ਬੱਚੇ ਨੂੰ ਆਪਣੀ ਮਾਂ ਤੋਂ ਜਾਨ ਦਾ ਖ਼ਤਰਾ, ਬੱਚੇ ਨੇ ਪੁਲਿਸ ਕੋਲ਼ ਮਾਂ ਖ਼ਿਲਾਫ਼ ਸ਼ਿਕਾਇਤ ਕਰਵਾਈ ਦਰਜ

author img

By

Published : Apr 1, 2023, 12:13 PM IST

In Gurdaspur, the child lodged a complaint with the police against the mother

ਗੁਰਦਾਸਪੁਰ ਵਿੱਚ ਇੱਕ 15 ਸਾਲ ਦੇ ਬੱਚੇ ਨੇ ਆਪਣੀ ਮਾਂ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਬੱਚੇ ਦੇ ਦਾਦੇ ਦਾ ਕਹਿਣਾ ਹੈ ਕਿ ਉਸ ਦੀ ਮਾਂ ਆਪਣੇ ਪੇਕੇ ਘਰ ਰਹਿੰਦੀ ਹੈ ਅਤੇ ਹੁਣ ਧੱਕੇ ਨਾਲ ਉਨ੍ਹਾਂ ਦੇ ਘਰ ਵਿੱਚ ਦਾਖਿਲ ਹੋਣਾ ਚਾਹੁੰਦੀ ਹੈ। ਦੂਜੇ ਪਾਸਾ ਬੱਚਾ ਵੀ ਮਾਂ ਦੇ ਨਾਲ ਨਹੀਂ ਦਾਦਾ-ਦਾਦੀ ਦੇ ਨਾਲ ਰਹਿਣਾ ਚਾਹੁੰਦਾ ਹੈ। ਮਾਮਲਾ ਜਾਨਣ ਲਈ ਪੜ੍ਹੋ ਪੂਰੀ ਖ਼ਬਰ...

ਬੱਚੇ ਨੂੰ ਆਪਣੀ ਮਾਂ ਤੋਂ ਜਾਨ ਦਾ ਖ਼ਤਰਾ, ਬੱਚੇ ਨੇ ਪੁਲਿਸ ਕੋਲ਼ ਮਾਂ ਖ਼ਿਲਾਫ਼ ਸ਼ਿਕਾਇਤ ਕਰਵਾਈ ਦਰਜ

ਗੁਰਦਾਸਪੁਰ: ਇੱਕ ਪਾਸੇ ਜਿੱਥੇ ਮਾਂ ਨੂੰ ਰੱਬ ਦਾ ਰੂਪ ਕਿਹਾ ਜਾਂਦਾ ਹੈ ਉੱਥੇ ਹੀ ਇਕ ਕਲਯੁੱਗੀ ਮਾਂ ਦੇ ਖਿਲਾਫ ਉਸ ਦੇ ਹੀ 15 ਸਾਲ ਦੇ ਪੁੱਤਰ ਨੇ ਪੁਲਿਸ ਨੂੰ ਸ਼ਿਕਾਇਕਤ ਦਿੱਤੀ ਹੈ ਅਤੇ ਮੰਗ ਕੀਤੀ ਹੈ ਕਿ ਉਸ ਨੂੰ ਆਪਣੀ ਮਾਂ ਤੋ ਬਚਾਇਆ ਜਾਏ। ਬੱਚੇ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਸ ਦੀ ਮਾਂ ਦੇ ਪਿੰਡ ਦੇ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ ਅਤੇ ਪਿਛਲੇ ਸਾਲ ਉਸ ਦੀ ਮਾਂ ਉਸ ਨੂੰ ਛੱਡ ਕੇ ਕਿਤੇ ਹੋਰ ਰਹਿ ਰਹੀ ਹੈ। ਬੱਚੇ ਮੁਤਾਬਿਕ ਹੁਣ ਉਸ ਦੀ ਮਾਂ ਉਸ ਨੂੰ ਜ਼ਬਰਦਤੀ ਆਪਣੇ ਨਲ ਰੱਖਣਾ ਚਾਹੁੰਦੀ ਹੈ ਅਤੇ ਉਨ੍ਹਾਂ ਦੇ ਘਰ ਵਿੱਚ ਵੀ ਦਾਖਿਲ ਹੋਣ ਦੀ ਕੋਸ਼ਿਸ਼ ਕਰ ਰਹੀ ਹੈ।

ਦਾਦਾ-ਦਾਦੀ ਕੋਲ ਰਹਿਣਾ ਚਾਹੁੰਦਾ ਹੈ ਬੱਚਾ: ਬੱਚੇ ਦਾ ਕਹਿਣਾ ਹੈ ਕਿ ਉਹ ਆਪਣੀ ਮਾਂ ਨਾਲ ਨਹੀਂ ਜਾਣਾ ਚਾਹੁੰਦਾ ਅਤੇ ਆਪਣੇ ਦਾਦਾ-ਦਾਦੀ ਕੋਲ ਹੀ ਪਿੰਡ ਵਿੱਚ ਰਹਿਣਾ ਚਾਹੁੰਦਾ ਹੈ। ਬੱਚੇ ਨੂੰ ਡਰ ਹੈ ਕਿ ਉਸ ਦੀ ਮਾਂ ਉਸ ਦਾ ਕਤਲ ਕਰਵਾ ਸਕਦੀ ਹੈ ਅਤੇ ਉਸ ਦੀ ਮਾਂ ਨੇ ਕੁੱਝ ਲੋਕਾਂ ਨਾਲ ਮਿਲ ਉਸ ਨੂੰ ਕਈ ਵਾਰ ਸਕੂਲ ਤੋ ਚੁੱਕਣ ਦੀ ਕੋਸ਼ਿਸ਼ ਕੀਤੀ ਹੈ ਜਿਸ ਕਰਕੇ ਉਹ ਡਰਦਾ ਸਕੂਲ ਵੀ ਨਹੀ ਜਾ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ 15 ਸਾਲ ਦੇ ਬੱਚੇ ਨੇ ਦੱਸਿਆ ਕੀ ਉਸ ਦਾ ਪਿਤਾ ਪਿਛਲੇ 4 ਸਾਲ ਤੋਂ ਵਿਦੇਸ਼ ਵਿੱਚ ਕੰਮ ਕਰ ਰਿਹਾ ਹੈ ਅਤੇ ਇਸੇ ਦੌਰਾਨ ਉਸਦੀ ਮਾਂ ਦਾ ਪਿੰਡ ਦੇ ਹੀ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ ਅਤੇ ਉਸ ਦੀ ਮਾਤਾ ਪਿਛਲੇ ਇਕ ਸਾਲ ਤੋਂ ਉਨ੍ਹਾਂ ਤੋਂ ਵੱਖ ਕੀਤੇ ਹੋਰ ਰਹਿ ਰਹੀ ਹੈ। ਬੱਚੇ ਨੇ ਪੁਲਿਸ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਉਸ ਨੂੰ ਆਪਣੀ ਮਾਂ ਦੇ ਕੋਲੋਂ ਬਚਾਇਆ ਜਾਵੇ ਅਤੇ ਉਹ ਆਪਣੇ ਦਾਦਾ-ਦਾਦੀ ਕੋਲ ਹੀ ਰਹਿਣਾ ਚਾਹੀਦਾ ਹੈ।



112 ਨੰਬਰ ਉੱਤੇ ਫੋਨ ਕਰਕੇ ਸ਼ਿਕਾਇਤ ਦਰਜ ਕਰਵਾਈ: ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਹਰਚੋਵਾਲ ਦੇ ਏਐੱਸਆਈ ਸਰਵਣ ਸਿੰਘ ਨੇ ਦੱਸਿਆ ਕਿ ਬੱਚੇ ਵੱਲੋਂ 112 ਨੰਬਰ ਉੱਤੇ ਫੋਨ ਕਰਕੇ ਇਕ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਸ ਨੂੰ ਆਪਣੀ ਮਾਂ ਦੇ ਕੋਲੋਂ ਖਤਰਾ ਹੈ ਅਤੇ ਉਸ ਦੀ ਮਾਂ ਅਤੇ ਪਿਤਾ ਦਾ ਇੱਕ ਸਾਲ ਤੋਂ ਅਦਾਲਤ ਵਿੱਚ ਕੇਸ ਚੱਲ ਰਿਹਾ, ਪਰ ਇਸ ਦੇ ਬਾਵਜੂਦ ਉਸ ਦੀ ਮਾਂ ਧੱਕੇ ਨਾਲ ਘਰ ਵਿਚ ਦਾਖਲ ਹੋਣਾ ਚਾਹੁੰਦੀ ਹੈ ਅਤੇ ਬੱਚੇ ਨਾਲ ਗਾਲੀ-ਗਲੋਚ ਕਰਦੀ ਹੈ ਅਤੇ ਬੱਚਾ ਆਪਣੀ ਮਾਂ ਦੇ ਕੋਲ ਨਹੀਂ ਜਾਣਾ ਚਾਹੁੰਦਾ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਬੱਚੇ ਦੇ ਬਿਆਨ ਦਰਜ ਕਰਕੇ ਔਰਤ ਨੂੰ ਕਹਿ ਦਿੱਤਾ ਗਿਆ ਕਿ ਜਦੋਂ ਤੱਕ ਇਹ ਇਹ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ ਉਦੋਂ ਤੱਕ ਉਹ ਘਰ ਵਿੱਚ ਦਾਖ਼ਲ ਨਹੀਂ ਹੋ ਸਕਦੀ ਅਤੇ ਅਦਾਲਤ ਵੱਲੋਂ ਜੋ ਹੁਕਮ ਆਉਣਗੇ ਉਹ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: Operation Amritpal: ਪਪਲਪ੍ਰੀਤ ਤੇ ਅੰਮ੍ਰਿਤਪਾਲ ਸਿੰਘ ਦੀ ਇੱਕ ਹੋਰ ਸੀਸੀਟੀਵੀ ਫੁਟੇਜ ਆਈ ਸਾਹਮਣੇ


ETV Bharat Logo

Copyright © 2024 Ushodaya Enterprises Pvt. Ltd., All Rights Reserved.