ETV Bharat / state

ਸਕੂਲ ਖੁਲ੍ਹਵਾਉਣ ਲਈ ਕਿਸਾਨਾਂ ਦਾ ਪ੍ਰਦਰਸ਼ਨ

author img

By

Published : Feb 11, 2022, 8:06 PM IST

ਕਿਸਾਨ ਜਥੇਬੰਦੀਆਂ (Farmers organization) ਵੱਲੋਂ ਪਹਿਲੀ ਤੋਂ ਪੰਜਵੀਂ ਤਕ ਸਕੂਲ ਖੁਲ੍ਹਵਾਉਣ ਦੇ ਲਈ ਗੁਰਦਾਸਪੁਰ ਦੇ ਡਾਕਖਾਨਾ ਚੌਕ ਵਿਚ ਧਰਨਾ ਲਗਾਇਆ (protest for school opening) ਗਿਆ। ਲੋਕਾਂ ਦਾ ਕਹਿਣਾ ਹੈ ਕਿ ਬੱਚਿਆਂ ਦਾ ਭਵਿੱਖ ਖਰਾਬ ਹੋ ਰਿਹਾ ਹੈ।

ਸਕੂਲ ਖੁਲ੍ਹਵਾਉਣ ਲਈ ਪ੍ਰਦਰਸ਼ਨ
ਸਕੂਲ ਖੁਲ੍ਹਵਾਉਣ ਲਈ ਪ੍ਰਦਰਸ਼ਨ

ਗੁਰਦਾਸਪੁਰ:ਪੰਜਾਬ ਸਰਕਾਰ ਦੇ ਵੱਲੋਂ ਅੱਜ ਪੂਰੇ ਪੰਜਾਬ ਦੇ ਵਿੱਚ 6ਵੀਂ ਤੋਂ ਲੈਕੇ 12ਵੀਂ ਕਲਾਸ ਤੱਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦੇ ਆਦੇਸ਼ ਦੇ ਦਿੱਤੇ ਗਏ ਹਨ ਪਰ ਕਿਸਾਨ ਜਥੇਬੰਦੀਆਂ ਨੇ ਅੱਜ ਗੁਰਦਾਸਪੁਰ ਦੇ ਵਿੱਚ ਰੋਸ ਪ੍ਰਦਰਸ਼ਨ (protest for school opening)ਕਰ ਡਾਕਖਾਨਾ ਚੌਕ ਵਿਚ ਧਰਨਾ ਲਗਾ ਕੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਛੋਟੇ ਬੱਚਿਆਂ ਦੇ ਸਕੂਲ ਵੀ ਖੋਲ੍ਹੇ। ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਦਾ ਬਹਾਨਾ ਲਗਾ ਕੇ ਪੰਜਾਬ ਦੇ ਭਵਿੱਖ ਨਾਲ ਬਹੁਤ ਵੱਡਾ ਖਿਲਵਾੜ ਕਰ ਰਹੀ ਹੈ ਕੋਰੋਨਾ ਦਾ ਬਹਾਨਾ ਲਗਾ ਕੇ ਬੱਚਿਆਂ ਨੂੰ ਅਨਪੜ੍ਹ ਰੱਖਿਆ ਜਾ ਰਿਹਾ ਹੈ।

ਇਸ ਸੰਬੰਧੀ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ 6ਵੀਂ ਤੋਂ ਲੈਕੇ 12ਵੀਂ ਕਲਾਸ ਤੱਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦੇ ਆਦੇਸ਼ ਦਿੱਤੇ ਹਨ ਉਹਨਾਂ ਨਾਲ ਮਾਪੇ ਸਹਿਮਤ ਨਹੀਂ ਹਨ ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਦੇ ਸਕੂਲ ਵੀ ਜਲਦ ਖੋਲ੍ਹੇ ਜਾਣ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਭਵਿੱਖ ਨਾਲ ਬਹੁਤ ਵੱਡਾ ਖਿਲਵਾੜ ਕੀਤਾ ਜਾ ਰਿਹਾ ਹੈ ਕੋਰੋਨਾ ਦੀਆਂ ਪਾਬੰਦੀਆਂ ਦੇ ਨਾਮ ਹੇਠ ਸਕੂਲ ਬੰਦ ਕਰਨਾ ਅਤੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ ਉਨ੍ਹਾਂ ਦੇ ਭਵਿੱਖ ਨਾਲ ਹੀ ਨਹੀਂ ਸਗੋਂ ਪੰਜਾਬ ਦੇ ਭਵਿੱਖ ਨਾਲ ਵੀ ਖਿਲਵਾੜ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਕਰਕੇ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਵੱਡੀਆਂ ਵੱਡੀਆਂ ਮੀਟਿੰਗਾਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਉਪਰ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਲਗਾਈ ਗਈ ਸਿਰਫ਼ ਬੱਚਿਆਂ ਦੀ ਪੜ੍ਹਾਈ ਉੱਪਰ ਹੀ ਪਾਬੰਦੀ ਲਗਾਈ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਸਰਕਾਰਾਂ ਪੰਜਾਬ ਦੇ ਭਵਿੱਖ ਨੂੰ ਅਨਪੜ੍ਹ ਰੱਖਣਾ ਚਾਹੁੰਦੀਆ ਹਨ ਤਾਂ ਜੋ ਉਨ੍ਹਾਂ ਨੂੰ ਕੋਈ ਅੱਗਿਓਂ ਸਵਾਲ ਨਾ ਕਰ ਸਕੇ ਉਨ੍ਹਾਂ ਕਿਹਾ ਕਿ ਜੇਕਰ ਜਲਦ ਸਕੂਲ ਨਾ ਖੋਲ੍ਹੇ ਗਏ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ

ਇਹ ਵੀ ਪੜ੍ਹੋ:ਚੋਣ ਵਰ੍ਹੇ ’ਚ ਕੇਂਦਰੀ ਏਜੰਸੀਆਂ ਦੀ ਕਾਰਵਾਈ ਦੁਆਲੇ ਘੁੰਮੀ ਪੰਜਾਬ ਦੀ ਸਿਆਸਤ

ETV Bharat Logo

Copyright © 2024 Ushodaya Enterprises Pvt. Ltd., All Rights Reserved.