ETV Bharat / state

Arrest of Amritpal Singh : ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਲਗਾਏ ਪੋਸਟਰ

author img

By

Published : Apr 12, 2023, 4:18 PM IST

Updated : Apr 12, 2023, 4:44 PM IST

Posters put up at Gurdaspur railway station to arrest Amritpal
Arrest of Amritpal Singh : ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਲਗਾਏ ਪੋਸਟਰ

18 ਮਾਰਚ ਤੋਂ ਪੁਲਿਸ ਪਕੜ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰ ਰਹੀ ਹੈ। ਦੂਜੇ ਪਾਸੇ ਗੁਰਦਾਸਪੁਰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੋਸਟਰ ਲਗਾਏ ਹਨ।

Arrest of Amritpal Singh : ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਲਗਾਏ ਪੋਸਟਰ

ਗੁਰਦਾਸਪੁਰ : ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ ਭਗੌੜੇ ਅੰਮ੍ਰਿਤਪਾਲ ਨੂੰ ਫੜਨ ਲਈ ਪੰਜਾਬ ਪੁਲਿਸ ਲਗਾਤਾਰ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ ਪਰ ਅਜੇ ਤੱਕ ਅੰਮ੍ਰਿਤਪਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ, ਜਿਸ ਨੂੰ ਫੜਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਇੱਕ ਨਵੀਂ ਤਰਕੀਬ ਅਜ਼ਮਾਈ ਹੈ। ਅਮ੍ਰਿਤਪਾਲ ਦੇ ਪੋਸਟਰ ਰੇਲਵੇ ਸਟੇਸ਼ਨਾਂ ‘ਤੇ ਲਗਾਏ ਗਏ ਹਨ। ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਵੀ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਗਏ ਹਨ।

ਪੋਸਟਰਾਂ ਵਿੱਚ ਅੰਮ੍ਰਿਤਪਾਲ ਸਿੰਘ ਦੀਆਂ ਫੋਟੋਆਂ ਲਗਾ ਕੇ ਨਾਲ਼ ਲਿਖਿਆ ਗਿਆ ਹੈ ਕਿ ਇਹ ਵਿਅਕਤੀ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ ਅਤੇ ਇਸ ਦੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਸਟੇਸ਼ਨ ਗੁਰਦਾਸਪੁਰ ਦੇ ਚੌਕੀ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਉੱਚ ਅਧਿਕਾਰੀਆਂ ਤੋਂ ਹੁਕਮ ਮਿਲੇ ਹਨ ਕਿ ਵਾਰਿਸ ਪੰਜਾਬ ਜਥੇਦਾਰੀ ਦੇ ਆਗੂ ਅੰਮ੍ਰਿਤਪਾਲ ਭਗੌੜੇ ਦੇ ਪੋਸਟਰ ਰੇਲਵੇ ਸਟੇਸ਼ਨ ’ਤੇ ਲਗਾਏ ਜਾਣ। ਜਿਸ ਤਹਿਤ ਇਸ ਪੋਸਟਰ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਵੀ ਅੰਮ੍ਰਿਤਪਾਲ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਸ ਨੂੰ ਸੂਚਿਤ ਕਰੇ ਤਾਂ ਜੋ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਦੀ ਹੋਈ ਪੇਸ਼ੀ, ਕੁਝ ਪਲਾਂ ਅੰਦਰ ਕੋਰਟ 'ਚ ਪੇਸ਼ ਹੋਕੇ ਬਾਹਰ ਨਿਕਲੇ ਸੁਖਬੀਰ ਬਾਦਲ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫ਼ਤ ਵਿਚੋਂ ਹਾਲੇ ਵੀ ਬਾਹਰ ਹੈ। ਪੁਲਿਸ ਤੋਂ ਬਚਣ ਲਈ ਅੰਮ੍ਰਿਤਪਾਲ ਵੱਲੋਂ ਵੱਖ-ਵੱਖ ਸ਼ਹਿਰ ਤੇ ਵੱਖ-ਵੱਖ ਭੇਸ ਬਦਲੇ ਜਾ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਇਆਂ ਨੂੰ ਅੱਜ 8ਵਾਂ ਦਿਨ ਹੈ ਤੇ ਇਨ੍ਹਾਂ 8 ਦਿਨਾਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਵੱਖ-ਵੱਖ ਸ਼ਹਿਰ ਤੇ ਹੁਲੀਏ ਬਦਲੇ ਹਨ।

ਦੀਪ ਸਿੱਧੂ ਦੀ ਮੌਤ ਤੋਂ ਬਾਅਦ ਸਰਗਰਮ ਹੋਏ ਅੰਮ੍ਰਿਤਪਾਲ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਬਣਨ ਤੋਂ ਬਾਅਦ ਲਗਾਤਾਰ ਹੀ ਬਾਣੇ ਵਿਚ ਦੇਖਿਆ ਗਿਆ। ਗਰਮ ਵਿਚਾਰਧਾਰਾ ਤੇ ਤਿੱਖੇ ਸ਼ਬਦਾਂ ਕਾਰਨ ਹੀ ਅੰਮ੍ਰਿਤਪਾਲ ਸਿੰਘ ਚਰਚਾ ਵਿਚ ਆਇਆ। ਖਾਲਸਾ ਵਹੀਰ ਦੀ ਕਾਲ ਤੋਂ ਬਾਅਦ ਸ਼ਾਹਕੋਟ ਵਿਖੇ ਲੱਗੇ ਪੁਲਿਸ ਦੇ ਟ੍ਰੈਪ ਤੋਂ ਬਚਣ ਲਈ ਅੰਮ੍ਰਿਤਪਾਲ ਸਿੰਘ ਫਰਾਰ ਹੋ ਗਿਆ। ਇਸ ਤੋਂ ਬਾਅਦ ਲਗਾਤਾਰ ਹੀ ਅੰਮ੍ਰਿਤਪਾਲ ਆਪਣਾ ਹੁਲੀਆ ਬਦਲ ਰਿਹਾ ਹੈ। ਇਸ ਸਬੰਧੀ ਕੁਝ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਰਹੀਆਂ ਹਨ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਭੇਸ ਬਦਲ ਕੇ ਘੁੰਮਦਾ ਦਿਸਿਆ ਹੈ।

Last Updated :Apr 12, 2023, 4:44 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.