿਆ ਹੈ, ਪਰ ਉਕਤ ਹਮਲਾ ਕਰਨ ਵਾਲੇ ਨੌਜਵਾਨਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ। ਉਥੇ ਹੀ ਇਸ ਲੜਾਈ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਦੇ ਚਲਦੇ ਪੀੜਤ ਦੇ ਬਿਆਨ ਹੇਠ ਦੀਨਾਨਗਰ ਪੁਲਿਸ ਥਾਣੇ ਵਿੱਚ 6 ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਪਰ ਉਹ ਅੱਜੇ ਤਕ ਫਰਾਰ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਦੀਨਾਨਗਰ ਦੇ ਐਸਐਚਓ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਵੀਡੀਓ ਉਨ੍ਹਾਂ ਦੇ ਧਿਆਨ ਵਿੱਚ ਆ ਚੁੱਕੀ ਹੈ ਅਤੇ ਜ਼ਖ਼ਮੀ ਹੋਏ ਨੌਜਵਾਨ ਦੇ ਬਿਆਨ ਦਰਜ ਕਰ ਕੇ 6 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਜਾਂਦੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.