ETV Bharat / state

ਡੇਰਾ ਬਾਬਾ ਨਾਨਕ ਵਿੱਚ ਦੇਖਿਆ ਗਿਆ ਡਰੋਨ

author img

By

Published : Dec 18, 2022, 9:22 AM IST

ਡੇਰਾ ਬਾਬਾ ਨਾਨਕ ਦੀ ਚੰਦੂ ਵਡਾਲਾ ਚੌਕੀ ਉੱਤੇ 250 ਮੀਟਰ ਦੀ ਉਚਾਈ 'ਤੇ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ, ਜੋ 15 ਸੈਕਿੰਡ ਤੱਕ ਭਾਰਤੀ ਖੇਤਰ ਦੇ ਅੰਦਰ ਰਿਹਾ, ਜਿਸ 'ਤੇ ਬੀਐੱਸਐੱਫ ਦੇ ਜਵਾਨਾਂ ਨੇ 40 ਰਾਉਂਡ ਫਾਇਰ ਕੀਤੇ ਅਤੇ 6 ਇਲੂ ਬੰਬ ਸੁੱਟੇ, ਜਿਸ ਤੋਂ ਬਾਅਦ ਡਰੋਨ ਵਾਪਿਸ ਚਲਾ ਗਿਆ ਤੇ ਹੁਣ ਬੀਐਸਐਫ ਜਵਾਨ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

Drone seen in Dera Baba Nanak
ਡੇਰਾ ਬਾਬਾ ਨਾਨਕ ਵਿੱਚ ਦੇਖਿਆ ਗਿਆ ਡਰੋਨ

ਗੁਰਦਾਸਪੁਰ: ਪਾਕਿਸਤਾਨ ਵਿੱਚ ਬੈਠੇ ਤਸਕਰ ਲਗਾਤਾਰ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ, ਤਾਜ਼ਾ ਮਾਮਲਾ ਡੇਰਾ ਬਾਬਾ ਨਾਨਕ ਦਾ ਹੈ ਜਿੱਥੇ ਬੀਐੱਸਐੱਫ ਦੀ ਚੰਦੂ ਵਡਾਲਾ ਚੌਕੀ ਉੱਤੇ 250 ਮੀਟਰ ਦੀ ਉਚਾਈ 'ਤੇ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ, ਜੋ 15 ਸੈਕਿੰਡ ਤੱਕ ਭਾਰਤੀ ਖੇਤਰ ਦੇ ਅੰਦਰ ਰਿਹਾ, ਜਿਸ 'ਤੇ ਬੀਐੱਸਐੱਫ ਦੇ ਜਵਾਨਾਂ ਨੇ 40 ਰਾਉਂਡ ਫਾਇਰ ਕੀਤੇ ਅਤੇ 6 ਇਲੂ ਬੰਬ ਸੁੱਟੇ, ਜਿਸ ਤੋਂ ਬਾਅਦ ਡਰੋਨ ਵਾਪਿਸ ਚਲਾ ਗਿਆ ਤੇ ਹੁਣ ਬੀਐਸਐਫ ਜਵਾਨ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

ਇਹ ਵੀ ਪੜੋ: ਪੰਜਾਬ ਸਰਕਾਰ ਬਣਾਵੇਗੀ 'Healthy' ਸ਼ਰਾਬ ! ਸੁਪਰੀਮ ਕੋਰਟ 'ਚ ਹਲਫ਼ਨਾਮਾ ਦਾਇਰ, ਗਰਮਾਇਆ ਸਿਆਸੀ ਮਾਹੌਲ

ਲਗਾਤਾਰ ਭੇਜੇ ਜਾ ਰਹੇ ਹਨ ਡਰੋਨ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੀ ਸਰਹੱਦ ਉੱਤੇ ਲਗਾਤਾਰ ਡਰੋਨ ਦੇਖੇ ਜਾ ਰਹੇ ਹਨ। ਕੁਝ ਦਿਨ ਪਹਿਲਾਂ ਵੀ ਤਰਨ ਤਾਰਨ, ਅੰਮ੍ਰਿਤਸਰ ਵਿਖੇ ਡਰੋਨ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ।

ਡੇਰਾ ਬਾਬਾ ਨਾਨਕ ਵਿੱਚ ਦੇਖਿਆ ਗਿਆ ਡਰੋਨ

ਹਥਿਆਰ ਅਤੇ ਨਸ਼ੇ ਦੀ ਹੋ ਰਹੀ ਸਪਲਾਈ: ਪਿਛਲੇ ਕੁਝ ਸਾਲਾਂ 'ਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਪਾਕਿਸਤਾਨ ਤੋਂ ਲਗਾਤਾਰ ਨਸ਼ੇ ਅਤੇ ਹਥਿਆਰਾਂ ਦੀ ਖੇਪ ਭਾਰਤ ਭੇਜੀ ਜਾ ਰਹੀ ਹੈ। ਜਿਸ 'ਤੇ ਬੀਐਸਐਫ ਵਲੋਂ ਆਪਣੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਕਈ ਵਾਰ ਇਸ ਵਾਰਦਾਤ ਨੂੰ ਬੀਐਸਐਫ ਵਲੋਂ ਨਾਕਾਮ ਵੀ ਕੀਤਾ ਗਿਆ ਹੈ।

ਸਭ ਤੋਂ ਵੱਧ ਡਰੋਨ ਪੰਜਾਬ ਵਿਚ ਪਾਕਿਸਤਾਨ ਦੀ ਸਰਹੱਦ ਰਾਹੀਂ ਆਏ। 18 ਤੋਂ ਵੱਧ ਵਾਰ ਇਹ ਡਰੋਨ ਬੀਐਸਐਫ ਵੱਲੋਂ ਡੇਗੇ ਗਏ। ਪਾਕਿਸਤਾਨ ਨਾਲ ਲੱਗਦੀਆਂ ਪੰਜਾਬ ਦੀਆਂ ਵੱਖ-ਵੱਖ ਸਰਹੱਦਾਂ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਵਿੱਚ ਲਗਾਤਾਰ ਡਰੋਨ ਭੇਜੇ ਜਾਣ ਦਾ ਸਿਲਸਿਲਾ ਜਾਰੀ ਹੈ। ਹੁਣ ਤਾਂ ਪਾਕਿਸਤਾਨ ਨੇ ਡਰੋਨ ਭੇਜਣ ਦੀ ਤਕਨੀਕ ਵੀ ਬਦਲ ਦਿੱਤੀ ਹੈ ਹੁਣ ਹੈਕਸਾ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀਆਂ ਵੱਡੀਆਂ ਖੇਪਾਂ ਭੇਜੀਆਂ ਜਾ ਰਹੀਆਂ ਹਨ।

ਬੀਐਸਐਫ ਨੇ ਦਿੱਤੇ ਹੈਰਾਨ ਕਰਨ ਵਾਲੇ ਅੰਕੜੇ: ਸਰਹੱਦ ਪਾਰੋਂ ਵੱਧਦੀ ਡਰੋਨਾਂ ਦੀ ਆਮਦ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਵੀ ਇਕ ਵੱਡਾ ਸਵਾਲ ਹੈ। 230 ਤੋਂ ਜ਼ਿਆਦਾ ਵਾਰ ਸਰਹੱਦ ਪਾਰੋਂ ਡਰੋਨਾਂ ਦੀ ਘੁਸਪੈਠ ਹੋ ਚੁੱਕੀ ਹੈ। ਇਹ ਕੋਈ ਛੋਟਾ ਅੰਕੜਾ ਨਹੀਂ ਹੋ ਬੀਐਸਐਫ ਵੱਲੋਂ ਸਾਂਝਾ ਕੀਤਾ ਗਿਆ ਹੋਵੇ। ਸਾਲ 2020 ਵਿਚ ਸਰਹੱਦ ਪਾਰੋਂ ਡਰੋਨ 79 ਵਾਰ ਡਰੋਨ ਭਾਰਤ ਦੀ ਸਰਹੱਦ ਰਾਹੀਂ ਦਾਖ਼ਲ ਹੋਇਆ ਸੀ। ਸਾਲ 2021 ਵਿਚ 109 ਵਾਰ ਅਤੇ ਸਾਲ 2022 ਵਿਚ ਇਹ ਅੰਕੜਾ ਵੱਧ ਕੇ 230 ਤੋਂ ਜ਼ਿਆਦਾ ਦਾ ਹੋ ਗਿਆ ਹੈ, ਜੋ ਕਿ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਪ੍ਰੇਸ਼ਾਨੀ ਦਾ ਵੱਡਾ ਸਬੱਬ ਬਣ ਸਕਦਾ ਹੈ।

ਇਹ ਵੀ ਪੜੋ: ਲਤੀਫਪੁਰਾ ਵਿਖੇ ਲੱਗਾ ਕੁੱਲੜ੍ਹ ਪੀਜ਼ੇ ਦਾ ਲੰਗਰ

ETV Bharat Logo

Copyright © 2024 Ushodaya Enterprises Pvt. Ltd., All Rights Reserved.