ETV Bharat / state

Farmer Mochra Finished: ਅੰਮ੍ਰਿਤਸਰ-ਪਠਾਨਕੋਟ ਰੇਲਵੇ ਟਰੈਕ 'ਤੇ ਡਟੇ ਕਿਸਾਨਾਂ ਦਾ ਮੋਰਚਾ ਹੋਇਆ ਖਤਮ

author img

By

Published : Apr 3, 2023, 8:46 PM IST

The protest of farmers on the Amritsar-Pathankot railway track ended
Farmer Mochra Finished : ਅੰਮ੍ਰਿਤਸਰ-ਪਠਾਨਕੋਟ ਰੇਲਵੇ ਟਰੈਕ 'ਤੇ ਡਟੇ ਕਿਸਾਨਾਂ ਦਾ ਮੋਰਚਾ ਹੋਇਆ ਖਤਮ

ਬਟਾਲਾ ਗੁਰਦਾਸਪੁਰ ਵਿੱਚ ਕਿਸਾਨਾਂ ਵਲੋਂ ਲਗਾਇਆ ਗਿਆ ਮੋਰਚਾ ਖਤਮ ਕਰ ਦਿੱਤਾ ਹੈ। ਇਸ ਮੌਕੇ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨਾਂ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ।

Farmer Mochra Finished : ਅੰਮ੍ਰਿਤਸਰ-ਪਠਾਨਕੋਟ ਰੇਲਵੇ ਟਰੈਕ 'ਤੇ ਡਟੇ ਕਿਸਾਨਾਂ ਦਾ ਮੋਰਚਾ ਹੋਇਆ ਖਤਮ

ਗੁਰਦਾਸਪੁਰ: ਬਟਾਲਾ ਵਿੱਚ ਕਿਸਾਨ ਮਜਦੂਰ ਸੰਗਰਸ਼ ਕਮੇਟੀ ਵਲੋਂ ਬੀਤੇ ਕਲ ਤੋਂ ਚੱਲ ਰਹੇ ਰੇਲ ਰੋਕੋ ਅੰਦੋਲਨ ਡੀਸੀ ਗੁਰਦਾਸਪੁਰ ਤੇ ਪ੍ਰਸ਼ਾਸ਼ਨ ਨਾਲ ਕਿਸਾਨਾਂ ਦੀ ਅੱਜ ਸਵੇਰੇ ਤੋਂ ਹੋ ਰਹੀ ਲੰਬੇ ਸਮੇ ਦੀ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਮੰਗਾਂ ਪੂਰੀਆ ਹੋਣ ਦੇ ਮਿਲੇ ਭਰੋਸੇ ਤੋਂ ਬਾਅਦ ਆਪਣਾ ਮੋਰਚਾ ਖਤਮ ਕੀਤਾ ਹੈ। ਉਥੇ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪ੍ਰਸ਼ਾਸ਼ਨ ਵਲੋਂ ਮਿਲੇ ਭਰੋਸੇ ਤੋਂ ਬਾਅਦ ਉਹਨਾਂ ਨੇ ਹੁਣ ਇਹ ਧਰਨਾ ਖਤਮ ਕਰਨ ਦਾ ਫੈਸਲਾ ਲਿਆ ਹੈ ।

ਸਰਵਣ ਪੰਧੇਰ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਉਹ ਤੈਅ ਸਮੇਂ ਤੱਕ ਉਹਨਾਂ ਦੀਆ ਮੰਗਾਂ ਨੂੰ ਪੂਰਾ ਕਰਨਗੇ। ਉਹਨਾਂ ਕਿਹਾ ਕਿ ਜੋ ਮੰਗ ਭਾਰਤ ਮਾਲਾ ਪ੍ਰੋਜੈਕਟ ਤਹਿਤ ਨਿਕਲਣ ਵਾਲੇ ਹਾਈਵੇ ਲਈ ਕਿਸਾਨਾਂ ਦੀ ਐਕੁਆਇਰ ਜਮੀਨਾਂ ਦੇ ਇੱਕਸਾਰ ਤੇ ਵਾਜ਼ਿਬ ਮੁਆਵਜੇ ਦੀ ਸੀ ਉਸ ਲਈ ਪ੍ਰਸ਼ਾਸ਼ਨ ਨੇ 30 ਅਗਸਤ ਤੱਕ ਦਾ ਸਮਾਂ ਦਿੱਤਾ ਹੈ ਅਤੇ ਜੇਕਰ ਉਹ ਉਦੋਂ ਤੱਕ ਹੱਲ ਨਾ ਹੋਇਆ ਤਾ ਉਹ 1 ਸਤੰਬਰ ਨੂੰ ਦੁਬਾਰਾ ਰੇਲ ਰੋਕੋ ਅੰਦੋਲਨ ਕਰਨਗੇ। ਉਧਰ ਡੀਸੀ ਗੁਰਦਾਸਪੁਰ ਨੇ ਦੱਸਿਆ ਕਿ ਕਿਸਾਨਾਂ ਦੀਆ ਸਾਰੀਆਂ ਮੰਗਾ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਉਸ ਲਈ ਸਮਾਂ ਵੀ ਤਹਿ ਕੀਤਾ ਗਿਆ ਹੈ ਅਤੇ ਜਦਕਿ ਉਹ ਉਸ ਸਮੇ ਵਿੱਚ ਇਹਨਾਂ ਦੇ ਹਰ ਮਸਲੇ ਦਾ ਹੱਲ ਕਰਨਗੇ।

ਇਸੇ ਤਰ੍ਹਾਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਸੱਦੇ 'ਤੇ ਅੱਜ ਵੱਖ-ਵੱਖ ਜ਼ਿਲਿਆਂ ਤੋਂ ਪੁੱਜੇ ਪੱਲੇਦਾਰਾਂ ਵੱਲੋਂ ਬਰਨਾਲਾ ਵਿਖੇ ਪਹੁੰਚ ਕੇ ਬਰਨਾਲਾ ਸਿਟੀ ਥਾਣਾ 2 ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ 6 ਪੱਲੇਦਾਰਾਂ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਜਾਣ ਦੇ ਰੋਸ ਵਜੋਂ ਕੀਤਾ ਗਿਆ ਅਤੇ ਉਹਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ। ਉਹਨਾਂ ਦੀ ਮੰਗ ਪੂਰੀ ਨਾ ਕਰਨ 'ਤੇ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ ਗਈ। ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਲੋਕਾਂ ਵੱਲੋਂ ਸਿਟੀ ਥਾਣਾ 2 ਦੇ ਬਾਹਰ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਯੂਨੀਅਨ ਕਮੇਟੀ ਦੇ ਆਗੂਆਂ ਨੇ ਰੋਸ ਪ੍ਰਗਟ ਕੀਤਾ।

ਇਹ ਵੀ ਪੜ੍ਹੋ : Kotkapura Goli Kand: ਹੁਣ 6 ਅਪ੍ਰੈਲ ਤੱਕ ਲੋਕ ਸਾਂਝੀ ਕਰ ਸਕਣਗੇ ਕੇਸ ਸੰਬੰਧੀ ਜਾਣਕਾਰੀ, ਏਡੀਜੀਪੀ ਨੇ ਕੀਤੀ ਪੁਸ਼ਟੀ

ਉਹਨਾਂ ਕਿਹਾ ਕਿ ਬਰਨਾਲਾ ਵਿੱਚ ਠੇਕੇਦਾਰ ਸਸਤੇ ਟੈਂਡਰਾਂ ਅਤੇ ਨਵੀਂ ਲੇਬਰ ਨਾਲ ਕੰਮ ਕਰਵਾ ਰਹੇ ਹਨ ਅਤੇ ਜਿਹੜੇ ਪਿਛਲੇ 40 ਸਾਲਾਂ ਤੋਂ ਆਪਣੇ ਪਰਿਵਾਰਾਂ ਦੀ ਦੇਖ-ਭਾਲ ਕਰ ਰਹੇ ਹਨ, ਉਸਨੂੰ ਕੰਮ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਅੱਜ ਪੁਲਿਸ ਪ੍ਰਸ਼ਾਸਨ ਨੇ ਬਰਨਾਲਾ ਤੋਂ ਉਨ੍ਹਾਂ ਦੇ 6 ਪੁਲਦਾਰਾਂ ਨੂੰ ਬਿਨ੍ਹਾਂ ਕਿਸੇ ਕਸੂਰ ਤੋਂ ਗ੍ਰਿਫ਼ਤਾਰ ਕਰਕੇ ਥਾਣੇ ਲਿਆਂਦਾ ਹੈ, ਜਿਸ ਕਾਰਨ ਲੋਕਾਂ 'ਚ ਰੋਹ ਫੈਲ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.