ETV Bharat / state

Batala News: ਨਿੱਜੀ ਸਕੂਲ ਵਿੱਚ 12 ਸਾਲਾ ਮਾਸੂਮ ਨਾਲ ਜਬਰ-ਜਨਾਹ, ਅਧਿਆਪਕ ਉੱਤੇ ਲੱਗੇ ਇਲਜ਼ਾਮ

author img

By

Published : Jul 31, 2023, 12:06 PM IST

Updated : Jul 31, 2023, 2:14 PM IST

Rape of 12-year-old innocent in a private school in Batala
ਨਿੱਜੀ ਸਕੂਲ ਵਿੱਚ 12 ਸਾਲਾ ਮਾਸੂਮ ਨਾਲ ਜਬਰ-ਜਨਾਹ

ਗੁਰਦਾਸਪੁਰ ਦੇ ਬਟਾਲਾ ਵਿਖੇ ਇਕ ਨਿੱਜੀ ਸਕੂਲ ਦੇ ਹੋਸਟਲ ਵਿੱਚ ਰਹਿੰਦੀ 12 ਸਾਲਾਂ ਦੀ ਬੱਚੀ ਨਾਲ ਜਬਰਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਇਲਜ਼ਾਮ ਅਧਿਆਪਕ ਉਤੇ ਲੱਗ ਰਹੇ ਹਨ। ਇਸ ਮਾਮਲੇ ਵਿੱਚ ਪੋਕਸੋ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਚੰਡੀਗੜ੍ਹ ਡੈਸਕ : ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿਖੇ ਇੱਕ ਨਿੱਜੀ ਸਕੂਲ ਵਿੱਚ 12 ਸਾਲਾ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਦਾ ਇਲਜ਼ਾਮ ਸਕੂਲ ਦੇ ਹੀ ਅਧਿਆਪਕ 'ਤੇ ਲੱਗਾ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸਥਾਨਕ ਥਾਣਾ ਸਦਰ ਪੁਲਿਸ ਨੇ ਵਿਦਿਆਰਥਣ ਦਾ ਮੈਡੀਕਲ ਕਰਵਾਉਣ ਵਾਲੇ ਅਧਿਆਪਕ ਦੇ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਜਾਂਚ ਵਿੱਚ ਜੁਟੀ : ਸੂਤਰਾਂ ਅਨੁਸਾਰ ਲੜਕੀ ਸਕੂਲ ਦੇ ਹੋਸਟਲ ਵਿੱਚ ਰਹਿੰਦੀ ਹੈ। ਮੁਲਜ਼ਮਾਂ ਨੇ ਬੀਤੀ ਰਾਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਬਾਰੇ ਪਤਾ ਲੱਗਣ ’ਤੇ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਹੋਸਟਲ ਵਿੱਚ ਜਾ ਕੇ ਜਾਂਚ ਕੀਤੀ। ਮਹਿਲਾ ਪੁਲਿਸ ਨੇ ਪੀੜਤ ਲੜਕੀ ਤੋਂ ਵੀ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਇਲਜ਼ਾਮ ਅਧਿਆਪਕ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ।

ਅਧਿਆਪਕ ਨੇੇ ਇਲਜ਼ਾਮ ਨੂੰ ਨਕਾਰਿਆ : ਪੁਲਿਸ ਵੱਲੋਂ ਫੜੇ ਜਾਣ ਤੋਂ ਬਾਅਦ ਇਲਜ਼ਾਮ ਅਧਿਆਪਕ ਨੇ ਕਿਹਾ ਕਿ ਉਹ ਬੇਕਸੂਰ ਹੈ। ਅਧਿਆਪਕਾ ਨੇ ਕਿਹਾ ਕਿ ਉਸ ਨੂੰ ਗਲਤ ਤਰੀਕੇ ਨਾਲ ਕੇਸ ਵਿੱਚ ਫਸਾਇਆ ਗਿਆ ਹੈ। ਮੁਲਜ਼ਮ ਨੇ ਦੱਸਿਆ ਕਿ ਉਸ ਦੇ ਸਕੂਲ ਵਿੱਚ ਇੱਕ ਸਹਾਇਕ ਹੈ, ਜੋ ਬੱਚਿਆਂ ਨੂੰ ਗੁੰਮਰਾਹ ਕਰਦਾ ਹੈ ਅਤੇ ਉਸ ਖ਼ਿਲਾਫ਼ ਝੂਠੇ ਬਿਆਨ ਦੇਣ ਲਈ ਕਹਿੰਦਾ ਹੈ। ਮੁਲਜ਼ਮ ਨੇ ਇਹ ਵੀ ਕਿਹਾ ਹੈ ਕਿ ਉਸ ਕੋਲ ਇਸ ਸਬੰਧੀ ਰਿਕਾਰਡਿੰਗ ਹੈ। ਦੱਸਿਆ ਜਾਂਦਾ ਹੈ ਕਿ ਪਹਿਲਾਂ ਵੀ ਅਜਿਹਾ ਹੁੰਦਾ ਰਿਹਾ ਹੈ ਪਰ ਤਸਵੀਰ ਸਾਫ਼ ਹੋਣ ਤੋਂ ਬਾਅਦ ਹੁਣ ਇਹ ਨਵਾਂ ਇਲਜ਼ਾਮ ਲਗਾਇਆ ਗਿਆ ਹੈ। ਇਲਜ਼ਾਮ ਅਧਿਆਪਕ ਨੇ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਵੱਖਰਾ ਹੈ ਅਤੇ ਉਹ ਹੋਸਟਲ ਨਹੀਂ ਜਾਂਦਾ। ਹੋਸਟਲ ਦੀ ਜ਼ਿੰਮੇਵਾਰੀ ਵਾਰਡਨ ਦੀ ਹੈ ਅਤੇ ਉਹ ਹੀ ਦੱਸ ਸਕਦਾ ਹੈ ਕਿ ਕੀ ਹੋਇਆ।

ਦੱਸ ਦਈਏ ਕਿ ਇਸ ਸਬੰਧੀ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਹੋਸਟਲ ਵਿੱਚ ਜਾ ਕੇ ਹੋਸਟਲ ਦੇ ਰੂਮ ਦੀ ਜਾਂਚ ਕੀਤੀ ਹੈ। ਇਸ ਮਗਰੋਂ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਜਦੋਂ ਪੀੜਤ ਬੱਚੀ ਨਾਲ ਗੱਲਬਾਤ ਕੀਤੀ ਤਾਂ ਬੱਚੀ ਨੇ ਆਪਣੇ ਨਾਲ ਹੋਏ ਸਾਰੇ ਵਾਕੇ ਦੀ ਜਾਣਕਾਰੀ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਸੀ। ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਰਿਪੋਰਟ ਦੇਣ ਮਗਰੋਂ ਅਧਿਆਪਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਪਹਿਲਾਂ ਨਸ਼ੇ ਤੇ ਬੇਰੁਜ਼ਗਾਰੀ ਨੂੰ ਲੈ ਕੇ ਕਈ ਮੁੱਦਿਆਂ ਉਤੇ ਸਰਕਾਰ ਉਤੇ ਲਗਾਤਾਰ ਸਵਾਲ ਖੜ੍ਹੇ ਰਹਿੰਦੇ ਹਨ। ਹੁਣ ਅਜਿਹੀਆਂ ਘਟਨਾਵਾਂ ਸਰਕਾਰ ਨੂੰ ਸ਼ਰਮਸਾਰ ਕਰ ਰਹੀ ਹੈ। ਪ੍ਰਸ਼ਾਸਨ ਤੇ ਸਰਕਾਰਾਂ ਵੱਲੋਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਹੋਣ ਦੇ ਹਵਾਲੇ ਦਿੱਤੇ ਜਾਂਦੇ ਹਨ। ਨਸ਼ਾ ਖਤਮ ਕਰਨ ਦੇ ਵਾਅਦੇ ਕੀਤੇ ਜਾਂਦੇ ਹਨ। ਸੂਬੇ ਵਿੱਚ ਹੋ ਰਹੀਆਂ ਲੁੱਟਾਂ-ਖੋਹਾਂ, ਕਲਤੋਗਾਰਦ ਦੀਆਂ ਵਾਰਦਾਤਾਂ ਖਤਮ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ। ਅਜਿਹੀਆਂ ਘਟਨਾਵਾਂ ਆਏ ਦਿਨ ਸੂਬੇ ਵਿੱਚ ਵਾਪਰ ਰਹੀਆਂ ਹਨ। ਹੁਣ ਬਟਾਲੇ ਵਿੱਚ ਵਾਪਰੀ ਇਹ ਜਬਰ-ਜਨਾਹ ਦੀ ਘਟਨਾ ਨੇ ਸਰਕਾਰ ਖਿਲਾਫ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਪਟਿਆਲਾ ਦੇ ਪਾਤੜਾਂ ਵਿੱਚ ਵੀ ਅਜਿਹੀ ਹੀ ਇਕ ਜਬਰ-ਜਨਾਹ ਦੀ ਘਟਨਾ ਵਾਪਰੀ ਸੀ, ਜਿਸ ਮਗਰੋਂ ਲੜਕੀ ਦਾ ਕਲਤ ਵੀ ਕਰ ਦਿੱਤਾ ਗਿਆ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਮੁਲਜ਼ਮ ਗ੍ਰਿਫਤਾਰ ਵੀ ਕੀਤਾ, ਪਰ ਸੂਬੇ ਵਿੱਚ ਅਜਿਹੀਆਂ ਘਟਨਾਵਾਂ ਵਾਪਰਨੀਆਂ ਸ਼ਰਮਸਾਰ ਹੈ।

Last Updated :Jul 31, 2023, 2:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.