ETV Bharat / state

ਦੀਨਾਨਗਰ: ਹੈੱਡ ਗ੍ਰੰਥੀ ਦੇ ਪੁੱਤਰ ਵੱਲੋਂ ਖੁਦਕੁਸ਼ੀ ਮਾਮਲੇ ’ਚ ਨਵਾਂ ਮੋੜ

author img

By

Published : Mar 24, 2021, 3:37 PM IST

ਮ੍ਰਿਤਕ ਦਵਿੰਦਰ ਸਿੰਘ ਦੀ ਗੱਡੀ ਵਿੱਚੋਂ ਪੁਲਿਸ ਨੂੰ ਇੱਕ ਡਾਇਰੀ ਅਤੇ ਹੱਥ ਲਿਖਤ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਹੈ ਜਿਸ ਵਿੱਚ ਮ੍ਰਿਤਕ ਦਵਿੰਦਰ ਸਿੰਘ ਨੇ ਆਪਣੀ ਮੌਤ ਦੇ ਕਾਰਨ ਅਤੇ ਮੌਤ ਲਈ ਜ਼ਿੰਮੇਵਾਰ ਲੋਕਾਂ ਦੇ ਨਾਂ ਨਸ਼ਰ ਕੀਤੇ ਹਨ। ਇਨ੍ਹਾਂ ਨਾਵਾਂ ਵਿੱਚ ਪਹਿਲਾਂ ਹੀ ਨਾਮਜ਼ਦ 2 ਲੋਕਾਂ ਦੇ ਇਲਾਵਾ 5 ਹੋਰ ਲੋਕਾਂ ਦੇ ਨਾਂ ਸ਼ਾਮਿਲ ਹਨ।

ਦੀਨਾਨਗਰ: ਹੈੱਡ ਗ੍ਰੰਥੀ ਦੇ ਪੁੱਤਰ ਵੱਲੋਂ ਖੁਦਕੁਸ਼ੀ ਮਾਮਲੇ ’ਚ ਨਵਾਂ ਮੋੜ
ਦੀਨਾਨਗਰ: ਹੈੱਡ ਗ੍ਰੰਥੀ ਦੇ ਪੁੱਤਰ ਵੱਲੋਂ ਖੁਦਕੁਸ਼ੀ ਮਾਮਲੇ ’ਚ ਨਵਾਂ ਮੋੜ

ਗੁਰਦਾਸਪੁਰ: ਬੀਤੇ ਦਿਨੀਂ ਦੀਨਾਨਗਰ ਦੇ ਗੁਰਦੁਆਰਾ ਮਹਾਰਾਜਾ ਰਣਜੀਤ ਸਿੰਘ ਸ਼ੇਰੇ ਪੰਜਾਬ ਦੇ ਹੈੱਡ ਗ੍ਰੰਥੀ ਜਗੀਰ ਸਿੰਘ ਦੇ ਬੇਟੇ ਦਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਸਾਬਕਾ ਮੈਨੇਜਰ ਅਤੇ ਉਸ ਦੇ ਸਾਥੀ ਤੋਂ ਤੰਗ ਪਰੇਸ਼ਾਨ ਹੋ ਕੇ ਦੀਵਾਨ ਹਾਲ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਦੀਨਾਨਗਰ ਪੁਲਿਸ ਵੱਲੋਂ ਸਾਬਕਾ ਮੈਨੇਜਰ ਅਤੇ ਉਸ ਦੇ ਸਾਥੀ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਕੀਤੀ ਜਾ ਰਹੀ ਸੀ, ਪਰ ਹੁਣ ਮਾਮਲੇ ਵਿੱਚ ਇੱਕ ਵੱਖਰਾ ਮੋੜ ਸਾਹਮਣੇ ਆਇਆ ਹੈ।

ਇਹ ਵੀ ਪੜੋ: ਚੋਰ ਕਰਫਿਊ ਦਾ ਫਾਇਦਾ ਚੁੱਕ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਦੀ ਲੁੱਟ ਹੋਏ ਫ਼ਰਾਰ

ਮ੍ਰਿਤਕ ਦਵਿੰਦਰ ਸਿੰਘ ਦੀ ਗੱਡੀ ਵਿੱਚੋਂ ਪੁਲਿਸ ਨੂੰ ਇੱਕ ਡਾਇਰੀ ਅਤੇ ਹੱਥ ਲਿਖਤ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਹੈ ਜਿਸ ਵਿੱਚ ਮ੍ਰਿਤਕ ਦਵਿੰਦਰ ਸਿੰਘ ਨੇ ਆਪਣੀ ਮੌਤ ਦੇ ਕਾਰਨ ਅਤੇ ਮੌਤ ਲਈ ਜ਼ਿੰਮੇਵਾਰ ਲੋਕਾਂ ਦੇ ਨਾਂ ਨਸ਼ਰ ਕੀਤੇ ਹਨ। ਇਨ੍ਹਾਂ ਨਾਵਾਂ ਵਿੱਚ ਪਹਿਲਾਂ ਹੀ ਨਾਮਜ਼ਦ 2 ਲੋਕਾਂ ਦੇ ਇਲਾਵਾ 5 ਹੋਰ ਲੋਕਾਂ ਦੇ ਨਾਂ ਸ਼ਾਮਿਲ ਹਨ।

ਦੀਨਾਨਗਰ: ਹੈੱਡ ਗ੍ਰੰਥੀ ਦੇ ਪੁੱਤਰ ਵੱਲੋਂ ਖੁਦਕੁਸ਼ੀ ਮਾਮਲੇ ’ਚ ਨਵਾਂ ਮੋੜ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦਵਿੰਦਰ ਸਿੰਘ ਦੀ ਬੇਟੀ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੀ ਗੱਡੀ ਦੀ ਤਲਾਸ਼ੀ ਕਰ ਰਹੇ ਸਨ ਇਸ ਦੌਰਾਨ ਉਨ੍ਹਾਂ ਨੂੰ ਗੱਡੀ ਵਿਚੋਂ ਇੱਕ ਡਾਇਰੀ ਮਿਲੀ ਜਿਸ ਵਿੱਚ 2 ਪੰਨਿਆਂ ਦਾ ਇੱਕ ਸੁਸਾਈਡ ਨੋਟ ਲਿਖਿਆ ਹੋਇਆ ਮਿਲਿਆ ਜਿਸ ਵਿੱਚ ਉਨ੍ਹਾਂ ਦੇ ਪਿਤਾ ਨੇ ਆਪਣੀ ਮੌਤ ਦੇ ਕਾਰਨ ਅਤੇ ਦੋਸ਼ੀਆਂ ਦੇ ਨਾਮ ਲਿਖੇ ਹੋਏ ਸਨ। ਉਨ੍ਹਾਂ ਨੇ ਇਹ ਸੂਸਾਇਡ ਨੋਟ ਪੁਲੀਸ ਦੇ ਹਵਾਲੇ ਕਰ ਦਿੱਤਾ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਸਾਰਿਆਂ ਮੁਲਜ਼ਮਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜੋ: ਤਿੰਨ ਪਾਕਿਸਤਾਨੀਆ ਵੱਲੋਂ ਬਾਰਡਰ ਪਾਰ ਕਰਨ ਦੀ ਕੋਸ਼ਿਸ਼, ਜਵਾਨਾਂ ਵੱਲੋਂ ਫਾਇਰਿੰਗ ਕਰਨ ਤੇ ਪਰਤੇ ਵਾਪਸ

ਇਸ ਸੁਸਾਈਡ ਨੋਟ ਸੰਬੰਧੀ ਜਦੋਂ ਦੀਨਾਨਗਰ ਦੇ ਡੀਐੱਸਪੀ ਮਹੇਸ਼ ਸੈਣੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੁਸਾਈਡ ਨੋਟ ਦੀ ਪ੍ਰਮਾਣਿਕਤਾ ਦੀ ਜਾਂਚ ਕੀਤੀ ਜਾਵੇਗੀ, ਕਿਉਂਕਿ ਸੁਸਾਈਡ ਨੋਟ ਉੱਪਰ ਕਿਸੇ ਦੇ ਸਾਈਨ ਨਹੀਂ ਹਨ। ਉਨ੍ਹਾਂ ਕਿਹਾ ਕਿ ਜੋ ਵੀ ਮੁਲਜ਼ਮ ਹੋਵੇਗਾ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.