ETV Bharat / state

Batala Railway Station : ਬਟਾਲਾ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ ਕਾਰਨ ਰੇਲ ਯਾਤਰੀ ਹੋ ਰਹੇ ਪਰੇਸ਼ਾਨ

author img

By

Published : Apr 2, 2023, 7:43 PM IST

ਬਟਾਲਾ ਰੇਲਵੇ ਸਟੇਸ਼ਨ ਉੱਤੇ ਕਿਸਾਨਾਂ ਵਲੋਂ ਧਰਨਾ ਲਗਾਇਆ ਗਿਆ ਹੈ। ਇਸ ਧਰਨੇ ਕਾਰਨ ਰੇਲ ਯਾਤਰੀ ਅਤੇ ਹੋਰ ਆਵਾਜਾਹੀ ਪ੍ਰਭਾਵਿਤ ਹੋ ਰਹੀ ਹੈ। ਇਸ ਤੋਂ ਇਲਾਵਾ ਆਟੋ ਚਾਲਕਾਂ ਦਾ ਕੰਮ ਵੀ ਠੱਪ ਹੋ ਰਿਹਾ ਹੈ।

Passengers are getting worried due to farmers protesting at Batala railway station
Batala Railway Station : ਬਟਾਲਾ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ ਕਾਰਨ ਰੇਲ ਯਾਤਰੀ ਹੋ ਰਹੇ ਪਰੇਸ਼ਾਨ

Batala Railway Station : ਬਟਾਲਾ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ ਕਾਰਨ ਰੇਲ ਯਾਤਰੀ ਹੋ ਰਹੇ ਪਰੇਸ਼ਾਨ

ਗੁਰਦਾਸਪੁਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋ ਆਪਣੀਆਂ ਮੰਗਾਂ ਨੂੰ ਲੈਕੇ ਗੁਰਦਾਸਪੁਰ ਦੇ ਬਟਾਲਾ ਰੇਲਵੇ ਸਟੇਸ਼ਨ ਉੱਤੇ ਅਮ੍ਰਿਤਸਰ ਪਠਾਨਕੋਟ ਰੇਲਵੇ ਟਰੈਕ ਨੂੰ ਅਣਮਿੱਥੇ ਸਮੇਂ ਲਈ ਜਾਮ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਿਸਾਨਾਂ ਵੱਲੋਂ ਲਗਾਏ ਗਏ ਧਰਨੇ ਦੌਰਾਨ 10 ਦੇ ਕਰੀਬ ਰੇਲਗੱਡੀਆਂ ਪ੍ਰਭਾਵਿਤ ਹੋਈਆਂ ਹਨ ਅਤੇ ਲੰਬੇ ਰੂਟ ਵਾਲੀਆ ਟ੍ਰੇਨਾਂ ਦਾ ਰੂਟ ਬਦਲ ਦਿੱਤਾ ਗਿਆ ਹੈ। ਇਸ ਧਰਨੇ ਕਰਕੇ ਜਿੱਥੇ ਆਮ ਲੋਕਾਂ ਅਤੇ ਯਾਤਰੀਆਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਉਥੇ ਹੀ ਧਰਨੇ ਕਾਰਨ ਰੇਲਵੇ ਸਟੇਸ਼ਨ ਤੋਂ ਸਵਾਰੀਆਂ ਲੈਕੇ ਆਪਣਾ ਗੁਜ਼ਾਰਾ ਕਰਨ ਵਾਲੇ ਆਟੋ ਚਾਲਕਾਂ ਦਾ ਕੰਮ ਵੀ ਠਪ ਚੁੱਕਾ ਹੈ। ਇਸ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ।

ਚਾਰ ਰੇਲ ਗੱਡੀਆਂ ਦਾ ਰੂਟ ਵੀ ਬਦਲਿਆ : ਇੱਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਇਸ ਜਾਮ ਦੇ ਨਾਲ ਪਠਾਨਕੋਟ ਤੋਂ ਅੰਮ੍ਰਿਤਸਰ ਜਾਣ ਵਾਲੀਆ 10 ਦੇ ਕਰੀਬ ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ ਅਤੇ ਪਠਾਨਕੋਟ ਤੋਂ ਦਿੱਲੀ ਵਾਇਆ ਅੰਮ੍ਰਿਤਸਰ ਚੱਲਣ ਵਾਲੀਆਂ 4 ਟ੍ਰੇਨਾਂ ਦਾ ਰੂਟ ਬਦਲ ਕੇ ਵਾਇਆ ਮੁਕੇਰੀਆ ਕੀਤਾ ਗਿਆ ਹੈ ਤਾਂ ਜੋ ਯਾਤਰੀਆਂ ਦੀ ਖੱਜਲ ਖ਼ੁਆਰੀ ਨੂੰ ਰੋਕਿਆ ਜਾ ਸਕੇ। ਇਸੇ ਤਰ੍ਹਾਂ ਬਟਾਲਾ ਰੇਲਵੇ ਸਟੇਸ਼ਨ ਉੱਤੇ ਲਗਾਏ ਗਏ ਧਰਨੇ ਨਾਲ ਟ੍ਰੇਨਾਂ ਉੱਤੇ ਸਫ਼ਰ ਕਰਨ ਵਾਲ਼ੇ ਯਾਤਰੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੱਸਿਆ ਕਿ ਲੰਬੀ ਯਾਤਰਾ ਉੱਤੇ ਜਾਣ ਵਾਲੇ ਕਈ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : Former CM Rajinder Kaur Bhatal : ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਅੰਮ੍ਰਿਤਪਾਲ ਮਾਮਲੇ ਉੱਤੇ ਘੇਰੀ ਕੇਂਦਰ ਅਤੇ ਸੂਬਾ ਸਰਕਾਰ

ਯਾਤਰੀਆਂ ਨੂੰ ਹੋ ਰਹੀ ਪਰੇਸ਼ਾਨੀ : ਇਸ ਮੌਕੇ ਗੱਲਬਾਤ ਕਰਦਿਆਂ ਯਾਰਤੀਆ ਨੇ ਕਿਹਾ ਕਿ ਅੱਜ ਉਹ ਆਪਣੇ ਸਮੇਂ ਨਾਲ ਕੰਮ ਉੱਤੇ ਜਾਣ ਲਈ ਰੇਲਵੇ ਸਟੇਸ਼ਨ ਆਏ ਸਨ ਪਰ ਜਦੋਂ ਇੱਥੇ ਆਏ ਤਾਂ ਪਤਾ ਲੱਗਾ ਕਿ ਕਿਸਾਨੀ ਧਰਨੇ ਕਾਰਨ ਟ੍ਰੇਨਾਂ ਰੱਦ ਹੋ ਚੁੱਕੀਆ ਹਨ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਯਾਤਰੀਆਂ ਨੇ ਕਿਹਾ ਕਿ ਕਿਸਾਨਾਂ ਨੇ ਅਗਰ ਰੋਸ ਪ੍ਰਦਰਸ਼ਨ ਕਰਨਾ ਹੈ ਤਾਂ ਕੋਈ ਹੋਰ ਜਗਾ ਉੱਤੇ ਧਰਨੇ ਲਗਾਉਣੇ ਚਾਹੀਦੇ ਹਨ। ਇਸਦੇ ਨਾਲ ਹੀ ਆਟੋ ਚਾਲਕਾਂ ਅਤੇ ਰੇਲਵੇ ਸਟੇਸ਼ਨ ਤੇ ਪਾਰਕਿੰਗ ਠੇਕੇਦਾਰ ਨੇ ਕਿਹਾ ਕਿ ਸਵਾਰੀਆ ਨਾ ਆਉਣ ਦੇ ਕਾਰਨ ਉਨ੍ਹਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਧਰਨਾ ਖਤਮ ਕੀਤਾ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.