ਗੁਰਦਾਸਪੁਰ: ਜਾਪਾਨ ਦੇ ਟੋਕੀਓ ਵਿੱਚ 17 ਜੁਲਾਈ ਨੂੰ ਹੋਣ ਜਾ ਰਹੀ ਓਲੰਪਿਕ ਹਾਕੀ ਟੂਰਨਾਮੈਂਟ ਵਿੱਚ ਭਾਰਤ ਵੀ ਹਿੱਸਾ ਲੈ ਰਿਹਾ ਹੈ। ਭਾਰਤ ਦੀ ਇਸ ਹਾਕੀ ਟੀਮ ਦੇ ਵਿੱਚ ਪੰਜਾਬ ਦੇ 11 ਨੌਜਵਾਨ ਓਲੰਪਿਕ ਵਿੱਚ ਖੇਡਣਗੇ। ਇਨ੍ਹਾਂ ਖਿਡਾਰੀਆਂ ਦੇ ਵਿੱਚ ਗੁਰਦਾਸਪੁਰ ਜ਼ਿਲ੍ਹੇ ਦਾ ਇੱਕ ਨੌਜਵਾਨ ਸਿਮਰਜੀਤ ਸਿੰਘ ਵੀ ਸ਼ਾਮਲ ਹੈ ਜੋ ਕਿ ਗੁਰਦਾਸਪੁਰ ਦੇ ਪਿੰਡ ਚਾਹਲ ਕਲਾਂ ਦਾ ਰਹਿਣ ਵਾਲਾ ਹੈ।
ਸਿਮਰਜੀਤ ਸਿੰਘ ਦੇ ਪਰਿਵਾਰ ਅਤੇ ਕੋਚ ਨੇ ਦੱਸਿਆ ਕਿ ਸਿਮਰਜੀਤ ਇਕ ਚੰਗਾ ਖਿਡਾਰੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਓਲੰਪਿਕ ਟੂਰਨਾਮੈਂਟ ਵਿਚ ਭਾਰਤ ਦੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਸਿਮਰਜੀਤ ਅਤੇ ਹੋਰ ਪੰਜਾਬ ਦੇ ਖਿਡਾਰੀ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਾਕੀ ਖਿਡਾਰੀ ਸਿਮਰਜੀਤ ਸਿੰਘ ਦੇ ਪਰਿਵਾਰਿਕ ਮੈਂਬਰ ਰਸ਼ਪਾਲ ਸਿੰਘ ਅਤੇ ਉਸਦੇ ਕੋਚ ਰਣਜੀਤ ਸਿੰਘ ਨੇ ਦੱਸਿਆ ਕਿ ਸਿਮਰਜੀਤ ਸਿੰਘ ਸ਼ੁਰੂ ਤੋਂ ਹੀ ਹਾਕੀ ਖਿਡਾਰੀ ਬਣਨਾ ਚਾਹੁੰਦਾ ਸੀ ਅਤੇ ਹੁਣ ਤੱਕ ਕਈ ਟੂਰਨਾਮੈਂਟ ਖੇਡ ਚੁੱਕਿਆ ਹੈ ਅਤੇ ਵਧੀਆ ਪ੍ਰਦਰਸ਼ਨ ਕਰਦਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਸਿਮਰਜੀਤ ਸਿੰਘ ਸਮੇਤ ਪੰਜਾਬ ਦੇ ਗਿਆਰਾਂ ਖਿਡਾਰੀਆਂ ਦੀ ਭਾਰਤੀ ਦੀ ਹਾਕੀ ਟੀਮ ਵਿਚ ਚੋਣ ਹੋਈ ਹੈ ਜੋ ਕਿ ਸਤਾਰਾਂ ਜੁਲਾਈ ਨੂੰ ਜਾਪਾਨ ਦੇ ਟੋਕੀਓ ਸ਼ਹਿਰ ਵਿੱਚ ਖੇਡਣ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਭਰੋਸਾ ਹੈ ਕਿ ਇਸ ਵਾਰ ਇਸ ਓਲੰਪਿਕ ਲੀਗ ਵਿਚ ਭਾਰਤ ਦੀ ਜਿੱਤ ਹੋਵੇਗੀ ਕਿਉਂਕਿ ਸਾਰੇ ਖਿਡਾਰੀ ਵਧੀਆ ਪ੍ਰਦਰਸ਼ਨ ਕਰਦੇ ਹਨ।
ਇਹ ਵੀ ਪੜ੍ਹੋ:Peasant movement : ਮਾਨਸੂਨ ਇਜ਼ਲਾਸ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਖਿੱਚੀ ਤਿਆਰੀ