Flag March In Gurdaspur: ਗੁਰਦਾਸਪੁਰ ਪੁਲਿਸ ਨੇ ਕੱਢਿਆ ਫਲੈਗ ਮਾਰਚ, ਫਰਜ਼ੀ ਖਬਰਾਂ ਚਲਾਉਣ ਵਾਲੇ ਵੀ ਨੱਪੇ ਜਾਣਗੇ

author img

By

Published : Mar 21, 2023, 8:01 PM IST

The police administration took out a flag march in Gurdaspur

ਗੁਰਦਾਸਪੁਰ ਸ਼ਹਿਰ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਐੱਸਐੱਸਪੀ ਤੇ ਏਡੀਸੀ ਵਲੋਂ ਫਲੈਗ ਮਾਰਚ ਕੱਢਿਆ ਗਿਆ ਹੈ। ਫੇਕ ਨਿਊਜ਼ ਚਲਾਉਣ ਵਾਲਿਆਂ 'ਤੇ ਵੀ ਸ਼ਿਕੰਜਾ ਕੱਸਿਆ ਹੈ।

Flag March In Gurdaspur : ਗੁਰਦਾਸਪੁਰ ਪੁਲਿਸ ਨੇ ਕੱਢਿਆ ਫਲੈਗ ਮਾਰਚ, ਫਰਜ਼ੀ ਖਬਰਾਂ ਚਲਾਉਣ ਵਾਲੇ ਵੀ ਨੱਪੇ ਜਾਣਗੇ

ਗੁਰਦਾਸਪੁਰ: ਗੁਰਦਾਸਪੁਰ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਅੱਜ ਐਸਐਸਪੀ ਹਰੀਸ਼ ਕੁਮਾਰ ਦਯਾਮਾ ਅੱਤੇ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁੰਮਦ ਵਲੋਂ ਫ਼ਲੈਗ ਮਾਰਚ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਫੇਕ ਨਿਊਜ਼ ਚਲਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇੱਕ ਸਪੈਸ਼ਲ ਸੈਲ ਵੱਲੋਂ ਸ਼ੋਸ਼ਲ ਮੀਡੀਆ ਉੱਤੇ ਅਫਵਾਹਾਂ ਫੈਲਾਉਣ ਵਾਲਿਆ ਉਪਰ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਫਲੈਗ ਮਾਰਚ ਦੀ ਅਗਵਾਈ ਕਰ ਰਹੇ ਐਸਐਸਪੀ ਅਤੇ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਫੇਕ ਨਿਊਜ਼ ਚਲਾਉਣ ਅਤੇ ਅਫਵਾਹ ਫੈਲਾਉਣ ਵਾਲਿਆਂ ਖਿਲਾਫ਼ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਅੰਦਰ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਜਨਤਾ ਦਾ ਵੀ ਸਹਿਯੋਗ ਲਿਆ ਜਾਵੇਗਾ।

ਇਹ ਵੀ ਪੜ੍ਹੋ : Amritpal Singh: ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਦਾਖਲ ਕੀਤਾ ਜਵਾਬ

ਕਈ ਸ਼ੱਕੀ ਵਿਅਕਤੀ ਕੀਤੇ ਗਏ ਸਨ ਕਾਬੂ : ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਲੰਘੇ ਕੱਲ੍ਹ ਪੰਜਾਬ ਦੇ ਵਿਚ ਵਿਗੜ ਰਹੇ ਮਾਹੌਲ ਨੂੰ ਲੈ ਕੇ ਮਾਨਸਾ ਵਿੱਚ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਮਾਨਸਾ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਸ਼ਹਿਰ ਵਿਚ ਪੈਦਲ ਫਲੈਗ ਮਾਰਚ ਕੀਤਾ ਗਿਆ। ਜਾਣਕਾਰੀ ਮੁਤਾਬਿਕ ਫਲੈਗ ਮਾਰਚ ਦੀ ਅਗਵਾਈ ਐਸਐਸਪੀ ਵੱਲੋਂ ਕੀਤੀ ਗਈ ਅਤੇ ਹੁਣ 35 ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ ਤੇ ਜਿਲ੍ਹੇ ਵਿੱਚ ਕਿਸੇ ਨੂੰ ਵੀ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਹ ਵੀ ਯਾਦ ਰਹੇ ਕਿ ਐਸਐਸ ਪੀ ਨਾਨਕ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਪੈਦਲ ਫਲੈਗ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਲੋਕਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ।

ਕਾਨੂੰਨ ਪ੍ਰਬੰਧ ਰੱਖਿਆ ਜਾਵੇਗਾ ਬਰਕਰਾਰ : ਇਸ ਫਲੈਗ ਮਾਰਚ ਦੌਰਾਨ ਐੱਸਐੱਸਪੀ ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੀ ਕਾਨੂੰਨ ਪ੍ਰਬੰਧ ਠੀਕ ਰੱਖਣ ਲਈ ਲਈ ਪੁਲਿਸ ਵਲੋਂ ਪੰਜਾਬ ਪੁਲਿਸ ਅਤੇ ਐਸਐਸਬੀ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ ਹੈ।। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਵਿੱਚ ਫਲੈਗ ਮਾਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਕਾਨੂੰਨ ਹੱਥ ਵਿੱਚ ਨਹੀਂ ਲੈਣ ਦਿੱਤਾ ਜਾਵੇਗਾ। ਐਸਐਸਪੀ ਨੇ ਕਿਹਾ ਕਿ ਕਿਤੇ ਵੀ ਸੜਕਾਂ ਨੂੰ ਬਲਾਕ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਜਾਗਰੂਕ ਕੀਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.