ETV Bharat / state

ਸਿਵ ਸੈਨਾ ਸਮਾਜਵਾਦੀ ਦੇ ਆਗੂ 'ਤੇ ਚੱਲੀਆ ਗੋਲੀਆਂ, ਹਮਲੇ 'ਚ ਸਿਵ ਸੈਨਾ ਆਗੂ ਉਸ ਦਾ ਪੁੱਤਰ ਤੇ ਭਰਾ ਜ਼ਖਮੀ

author img

By

Published : Jun 24, 2023, 4:07 PM IST

Updated : Jun 24, 2023, 5:13 PM IST

Rajeev Mahajan attacked with bullets in Batala
Rajeev Mahajan attacked with bullets in Batala

ਬਟਾਲਾ ਵਿੱਚ ਦਿਨ-ਦਿਹਾੜੇ ਸਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ ਉੱਤੇ ਗੋਲੀਆਂ ਨਾਲ ਹਮਲਾ ਹੋਇਆ। ਜਿਸ ਹਮਲੇ ਵਿੱਚ ਸਿਵ ਸੈਨਾ ਸਮਾਜਵਾਦੀ ਦੇ ਆਗੂ ਦੇ ਨਾਲ ਉਸ ਦਾ ਭਰਾ ਤੇ ਉਸ ਦਾ ਪੁੱਤਰ ਵੀ ਜ਼ਖਮੀ ਹੋ ਗਏ।

ਸਿਵ ਸੈਨਾ ਸਮਾਜਵਾਦੀ ਦੇ ਆਗੂ ਨੇ ਦੱਸੀ ਹੱਡਬੀਤੀ

ਬਟਾਲਾ: ਬਟਾਲਾ 'ਚ ਜ਼ੁਰਮ ਦੀਆਂ ਵਾਰਦਾਤਾਂ ਸ਼ਰ੍ਹੇਆਮ ਵਾਪਰ ਰਹੀਆਂ ਹਨ। ਅਜਿਹੀ ਹੀ ਵਾਰਦਾਤ ਵਿੱਚ ਬਟਾਲਾ ਦੇ ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ 3 ਜਣਿਆਂ 'ਤੇ 2 ਵਿਅਕਤੀਆਂ ਨੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਟਾਲਾ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਦੀ ਸੀ.ਸੀ.ਟੀ.ਵੀ ਵੀਡੀਓ ਸਾਹਮਣੇ ਆਈ ਹੈ।


ਰਾਜੀਵ ਮਹਾਜਨ ਨੇ ਦੱਸੀ ਹੱਡਬੀਤੀ:- ਇੱਥੇ ਇਹ ਵੀ ਦੱਸਣਯੋਗ ਹੈ ਕਿ ਦੁਕਾਨਦਾਰ ਰਾਜੀਵ ਮਹਾਜਨ ਸ਼ਿਵ ਸੈਨਾ ਸਮਾਜਵਾਦੀ ਦੇ ਸੰਗਠਨ ਮੰਤਰੀ ਹਨ। ਹਸਪਤਾਲ ਵਿੱਚ ਜ਼ੇਰੇ ਇਲਾਜ ਅਨਿਲ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਰੀਬ 12 ਵਜੇ ਇਕ ਨੌਜਵਾਨ ਆਇਆ ਤੇ ਕਿਹਾ ਕਿ ਉਸ ਨੇ ਐਲ.ਈ.ਡੀ ਲੈਣੀ ਹੈ ਤੇ ਉਹ ਨੌਜਵਾਨ ਦੁਬਾਰਾ ਦੁਕਾਨ ਤੋਂ ਚਲਾ ਗਿਆ। ਜਿਸ ਤੋਂ ਬਾਅਦ ਉਸ ਨੌਜਵਾਨ ਦੇ ਨਾਲ ਇਕ ਹੋਰ ਨੌਜਵਾਨ ਅੰਦਰ ਆ ਗਿਆ ਤੇ ਉਨ੍ਹਾਂ ਨੇ ਸਾਡੇ ਉੱਤੇ ਤਾਬੜ-ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ ਉਨ੍ਹਾਂ ਦਾ ਭਰਾ ਤੇ ਬੇਟਾ ਗੰਭੀਰ ਜ਼ਖ਼ਮੀ ਹੋ ਗਏ ਹਨ।

ਪੁਲਿਸ ਮਾਮਲੇ ਦੀ ਜਾਂਚ 'ਚ ਜੁੱਟੀ:- ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਲਲਿਤ ਕੁਮਾਰ ਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜ ਗਏ ਹਨ। ਉਹਨਾਂ ਘਟਨਾ ਬਾਰੇ ਦੱਸਦੇ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਫਿਲਹਾਲ ਕੇਸ ਦਰਜ ਕਰ ਦਿੱਤਾ ਗਿਆ ਹੈ, ਇਸ ਘਟਨਾ ਦੀਆਂ ਹੋਰ ਵੀ ਸੀ.ਸੀ.ਟੀ.ਵੀ ਖੰਗਾਲੀਆਂ ਜਾ ਰਹੀਆਂ ਹਨ, ਜਿਸ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Last Updated :Jun 24, 2023, 5:13 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.