ETV Bharat / state

Punjab Police Slap Women: ਕਿਸਾਨ ਮਹਿਲਾ ਦੇ ਥੱਪੜ ਮਾਰਨ ਵਾਲਾ ਪੁਲਿਸ ਮੁਲਾਜ਼ਮ ਲਾਈਨ ਹਾਜ਼ਰ, ਹੋਵੇਗੀ ਵਿਭਾਗੀ ਕਾਰਵਾਈ

author img

By

Published : May 18, 2023, 11:57 AM IST

Updated : May 18, 2023, 4:00 PM IST

Punjab Police Slap To Women, Gurdaspur viral video
ਪ੍ਰਦਰਸ਼ਨਕਾਰੀ ਮਹਿਲਾ ਦੇ ਪੁਲਿਸ ਮੁਲਾਜ਼ਮ ਨੇ ਮਾਰਿਆ ਥੱਪੜ, ਵੀਡੀਓ ਵਾਇਰਲ

ਗੁਰਦਾਸਪੁਰ ਵਿੱਚ ਦਿੱਲੀ-ਕਟੜਾ ਨੈਸ਼ਨਲ ਹਾਈਵੇ ਲਈ ਜ਼ਮੀਨ ਅਕਵਾਇਰ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਤੇ ਹੋਰ ਸਥਾਨਕ ਕਿਸਾਨਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇਕ ਪੁਲਿਸ ਮੁਲਾਜ਼ਮ ਨੇ ਮਹਿਲਾ ਦੇ ਥੱਪੜ ਮਾਰਿਆ ਹੈ। ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ ਅਤੇ ਵਿਭਾਗੀ ਕਾਰਵਾਈ ਵੀ ਖੋਲ੍ਹੀ ਗਈ ਹੈ।

ਪ੍ਰਦਰਸ਼ਨਕਾਰੀ ਮਹਿਲਾ ਦੇ ਪੁਲਿਸ ਮੁਲਾਜ਼ਮ ਨੇ ਮਾਰਿਆ ਥੱਪੜ

ਗੁਰਦਾਸਪੁਰ: ਦਿੱਲੀ-ਕਟੜਾ ਨੈਸ਼ਨਲ ਹਾਈਵੇ ਲਈ ਜ਼ਮੀਨ ਅਕਵਾਇਰ ਕਰਨ ਲਈ ਐਸਡੀਐਮ ਗੁਰਦਾਸਪੁਰ ਅਮਨਦੀਪ ਕੌਰ ਦੀ ਅਗਵਾਈ ਵਿੱਚ ਪਿੰਡ ਥਾਨੇਵਾਲ ਵਿਖੇ ਸ਼ੁਰੂ ਕਰਵਾਏ ਗਏ ਕੰਮ ਨੂੰ ਕਿਸਾਨ ਜਥੇਬੰਦੀਆ ਨੇ ਬੰਦ ਕਰਵਾ ਦਿੱਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਜਿੱਥੇ ਹਾਲਾਤ ਤਣਾਅਪੂਰਨ ਹੁੰਦੇ ਜਾ ਰਹੇ ਹਨ ਜਿਸ ਕਾਰਨ ਉੱਥੇ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਇੱਥੇ ਨਿਤ ਨਵੀਂ ਵੀਡੀਓ ਵਾਇਰਲ ਹੋ ਰਹੀ ਹੈ, ਕਦੇ ਕਿਸਾਨਾਂ ਨਾਲ ਧੱਕਾ ਕਰਨ, ਘੜੀਸ ਕੇ ਹਿਰਾਸਤ ਵਿੱਚ ਲੈਣ, ਕਦੇ ਕਿਸਾਨਾਂ ਦੀਆਂ ਪੱਗਾਂ ਉਤਾਰਨ ਅਤੇ ਹੁਣ ਨਵੀਂ ਵੀਡੀਓ ਪ੍ਰਦਰਸ਼ਨ ਕਰ ਰਹੀ ਮਹਿਲਾ ਦੇ ਪੁਲਿਸ ਮੁਲਾਜ਼ਮ ਵੱਲੋਂ ਥੱਪੜ ਮਾਰਨ ਦੀ ਵਾਇਰਲ ਹੋ ਰਹੀ ਹੈ।

ਪੁਲਿਸ ਮੁਲਾਜ਼ਮ ਨੇ ਚੁੱਕਿਆ ਮਹਿਲਾ ਉੱਤੇ ਹੱਥ: ਇੱਥੇ ਚਲ ਰਹੇ ਪ੍ਰਦਰਸ਼ਨ ਚੋਂ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪੁਲਿਸ ਮੁਲਾਜ਼ਮ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਖਿੱਚ ਧੂਹ ਕੀਤੀ ਅਤੇ ਫਿਰ ਮਹਿਲਾ ਵੱਲੋਂ ਵਿਰੋਧ ਕਰਨ ਉੱਤੇ ਪੁਲਿਸ ਮੁਲਾਜ਼ਮ ਨੇ ਮਹਿਲਾ ਪ੍ਰਦਰਸ਼ਨਕਾਰੀ ਦੇ ਥੱਪੜ ਮਾਰ ਦਿੱਤਾ।

ਕਿਸਾਨ ਮਹਿਲਾ ਦੇ ਥੱਪੜ ਮਾਰਨ ਵਾਲੀ ਵੀਡੀਓ 'ਤੇ ਪੁਲਿਸ ਮੁਲਾਜ਼ਮ ਨੇ ਦਿੱਤੀ ਸਫਾਈ

ਥੱਪੜ ਮਾਰਨ 'ਤੇ ਪੁਲਿਸ ਦਾ ਸਪਸ਼ਟੀਕਰਨ: ਬਟਾਲਾ ਐਸਪੀ ਗੁਰਪ੍ਰੀਤ ਸਿੰਘ ਨੇ ਵੀਡੀਓ ਉੱਤੇ ਸਪਸ਼ਟੀਕਰਨ ਦਿੰਦਿਆ ਕਿਹਾ ਕਿ ਕਿਸਾਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਜਾਰੀ ਰਿਹਾ ਅਤੇ ਕਿਸਾਨਾਂ ਵੱਲੋਂ ਪੁਲਿਸ ਮੁਲਾਜ਼ਮਾਂ ’ਤੇ ਟਰੈਕਟਰ ਚਲਾਉਣ ਦੀ ਕੋਸ਼ਿਸ਼ ਕੀਤੀ ਗਈ। ਸਾਡੇ ਅਤੇ ਡੀਐਸਪੀ ਸ੍ਰੀ ਹਰਗੋਬਿੰਦਪੁਰ ਗੁਰਿੰਦਰਬੀਰ ਸਿੰਘ ਦੇ ਮੱਥੇ ’ਤੇ ਸੱਟ ਲੱਗ ਗਈ। ਮਹਿਲਾ ਨੂੰ ਥੱਪੜ ਮਾਰਨ ਦੀ ਵੀਡੀਓ 'ਚ ਉਕਤ ਔਰਤ ਨੇ ਪਹਿਲਾਂ ਮੁਲਾਜ਼ਮ ਨਾਲ ਗਾਲੀ-ਗਲੋਚ ਕਰਕੇ ਹੱਥ ਚੁੱਕਣ ਦੀ ਕੋਸ਼ਿਸ਼ ਕੀਤੀ ਜਿਸ ਕਾਰਨ ਕਰਮਚਾਰੀ ਨੇ ਅਪਣੇ ਬਚਾਅ 'ਚ ਥੱਪੜ ਮਾਰ ਦਿੱਤਾ। ਹਾਲਾਂਕਿ ਵੀਡੀਓ ਵਿੱਚ ਮੌਕੇ ਉੱਤੇ ਕੋਈ ਮਹਿਲਾ ਕਰਮਚਾਰੀ ਨਹੀਂ ਦਿਖਾਈ ਦਿੱਤੀ। ਖਬਰ ਹੈ ਕਿ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਵਿਰੁੱਧ ਵਿਭਾਗੀ ਕਾਰਵਾਈ ਹੋਵੇਗੀ ਅਤੇ ਉਸ ਨੂੰ ਪੁਲਿਸ ਲਾਈਨ ਹਾਜ਼ਰ ਕੀਤਾ ਗਿਆ ਹੈ।

ਕਿਸਾਨ ਜਥੇਬੰਦੀਆਂ ਦਾ ਕੀ ਕਹਿਣਾ: ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਸਿਰਫ ਕੁੱਝ ਹੀ ਕਿਸਾਨਾਂ ਨੂੰ ਮੁਆਵਜ਼ੇ ਦੇ ਪੈਸੈ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵਾਰਡਬੰਦੀ ਸਹੀ ਤਰੀਕੇ ਨਾਲ ਨਹੀਂ ਕੀਤੀ। ਇਸ ਕਰਕੇ ਕੰਮ ਨੂੰ ਰੋਕਿਆ ਗਿਆ। ਇੱਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਥਾਨੇਵਾਲ ਵਿੱਖੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਦਿੱਲੀ ਕਟੜਾ ਨੈਸ਼ਨਲ ਹਾਈਵੇ ਲਈ ਧੱਕੇ ਨਾਲ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ। ਇਸ ਲਈ ਇੱਥੇ ਆ ਕੇ ਕੰਮ ਨੂੰ ਰੋਕਿਆ ਗਿਆ ਹੈ।

ਜਦੋਂ ਤੱਕ ਇਕਸਾਰ ਮੁਆਵਜ਼ਾ ਨਹੀਂ, ਉਦੋ ਤੱਕ ਕੰਮ ਨਹੀਂ: ਉਨ੍ਹਾਂ ਕਿਹਾ ਕਿ ਅਜੇ ਤਕ ਜਿਲ੍ਹਾ ਪ੍ਰਸ਼ਾਸ਼ਨ ਨੇ ਕਿਸਾਨਾਂ ਨੂੰ ਜ਼ਮੀਨ ਦਾ ਮੁਆਵਜਾ ਦੇਣ ਲਈ ਸਹੀ ਢੰਗ ਨਾਲ ਵਾਰਡਬੰਦੀ ਨਹੀ ਕੀਤੀ ਅਤੇ ਨਾ ਹੀ ਸਾਰੇ ਕਿਸਾਨਾਂ ਨੂੰ ਇਸ ਦਾ ਇਕਸਾਰ ਮੁਆਵਜ਼ਾ ਦਿੱਤਾ ਗਿਆ ਹੈ। ਇਸ ਸਬੰਧੀ ਡੀਸੀ ਗੁਰਦਾਸਪੁਰ ਨਾਲ ਮੀਟਿੰਗ ਹੋਈ ਸੀ, ਪਰ ਅਜੇ ਤਕ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਹੀ ਢੰਗ ਦੇ ਨਾਲ ਵਾਰਡਬੰਦੀ ਨਹੀਂ ਕੀਤੀ ਜਾਂਦੀ ਅਤੇ ਸਾਰੇ ਕਿਸਾਨਾਂ ਨੂੰ ਜ਼ਮੀਨ ਦਾ ਮੁਆਵਜ਼ਾ ਇਕਸਾਰ ਨਹੀਂ ਮਿਲਦਾ, ਉਦੋਂ ਤੱਕ ਕੰਮ ਸ਼ੁਰੂ ਨਹੀਂ ਹੋਣ ਦਿੱਤਾ ਜਾਵੇਗਾ।

  1. Punjabi Film Mansooba: ਕੈਨੇਡਾ ਪੁੱਜੇ ਸਰਦਾਰ ਸੋਹੀ-ਮਲਕੀਤ ਰੌਣੀ, ਰਾਣਾ ਰਣਬੀਰ ਨਿਰਦੇਸ਼ਿਤ ‘ਮਨਸੂਬਾ’ ਦੇ ਸ਼ੂਟ ਦਾ ਬਣੇ ਹਿੱਸਾ
  2. Murder in Hoshiarpur: ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਸੀਸੀਟੀਵੀ ਆਈ ਸਾਹਮਣੇ
  3. De-Addiction center: ਨਸ਼ਾ ਛੁਡਾਊ ਕੇਂਦਰ ਵਿੱਚ ਇੱਕ ਨੌਜਵਾਨ ਨੇ ਲਿਆ ਫਾਹਾ ਤੇ ਦੂਜੇ ਨੇ ਛੱਤ ਤੋਂ ਮਾਰੀ ਛਾਲ

ਐਸਡੀਐਮ ਦਾ ਬਿਆਨ: ਗੁਰਦਾਸਪੁਰ ਦੀ ਐਸਡੀਐਮ ਅਮਨਦੀਪ ਕੌਰ ਨੇ ਕਿਹਾ ਕਿ ਜਿਸ ਕਿਸਾਨ ਦੀ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ, ਉਸ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੇ ਪੈਸੇ ਪਹੁੰਚ ਚੁੱਕੇ ਹਨ ਅਤੇ ਕਿਸਾਨਾਂ ਨੇ ਜ਼ਮੀਨ ਐਕਵਾਇਰ ਕਰਨ ਲਈ ਲਿਖਤੀ ਰੂਪ ਵਿੱਚ ਦਿੱਤਾ ਹੋਇਆ ਹੈ, ਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਥੇਬੰਦੀ ਦੇ ਆਗੂ ਜ਼ਬਰੀ ਚਲ ਰਹੇ ਕੰਮ ਨੂੰ ਰੋਕ ਰਹੇ ਹਨ, ਜੋ ਕਿ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਡੀਸੀ ਗੁਰਦਾਸਪੁਰ ਦੇ ਵੱਲੋਂ ਵਾਰਡਬੰਦੀ ਵੀ ਕਿਸਾਨਾਂ ਦੇ ਕਹਿਣ ਮੁਤਾਬਿਕ ਕਰ ਦਿੱਤੀ ਗਈ ਹੈ, ਪਰ ਕਿਸਾਨ ਜਾਣਬੁੱਝ ਕੇ ਆਪਣੀ ਜ਼ਿੱਦ ਉੱਤੇ ਅੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਹਟਾਉਣ ਲਈ ਡੀਸੀ ਗੁਰਦਾਸਪੁਰ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਹੁਕਮਾਂ ਮੁਤਾਬਿਕ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।

Last Updated :May 18, 2023, 4:00 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.