ETV Bharat / state

'ਦਿੱਲੀ ਵਿੱਚ ਕਿਸਾਨਾਂ ਦੀ ਪਰਾਲੀ ਦਾ ਧੂੰਆਂ ਨਹੀਂ ਉੱਥੋਂ ਦੀਆਂ ਫੈਕਟਰੀਆਂ ਜ਼ਿੰਮੇਵਾਰ'

author img

By

Published : Oct 29, 2022, 6:19 PM IST

Rakesh Tikait who arrived at the Kisan Maha Panchayat held at Dinanagar targeted the AAP government
Rakesh Tikait who arrived at the Kisan Maha Panchayat held at Dinanagar targeted the AAP government

ਦੀਨਾਨਗਰ ਦੇ ਪਿੰਡ ਚੰਦਰ ਭਾਨ ਵਿਖੇ ਕਿਸਾਨਾਂ ਵੱਲੋਂ ਕਿਸਾਨ ਮਹਾਂ ਪੰਚਾਇਤ ਕਰਵਾਈ ਗਈ। ਇਸ ਵਿੱਚ ਕਿਸਾਨ ਆਗੂ ਚੌਧਰੀ ਰਾਕੇਸ਼ ਟਿਕੈਤ ,ਹਰਵਿੰਦਰ ਸਿੰਘ ਲੱਖੋਵਾਲ ਨੇ ਖ਼ਾਸ ਤੌਰ ਤੇ ਸ਼ਮੂਲੀਅਤ ਕੀਤੀ। Latest news of Gurdaspur.

ਗੁਰਦਾਸਪੁਰ: ਦੀਨਾਨਗਰ ਦੇ ਪਿੰਡ ਚੰਦਰ ਭਾਨ ਵਿਖੇ ਕਿਸਾਨਾਂ ਵੱਲੋਂ ਕਿਸਾਨ ਮਹਾਂ ਪੰਚਾਇਤ ਕਰਵਾਈ ਗਈ। ਇਸ ਵਿੱਚ ਕਿਸਾਨ ਆਗੂ ਚੌਧਰੀ ਰਾਕੇਸ਼ ਟਿਕੈਤ ,ਹਰਵਿੰਦਰ ਸਿੰਘ ਲੱਖੋਵਾਲ ਨੇ ਖ਼ਾਸ ਤੌਰ ਤੇ ਸ਼ਮੂਲੀਅਤ ਕੀਤੀ। ਇਸੇ ਦੌਰਾਨ ਰਾਕੇਸ਼ ਟਕੇਤ ਨੇ ਕੇਂਦਰ ਸਰਕਾਰ ਨੂੰ MSP ਅਤੇ ਪੰਜਾਬ ਸਰਕਾਰ ਨੂੰ ਪਰਾਲੀ ਮੁੱਦੇ ਨੂੰ ਲੈ ਕੇ ਚਰਚਾ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਫੇਂਸਿੰਗ ਨੂੰ ਅਗੇ ਵਧਾਉਣ ਦੇ ਦਿੱਤੇ ਪ੍ਰਸਤਾਵ ਨੂੰ ਸ਼ਹੀ ਕਹਿੰਦੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਉੱਤੇ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕਿਸਾਨਾਂ ਦੀ ਪਰਾਲੀ ਦਾ ਧੂੰਆਂ ਨਹੀ ਜਾਂਦਾ ਦਿੱਲੀ ਵਿੱਚ ਫੈਕਟਰੀਆਂ ਅੱਤੇ ਗੱਡੀਆਂ ਦਾ ਧੂੰਆਂ ਹੈ। Latest news of Gurdaspur.Gurdaspur latest news in Punjabi

Rakesh Tikait who arrived at the Kisan Maha Panchayat held at Dinanagar targeted the AAP government

ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਕੇਸ਼ ਟਕੇਤ ਨੇ ਕਿਹਾ ਕਿ MSP ਅਤੇ ਫਸਲਾਂ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਕੋਈ ਫੈਂਸਲਾ ਨਹੀਂ ਲੈ ਰਹੀ। ਜਿਸ ਕਾਰਨ ਫਿਰ ਤੋਂ ਜਲਦ ਇੱਕ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਜੇਗਰ ਸਰਕਾਰਾਂ ਕੋਲੋਂ ਆਪਣੇ ਹੱਕ ਲੈਣੇ ਹਨ ਤਾਂ ਫਿਰ ਤੋਂ ਇੱਕਜੁਟ ਹੋਣਾ ਪਵੇਗਾ। ਜਦੋਂ ਤੱਕ ਕੇਂਦਰ ਸਵਾਮੀਨਾਥਨ ਰਿਪੋਰਟ ਲਾਗੂ ਨਹੀਂ ਕਰੇਗੀ ਉੱਦੋਂ ਤੱਕ ਕਿਸਾਨ ਨੂੰ ਕੋਈ ਫਾਇਦਾ ਨਹੀਂ ਮਿਲ ਪਾਵੇਗਾ।

ਫੇਂਸਿੰਗ ਪ੍ਰਸਤਾਵ ਨੂੰ ਲੈ ਕੇ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਜਾਂ ਤਾਂ ਫੇਂਸਿੰਗ ਅੱਗੇ ਕਰ ਲਵੇ ਜਾਂ ਫਿਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ। ਇਹ ਮੁਸ਼ਕਿਲ ਪੰਜਾਬ ਤੋਂ ਇਲਾਵਾ ਗੁਜਰਾਤ ਰਾਜਸਥਾਨ ਅਤੇ ਜੰਮੂ ਵਿਚਲੇ ਕਿਸਾਨਾਂ ਨੂੰ ਵੀ ਆਉਂਦੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ 26 ਨਵੰਬਰ ਨੂੰ ਪੂਰੇ ਦੇਸ਼ ਸੂਬਿਆਂ ਦੇ ਰਾਜਪਾਲ ਨੂੰ ਮੰਗ ਪੱਤਰ ਸ਼ੌਪੇ ਜਾਣਗੇ ਅਤੇ ਇਸ ਤੋਂ ਪਹਿਲਾਂ 14 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਵਿੱਚ ਇਕ ਮੀਟਿੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਵਿਸ਼ੇਸ਼ ਮੁੱਖ ਸਕੱਤਰ ਨੇ ਵਿਕਾਸ ਦੇ ਕੰਮਾਂ ਦਾ ਲਿਆ ਜਾਇਜ਼ਾ, ਮੰਡੀਆਂ ਵਿੱਚ ਕਿਸਾਨਾਂ ਦੀ ਵੀ ਲਈ ਸਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.