ETV Bharat / state

ਦੀਨਾਨਗਰ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦੇ ਪੁੱਤਰ ਨੇ ਦੀਵਾਨ ਹਾਲ ’ਚ ਕੀਤੀ ਖ਼ੁਦਕੁਸ਼ੀ

author img

By

Published : Mar 21, 2021, 7:44 PM IST

ਦੀਨਾਨਗਰ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਮਹਾਰਾਜਾ ਰਣਜੀਤ ਸਿੰਘ ਸ਼ੇਰੇ ਪੰਜਾਬ ਦੇ ਹੈੱਡ ਗ੍ਰੰਥੀ ਜਗੀਰ ਸਿੰਘ ਦੇ ਪੁੱਤਰ ਦਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਫਾਹਾ ਲਾ ਕੇ ਕੀਤੀ ਖੁਦਕੁਸ਼ੀ ਕਰ ਲਈ ਹੈ।

ਦੀਨਾਨਗਰ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦੇ ਪੁੱਤਰ ਨੇ ਦੀਵਾਨ ਹਾਲ ’ਚ ਕੀਤੀ ਖ਼ੁਦਕੁਸ਼ੀ
ਦੀਨਾਨਗਰ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦੇ ਪੁੱਤਰ ਨੇ ਦੀਵਾਨ ਹਾਲ ’ਚ ਕੀਤੀ ਖ਼ੁਦਕੁਸ਼ੀ

ਗੁਰਦਾਸਪੁਰ: ਕਸਬਾ ਦੀਨਾਨਗਰ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਮਹਾਰਾਜਾ ਰਣਜੀਤ ਸਿੰਘ ਸ਼ੇਰੇ ਪੰਜਾਬ ਦੇ ਹੈੱਡ ਗ੍ਰੰਥੀ ਜਗੀਰ ਸਿੰਘ ਦੇ ਪੁੱਤਰ ਦਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਫਾਹਾ ਲਾ ਕੇ ਕੀਤੀ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਗੁਰਦੁਆਰਾ ਸਾਹਿਬ ਦੇ ਸਾਬਕਾ ਮੈਨੇਜਰ ਅਤੇ ਸ਼ਹਿਰ ਦੇ ਹੀ ਇੱਕ ਵਿਅਕਤੀ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਉਹਨਾਂ ਨੇ ਕਿਹਾ ਕਿ ਮ੍ਰਿਤਕ ਅਤੇ ਉਸਦੇ ਪਰਿਵਾਰ ਨੂੰ ਗੁਰਦੁਆਰਾ ਸਾਹਿਬ ਤੋਂ ਬਾਹਰ ਕੱਢਣ ਦਾ ਦਬਾਅ ਬਣਾਇਆ ਜਾ ਰਿਹਾ ਸੀ, ਜਿਸ ਦੇ ਚੱਲਦਿਆਂ ਮ੍ਰਿਤਕ ਦਵਿੰਦਰ ਸਿੰਘ ਨੇ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ।

ਇਹ ਵੀ ਪੜੋ: ਵਰਕਿੰਗ ਕਮੇਟੀ ਦਾ ਮੈਂਬਰ ਬਣਨ 'ਤੇ ਸੁਖਬੀਰ ਬਾਦਲ ਦਾ ਕੀਤਾ ਧੰਨਵਾਦ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਉਹ ਪਿਛਲੇ 10 ਸਾਲ ਤੋਂ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰ ਰਹੇ ਹਨ ਅਤੇ ਗੁਰਦੁਆਰਾ ਸਾਹਿਬ ਵਿੱਚ ਹੀ ਰਹਿ ਰਹੇ ਹਨ ਉਨ੍ਹਾਂ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਗੁਰਦੁਆਰਾ ਸਾਹਿਬ ਦੇ ਸਾਬਕਾ ਮੈਨੇਜਰ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹ ਗੋਲਕ ਵਿੱਚੋਂ ਪੈਸੇ ਚੋਰੀ ਕਰ ਰਿਹਾ ਸੀ, ਜਿਸ ਤੋਂ ਬਾਅਦ ਉਸ ਨੂੰ ਗੁਰਦੁਆਰਾ ਸਾਹਿਬ ਤੋਂ ਹਟਾ ਦਿੱਤਾ ਗਿਆ ਸੀ।

ਦੀਨਾਨਗਰ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦੇ ਪੁੱਤਰ ਨੇ ਦੀਵਾਨ ਹਾਲ ’ਚ ਕੀਤੀ ਖ਼ੁਦਕੁਸ਼ੀ

ਸਾਬਕਾ ਮੈਨੇਜਰ ਉਦੋਂ ਤੋਂ ਹੀ ਉਸ ਦੇ ਪਤੀ ਦਵਿੰਦਰ ਸਿੰਘ ਅਤੇ ਉਸਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਅਤੇ ਵੀਡਿਓ ਵਾਇਰਲ ਕਰਨ ਦਾ ਇਲਜ਼ਾਮ ਦਵਿੰਦਰ ਸਿੰਘ ’ਤੇ ਲਗਾ ਰਿਹਾ ਸੀ ਅਤੇ ਉਸ ਨੂੰ ਗੁਰਦੁਆਰਾ ਸਾਹਿਬ ਤੋਂ ਕੱਢਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ ਜਿਸ ਕਾਰਨ ਉਸ ਦਾ ਪਤੀ ਦਵਿੰਦਰ ਸਿੰਘ ਕਾਫੀ ਦਿਨਾਂ ਤੋਂ ਪ੍ਰੇਸ਼ਾਨ ਸੀ ਜਿਸ ਦੇ ਚਲਦਿਆਂ ਅੱਜ ਉਸ ਨੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਫਾਹ ਲੈ ਕੇ ਖੁਦਕੁਸ਼ੀ ਕਰ ਲਈ।

ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਸਾਬਕਾ ਮੈਨੇਜਰ ਦੇ ਨਾਲ ਇਕ ਉਸ ਦਾ ਸਾਥੀ ਵੀ ਹੈ ਜੋ ਦਵਿੰਦਰ ਸਿੰਘ ਨੂੰ ਰੋਜ਼ਾਨਾ ਧਮਕੀਆਂ ਦਿੰਦਾ ਸੀ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਘਟਨਾ ਸਥਾਨ ’ਤੇ ਪਹੁੰਚੇ ਦੀਨਾਨਗਰ ਦੇ ਐੱਸਐੱਚਓ ਕੁਲਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮ੍ਰਿਤਕ ਦਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ: 2022 ਚੋਣਾਂ ਸਬੰਧੀ ਪੰਜਾਬ ਭਾਜਪਾ ਨੇ ਕੀਤੀ ਬੈਠਕ

ETV Bharat Logo

Copyright © 2024 Ushodaya Enterprises Pvt. Ltd., All Rights Reserved.