ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮੁੱਖ ਮੰਤਰੀ ਚੰਨੀ

author img

By

Published : Oct 20, 2021, 3:09 PM IST

Updated : Oct 20, 2021, 5:32 PM IST

ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮੁੱਖ ਮੰਤਰੀ ਚੰਨੀ

ਨਾਇਕ ਮਨਦੀਪ ਸਿੰਘ ਜੋ ਪੂੰਛ 'ਚ ਹਮਲੇ ਦੇ ਦੌਰਾਨ ਸ਼ਹੀਦ ਹੋ ਗਏ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਉਹਨਾਂ ਦੇ ਨਾਲ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਪਹੁੰਚੇ।

ਗੁਰਦਾਸਪੁਰ: ਪਿਛਲੇ ਦਿਨ੍ਹੀ ਗੁਰਦਾਸਪੁਰ ਦੇ ਪਿੰਡ ਚੱਠਾ ਦੇ ਰਹਿਣ ਵਾਲੇ ਨਾਇਕ ਮਨਦੀਪ ਸਿੰਘ ਜੋ ਪੂੰਛ 'ਚ ਹਮਲੇ ਦੇ ਦੌਰਾਨ ਸ਼ਹੀਦ ਹੋ ਗਏ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਪਿੰਡ ਚੱਠਾ ਵਿਖੇ ਹੋਈ, ਜਿਥੇ ਸ਼ਹੀਦ ਦੀ ਅੰਤਿਮ ਅਰਦਾਸ ਤੋਂ ਪਹਿਲਾ ਮਨਦੀਪ ਦੇ ਘਰ ਸ਼੍ਰੀ ਅੰਖਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮੁੱਖ ਮੰਤਰੀ ਚੰਨੀ

ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਉਹਨਾਂ ਦੇ ਨਾਲ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਪਹੁੰਚੇ।

ਆਪਣੇ ਪਿਤਾ ਨੂੰ ਸੈਲਿਉਟ ਕਰਦਾ ਹੋਇਆ ਸ਼ਹੀਦ ਮਨਦੀਪ ਸਿੰਘ ਦਾ ਪੁੱਤਰ
ਆਪਣੇ ਪਿਤਾ ਨੂੰ ਸੈਲਿਉਟ ਕਰਦਾ ਹੋਇਆ ਸ਼ਹੀਦ ਮਨਦੀਪ ਸਿੰਘ ਦਾ ਪੁੱਤਰ

ਮਨਦੀਪ ਦੀ ਅੰਤਿਮ ਅਰਦਾਸ 'ਚ ਉਹ ਸ਼ਾਮਿਲ ਹੋਏ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਇਸ ਪਰਿਵਾਰ ਲਈ ਵੱਡੀ ਦੁੱਖਦਾਈ ਘਟਨਾ ਹੈ, ਇਸਦੇ ਛੋਟੇ ਬੱਚੇ ਹਨ ਅਤੇ ਇਸ ਪਰਿਵਾਰ ਨਾਲ ਪੰਜਾਬ ਸਰਕਾਰ ਹਮੇਸ਼ਾ ਖੜੀ ਹੈ।

ਇਹ ਵੀ ਪੜ੍ਹੋ: ਜਵਾਨ ਸਵਿੰਦਰ ਸਿੰਘ ਦਾ ਕੀਤਾ ਗਿਆ ਅੰਤਮ ਸਸਕਾਰ

ਉਨ੍ਹਾਂ ਕਿਹਾ ਕਿ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਅਤੇ ਮਾਲੀ ਸਹਾਇਤਾ ਵੱਜੋਂ 50 ਲੱਖ ਰੁਪਏ ਦਿੱਤੇ ਗਏ ਹਨ ਅਤੇ ਇਸ ਦੇ ਨਾਲ ਹੀ ਪਰਿਵਾਰ ਵੱਲੋਂ ਰੱਖੀ ਮੰਗ 'ਤੇ ਇਕ ਯਾਦਗਾਰੀ ਗੇਟ ਅਤੇ ਯਾਦਗਾਰੀ ਖੇਡ ਸਟੇਡੀਅਮ ਵੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਇਹਨਾਂ ਜਵਾਨਾਂ ਦੀ ਕੁਰਬਾਨੀ ਲਈ ਨਤਮਸਤਕ ਹੁੰਦੇ ਹਨ।

ਉਥੇ ਹੀ ਮਨਦੀਪ ਸਿੰਘ ਦੀ ਪਤਨੀ ਮਨਦੀਪ ਕੌਰ ਅਤੇ ਮਾਂ ਮਨਜੀਤ ਕੌਰ ਅਤੇ ਭਰਾ ਜਗਰੂਪ ਸਿੰਘ ਨੇ ਕਿਹਾ ਕਿ ਉਹਨਾਂ ਨਾਲ ਮੁੱਖ ਮੰਤਰੀ ਪੰਜਾਬ ਦੁੱਖ ਸਾਂਝਾ ਕਰਨ ਆਏ ਸਨ ਅਤੇ ਪਰਿਵਾਰ ਨਾਲ ਹਮੇਸ਼ਾ ਖੜੇ ਹੋਣ ਦੀ ਗੱਲ ਕਰਕੇ ਗਏ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮਨਦੀਪ ਕਦੇ ਵਾਪਿਸ ਤਾਂ ਨਹੀਂ ਆ ਸਕਦਾ ਜੋ ਪਰਿਵਾਰ ਲਈ ਵੱਡਾ ਘਾਟਾ ਅਤੇ ਦੁੱਖ ਦਾ ਸਮਾਂ ਹੈ ਪਰ ਉਹਨਾਂ ਨੂੰ ਇਹ ਮਾਣ ਹੈ ਕਿ ਉਹ ਦੇਸ਼ ਲਈ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰ ਗਏ।

ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਚੰਨੀ
ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਮਨਦੀਪ ਸਿੰਘ ਦੀ ਯਾਦ ਵਿੱਚ ਇੱਕ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਅਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਨਾਲ ਸ਼ਹੀਦ ਦੇ ਜੱਦੀ ਘਰ ਗਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਚੰਨੀ ਨੇ ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਹਨਾਂ ਦੀ ਮਿਸਾਲੀ ਬਹਾਦਰੀ ਨੂੰ ਚੇਤੇ ਕੀਤਾ।

ਜਿਸ ਨੇ ਆਪਰੇਸ਼ਨ ਦੌਰਾਨ ਆਪਣੀ ਜਾਨ ਵਾਰ ਦਿੱਤੀ ਸੀ। ਉਨਾਂ ਕਿਹਾ ਕਿ ਸ਼ਹੀਦ ਵਲੋਂ ਦਿੱਤੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਨ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਚੰਨੀ ਨੇ ਕਿਹਾ ਕਿ ਸ਼ਹੀਦ ਨਾਇਕ ਮਨਦੀਪ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਸਾਰੇ ਦੇਸ਼ ਵਾਸੀਆਂ ਦਾ ਸਿਰ ਫ਼ਖਰ ਨਾਲ ਉੱਚਾ ਕੀਤਾ। ਜਿਸ ਲਈ ਸਮੁੱਚਾ ਦੇਸ਼, ਸ਼ਹੀਦ ਅਤੇ ਉਸਦੇ ਪਰਿਵਾਰ ਦਾ ਰਿਣੀ ਰਹੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਵਲੋਂ ਇੱਕ ਯਾਦਗਾਰੀ ਗੇਟ ਅਤੇ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ।

ਉਨਾਂ ਕਿਹਾ ਕਿ ਇਹ ਯਾਦਗਾਰੀ ਗੇਟ ਅਤੇ ਸਟੇਡੀਅਮ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਉਤਸ਼ਾਹਤ ਕਰਨ ਲਈ ਹਮੇਸ਼ਾਂ ਪ੍ਰੇਰਣਾ ਸਰੋਤ ਬਣੇ ਰਹਿਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਯਾਦਗਾਰੀ ਗੇਟ ਅਤੇ ਸਟੇਡੀਅਮ ਸੂਬਾ ਸਰਕਾਰ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਨਿਮਾਣਾ ਜਿਹਾ ਪਰ ਢੁਕਵਾਂ ਉਪਰਾਲਾ ਹੋਵੇਗਾ। ਉਨਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੁੱਖ ਦੀ ਇਸ ਘੜੀ ਵਿੱਚ ਉਨਾਂ ਦੀ ਸਰਕਾਰ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਹੈ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਚੈੱਕ ਵੀ ਸੌਂਪਿਆ।

ਇਹ ਵੀ ਪੜ੍ਹੋ: ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ, ਤਿੰਨ ਜਵਾਨ ਜ਼ਖਮੀ

Last Updated :Oct 20, 2021, 5:32 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.