ਕੇਜਰੀਵਾਲ ਨੇ ਸੇਖਵਾਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

author img

By

Published : Oct 12, 2021, 7:11 PM IST

Updated : Oct 12, 2021, 8:17 PM IST

ਕੇਜਰੀਵਾਲ ਨੇ ਸੇਖਵਾਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ (ਮੰਗਲਵਾਰ) ਗੁਰਦਾਸਪੁਰ ਦੇ ਪਿੰਡ ਸੇਖਵਾਂ ਵਿਖੇ ਸੇਵਾ ਸਿੰਘ ਸੇਖਵਾਂ (Seva Singh Sekhwan) ਦੇ ਦੇਹਾਂਤ ਦਾ ਦੁੱਖ ਸਾਂਝਾ ਕਰਨ ਲਈ ਅਤੇ ਸੇਖਵਾਂ ਪਰਿਵਾਰ ਨਾਲ ਮਿਲਣ ਪਹੁੰਚੇ।

ਗੁਰਦਾਸਪੁਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ (ਮੰਗਲਵਾਰ) ਗੁਰਦਾਸਪੁਰ ਦੇ ਪਿੰਡ ਸੇਖਵਾਂ ਵਿਖੇ ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ਦਾ ਦੁੱਖ ਸਾਂਝਾ ਕਰਨ ਲਈ ਅਤੇ ਸੇਖਵਾਂ ਪਰਿਵਾਰ ਨਾਲ ਮਿਲਣ ਪਹੁੰਚੇ। ਉਹਨਾਂ ਨਾਲ ਆਪ ਆਗੂ ਰਾਘਵ ਚੱਢਾ ,ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਬਲਜਿੰਦਰ ਕੌਰ ਅਤੇ ਹੋਰਨਾਂ ਵਿਧਾਇਕ ਵੀ ਸੇਖਵਾਂ ਪਰਿਵਾਰ ਨੂੰ ਇਸ ਦੁੱਖ ਦੀ ਘੜੀ 'ਚ ਦੁੱਖ ਸਾਂਝਾ ਕਰਨ ਪਹੁੰਚੇ।

ਉਥੇ ਹੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ਨਾਲ ਜਿੱਥੇ ਸੇਖਵਾਂ ਪਰਿਵਾਰ ਨੂੰ ਘਾਟਾ ਹੈ। ਉਥੇ ਹੀ ਪੰਜਾਬ ਅਤੇ ਆਪ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ। ਉਥੇ ਹੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਸੇਵਾ ਸਿੰਘ ਸੇਖਵਾਂ (Seva Singh Sekhwan) ਪਿਛਲੇ ਕੁੱਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਉਹਨਾਂ ਦਾ ਇਲਾਜ ਦਿੱਲੀ ਚੱਲ ਰਿਹਾ ਸੀ ਅਤੇ ਜਦਕਿ ਡਾਕਟਰਾਂ ਮੁਤਾਬਿਕ ਉਹ ਰਿਕਾਵਰ ਵੀ ਕਰ ਰਹੇ ਸਨ। ਪਰ ਅਚਾਨਕ ਹਾਲਤ ਵਿਗੜਨ ਕਾਰਨ ਉਹਨਾਂ ਦਾ ਦੇਹਾਂਤ ਹੋ ਗਿਆ।

ਕੇਜਰੀਵਾਲ ਨੇ ਸੇਖਵਾਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ


ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਵਿੱਚ ਸਿਆਸਤ ਭਖੀ ਹੋਈ ਹੈ। ਅਜਿਹੇ ਵਿਚ ਵਿਰੋਧੀ ਧਿਰ ਵਜੋਂ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਝੋਕੀ ਹੋਈ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਚੋਣਾਂ ਦੀ ਕਮਾਨ ਆਪਣੇ ਹੱਥ ਵਿੱਚ ਲਈ ਹੋਈ ਹੈ। ਮੁੱਖ ਮੰਤਰੀ ਕੇਜਰੀਵਾਲ (Arvind Kejriwal) ਅੱਜ (ਮੰਗਲਵਾਰ) ਫੇਰ ਪੰਜਾਬ ਦੌਰੇ 'ਤੇ ਆਏ ਹਨ।

ਪਿਛਲੇ ਕਰੀਬ 3 ਮਹੀਨਿਆਂ ਤੋਂ ਕੇਜਰੀਵਾਲ (Arvind Kejriwal) ਦਾ ਇਹ ਪੰਜਾਬ ਦਾ 5ਵਾਂ ਦੌਰਾ ਹੈ। ਅਰਵਿੰਦ ਕੇਜਰੀਵਾਲ ਅਗਲੇ 2 ਦਿਨ ਪੰਜਾਬ ਦੇ ਵਿੱਚ ਰਹਿਣ ਵਾਲੇ ਹਨ। ਅਰਵਿੰਦ ਕੇਜਰੀਵਾਲ ਹਾਲ ਹੀ ਦੇ ਵਿੱਚ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਸੇਵਾ ਸਿੰਘ ਸੇਖਵਾਂ (Seva Singh Sekhwan) ਦੇ ਘਰ ਵੀ ਜਾ ਸਕਦੇ ਹਨ। ਬੀਤੇ 7 ਅਕਤੂਬਰ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ।

ਪ੍ਰੋ. ਬਲਜਿੰਦਰ ਕੌਰ ਨੇ ਕਿਹਾ

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੋ ਦਿੱਲੀ ਪੰਜਾਬ ਆਏ ਹੋਏ ਹਨ ਅਤੇ ਇਨ੍ਹਾਂ ਦੋ ਦਿਨਾਂ ਦੌਰਾ ਦੌਰਾਨ ਅਰਵਿੰਦ ਕੇਜਰੀਵਾਲ (Arvind Kejriwal) ਕੋਈ ਵੱਡਾ ਐਲਾਨ ਵੀ ਕਰ ਕਰ ਸਕਦੇ ਹਨ। ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਜੋ ਸੁਖਬੀਰ ਸਿੰਘ ਬਾਦਲ ਕਹਿ ਰਹੇ ਕਿ ਅਰਵਿੰਦ ਕੇਜਰੀਵਾਲ (Arvind Kejriwal) ਗਾਰੰਟੀ ਦੇ ਨਾਂ 'ਤੇ ਡਰਾਮੇ ਕਰ ਰਿਹਾ ਉਸ 'ਤੇ ਪਲਟਵਾਰ ਦੇਂਦੇ ਹੋਏ ਪ੍ਰੋ ਬਲਜਿੰਦਰ ਕੌਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ (Arvind Kejriwal) ਦੇ ਦਿੱਲੀ ਵਿੱਚ ਕੀਤੇ ਕੰਮ ਬੋਲਦੇ ਹਨ ਅਤੇ ਹੁਣ ਪੰਜਾਬ ਦੇ ਲੋਕ ਅਕਾਲੀ ਦਲ ਤੇ ਕਾਂਗਰਸ ਦੇ ਦੀਆਂ ਗੱਲਾਂ ਵਿੱਚ ਆਉਣ ਵਾਲੇ ਨਹੀਂ।

ਇਹ ਵੀ ਪੜ੍ਹੋ:- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ

Last Updated :Oct 12, 2021, 8:17 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.