ETV Bharat / state

ਪਰਾਲੀ ਸਾੜਨ ਨੂੰ ਲੈ ਕੇ ਕੀਤੀ ਰੈੱਡ ਐਂਟਰੀ ਸਬੰਧੀ ਕਿਸਾਨਾਂ ਅਤੇ DC ਵਿਚਕਾਰ ਤਕਰਾਰ

author img

By

Published : Oct 14, 2022, 8:22 PM IST

Debate on farmers in DC regarding the red entry made regarding stubble burning
Debate on farmers in DC regarding the red entry made regarding stubble burning

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਿਸਾਨ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਪਰ ਇਸ ਦੇ ਬਾਵਜੂਦ ਵੀ ਕੁਝ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ। ਜਿਸ ਨੂੰ ਰੱਦ ਕਰਵਾਉਣ ਦੇ ਲਈ ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਦੇਣ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਅਤੇ ਡੀਸੀ ਗੁਰਦਾਸਪੁਰ ਵਿੱਚ ਬਹਿਸ ਹੋ ਗਈ।

ਗੁਰਦਾਸਪੁਰ: District Administration Gurdaspur ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਿਸਾਨ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਪਰ ਇਸ ਦੇ ਬਾਵਜੂਦ ਵੀ ਕੁਝ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ। ਜਿਸ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ 6 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ। ਜਿਸ ਨੂੰ ਰੱਦ ਕਰਵਾਉਣ ਦੇ ਲਈ DC ਗੁਰਦਾਸਪੁਰ ਨੂੰ ਮੰਗ ਪੱਤਰ ਦੇਣ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਅਤੇ ਡੀਸੀ ਗੁਰਦਾਸਪੁਰ ਵਿੱਚ ਬਹਿਸ ਹੋ ਗਈ ਜਿਸ ਤੋਂ ਬਾਅਦ ਕਿਸਾਨਾ ਨੇ ਡੀਸੀ ਦਫ਼ਤਰ ਬਾਹਰ ਰੋਸ਼ ਪ੍ਰਦਰਸਨ ਕੀਤਾ।

Debate on farmers in DC regarding the red entry made regarding stubble burning

ਇਸੇ ਦੌਰਾਨ DC ਗੁਰਦਾਸਪੁਰ ਨੂੰ ਮੰਗ ਪੱਤਰ ਦੇਣ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਖੇਤਾਂ ਵਿਚਲੀ ਪਰਾਲੀ ਨੂੰ ਸੰਭਾਲਣ ਦੇ ਲਈ ਕਿਸਾਨਾਂ ਨੂੰ 2500 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ ਪਰ ਹੁਣ ਪੰਜਾਬ ਸਰਕਾਰ ਇਸ ਤੋਂ ਭੱਜ ਰਹੀ ਹੈ ਜਿੱਸ ਕਰਕੇ ਮਜ਼ਬੂਰਨ ਕਿਸਾਨਾਂ ਨੂੰ ਖੇਤਾਂ ਵਿਚਲੀ ਪਰਾਲੀ ਨੂੰ ਅੱਗ ਲਗਾਉਣੀ ਪੈ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਲ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਨੇ ਮੰਨਿਆ ਸੀ ਕਿ ਕਿਸੇ ਵੀ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਕੋਈ ਮਾਮਲਾ ਦਰਜ ਕੀਤਾ ਜਾਵੇਗਾ।

ਪਰ ਇਸ ਦੇ ਬਾਵਜੂਦ ਗੁਰਦਾਸਪੁਰ ਵਿਚ ਕੁਝ ਕਿਸਾਨਾ ਦੇ ਰਿਕਾਰਡ ਵਿੱਚ ਰੈਡ ਐਂਟਰੀ ਕੀਤੀ ਗਈ ਹੈ। ਜਿਸ ਨੂੰ ਰੱਦ ਕਰਵਾਉਣ ਦੇ ਲਈ ਅੱਜ ਉਹ ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਦੇਣ ਦੇ ਲਈ ਆਏ ਸਨ। ਉਨ੍ਹਾਂ ਦੋਸ਼ ਲਗਾਏ ਕਿ ਡੀਸੀ ਗੁਰਦਾਸਪੁਰ ਨੇ ਉਨ੍ਹਾਂ ਦੀ ਸਹੀ ਢੰਗ ਨਾਲ ਗੱਲਬਾਤ ਨਹੀਂ ਸੁਣੀ ਜਿਸ ਕਰਕੇ ਉਨ੍ਹਾਂ ਦੀ ਡੀਸੀ ਗੁਰਦਾਸਪੁਰ ਨਾਲ ਬਹਿਸ ਹੋਈ ਹੈ।ਉਨ੍ਹਾਂ ਮੰਗ ਕੀਤੀ ਹੈ ਕਿ ਜੇਕਰ ਸਰਕਾਰ ਨੇ ਇਹ ਦੋਗਲੀ ਨੀਤੀ ਅਪਣਾਈ ਤਾਂ ਉਹ ਵੱਡੇ ਪੱਧਰ ਤੇ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਗੇ।

ਇਹ ਵੀ ਪੜ੍ਹੋ: ਪੁਲਿਸ ਨੇ ਐਕਟਿਵਾ ਚੋਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਬੇਨਕਾਬ

ETV Bharat Logo

Copyright © 2024 Ushodaya Enterprises Pvt. Ltd., All Rights Reserved.