ETV Bharat / state

ਮੰਡੀ 'ਚ ਪ੍ਰਸ਼ਾਸਨ ਦੇ ਪੁਖਤਾ ਪ੍ਰਬੰਧਾਂ ਦੀ ਖੁੱਲ੍ਹੀ ਪੋਲ

author img

By

Published : Oct 5, 2021, 10:07 PM IST

ਗੁਰਦਾਸਪੁਰ ਦੀ ਅਨਾਜ ਮੰਡੀ ਵਿੱਚ ਕੋਈ ਵੀ ਪੁਖਤਾ ਪ੍ਰਬੰਧ ਦਿਖਾਈ ਨਹੀਂ ਦੇ ਰਹੇ ਜਗ੍ਹਾ ਜਗ੍ਹਾ 'ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਸੜੀ-ਗਲੀ ਪੁਰਾਣੀ ਕਣਕ ਦੇ ਕਾਰਨ ਪੂਰੀ ਮੰਡੀ ਵਿੱਚ ਬਦਬੂ ਫੈਲੀ ਹੋਈ ਹੈ।

ਮੰਡੀ 'ਚ ਪ੍ਰਸ਼ਾਸਨ ਦੇ ਪੁਖਤਾ ਪ੍ਰਬੰਧਾਂ ਦੀ ਖੁੱਲ੍ਹੀ ਪੋਲ
ਮੰਡੀ 'ਚ ਪ੍ਰਸ਼ਾਸਨ ਦੇ ਪੁਖਤਾ ਪ੍ਰਬੰਧਾਂ ਦੀ ਖੁੱਲ੍ਹੀ ਪੋਲ

ਗੁਰਦਾਸਪੁਰ: ਝੋਨੇ ਦੀ ਫਸਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 3 ਤਰੀਕ ਨੂੰ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪਰ ਗੁਰਦਾਸਪੁਰ ਦੀ ਅਨਾਜ ਮੰਡੀ ਵਿੱਚ ਕੋਈ ਵੀ ਪੁਖਤਾ ਪ੍ਰਬੰਧ ਦਿਖਾਈ ਨਹੀਂ ਦੇ ਰਹੇ ਜਗ੍ਹਾ ਜਗ੍ਹਾ 'ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਸੜੀ ਗਲੀ ਪੁਰਾਣੀ ਕਣਕ ਦੇ ਕਾਰਨ ਪੂਰੀ ਮੰਡੀ ਵਿੱਚ ਬਦਬੂ ਫੈਲੀ ਹੋਈ ਹੈ।

ਜਿਸ ਕਰਕੇ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਿਹਾ ਕਿ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਦਾ ਵੀ ਪ੍ਰਬੰਧ ਨਹੀਂ ਹੈ ਫ਼ਸਲ ਲੈ ਕੇ ਮੰਡੀ ਵਿੱਚ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਦੇ ਕੋਲੋਂ ਕੋਈ ਵੀ ਖਰੀਦ ਏਜੰਸੀ ਦਾ ਅਧਿਕਾਰੀ ਨਹੀਂ ਪਹੁੰਚਿਆ ਅਤੇ ਨਾ ਹੀ ਉਨ੍ਹਾਂ ਦੀ ਖ਼ਰੀਦ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਨੇ ਮੰਡੀ ਪ੍ਰਬੰਧਾਂ ਨੂੰ ਲੈ ਕੇ ਜੋ ਵੀ ਦਾਅਵੇ ਕੀਤੇ ਹਨ। ਉਹ ਖੋਖਲੇ ਸਾਬਤ ਹੋ ਰਹੇ ਹਨ।

ਮੰਡੀ 'ਚ ਪ੍ਰਸ਼ਾਸਨ ਦੇ ਪੁਖਤਾ ਪ੍ਰਬੰਧਾਂ ਦੀ ਖੁੱਲ੍ਹੀ ਪੋਲ

ਮੰਡੀ ਵਿੱਚ ਝੋਨੇ ਦੀ ਫ਼ਸਲ ਲੈਕੇ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਉਹ ਸਵੇਰੇ 6 ਵਜੇ ਦੇ ਕਰੀਬ ਫ਼ਸਲ ਲੈ ਕੇ ਮੰਡੀ ਵਿੱਚ ਪਹੁੰਚੇ ਸਨ। ਪਰ ਅਜੇ ਤੱਕ ਮੰਡੀ ਦਾ ਕੋਈ ਵੀ ਅਧਿਕਾਰੀ ਉਨ੍ਹਾਂ ਦੇ ਕੋਲ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਕਿਸਾਨਾਂ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪਰ ਗੁਰਦਾਸਪੁਰ ਦੀ ਅਨਾਜ ਮੰਡੀ ਵਿੱਚ ਕੋਈ ਵੀ ਪੁਖਤਾ ਪ੍ਰਬੰਧ ਦਿਖਾਈ ਨਹੀਂ ਦੇ ਰਹੇ, ਮੰਡੀ ਵਿੱਚ ਜਗ੍ਹਾ ਜਗ੍ਹਾ 'ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਪੁਰਾਣੀ ਗਲੀ ਸੜੀ ਕਣਕ ਕਾਰਨ ਪੂਰੀ ਮੰਡੀ ਵਿੱਚ ਬਦਬੂ ਫੈਲੀ ਹੋਈ ਹੈ। ਜਿਸ ਕਰਕੇ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਇਸ ਬਦਬੂ ਦੇ ਨਾਲ ਮੰਡੀ ਵਿੱਚ ਬਿਮਾਰੀ ਫੈਲਣ ਦਾ ਖਤਰਾ ਵੀ ਬਣਿਆ ਹੋਇਆ ਹੈ। ਜਿਸ ਵੱਲ ਜ਼ਿਲ੍ਹਾ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਕੀਤੀ ਹੈ ਕਿ ਮੰਡੀ ਵਿੱਚ ਸਾਫ਼-ਸਫਾਈ ਕਰਵਾਈ ਜਾਵੇ ਅਤੇ ਪੁਖ਼ਤਾ ਪ੍ਰਬੰਧ ਕਰਵਾਏ ਜਾਣ ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਸਬੰਧੀ ਜਦੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਸੁੱਚਾ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕਰਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਗੰਦਗੀ ਸਾਫ਼ ਕਰਵਾਉਣ ਦੇ ਲਈ ਮੁਲਾਜ਼ਮ ਲਗਾਏ ਗਏ ਹਨ ਅਤੇ ਜੋ ਗਲੀ ਸੜੀ ਕਣਕ ਪਈ ਹੋਈ ਹੈ। ਉਹ ਖ਼ਰੀਦ ਏਜੰਸੀਆਂ ਦੀ ਹੈ ਜੋ ਉਨ੍ਹਾਂ ਵੱਲੋਂ ਨਹੀਂ ਚੁਕਾਈ ਗਈ। ਇਸ ਲਈ ਏਜੰਸੀ ਦੇ ਇੰਸਪੈਕਟਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਮੰਡੀ ਵਿੱਚ ਉਨ੍ਹਾਂ ਦੀ ਪਈ ਪੁਰਾਣੀ ਕਣਕ ਦੀ ਫਸਲ ਨੂੰ ਜਲਦ ਤੋਂ ਜਲਦ ਚੁੱਕਿਆ ਜਾਵੇ ਅਤੇ ਮੰਡੀ ਖਾਲੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਲਦ ਮੰਡੀ ਦੀ ਸਾਫ਼ ਸਫਾਈ ਕਰਵਾ ਦਿੱਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਹ ਵੀ ਪੜ੍ਹੋ:- ਮੁੱਖ ਮੰਤਰੀ ਅਤੇ ਅਮਿਤ ਸ਼ਾਹ ਦੀ ਮੀਟਿੰਗ 'ਚ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ETV Bharat Logo

Copyright © 2024 Ushodaya Enterprises Pvt. Ltd., All Rights Reserved.