Som Prakash reviewed the welfare schemes: ਕੇਂਦਰੀ ਮੰਤਰੀ ਨੇ ਸੋਮ ਪ੍ਰਕਾਸ਼ ਨੇ ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ ਉੱਤੇ, ਕਿਹਾ-ਸੂਬੇ ਅੰਦਰ ਕਾਨੂੰਨ ਦੀ ਸਥਿਤੀ ਹਾਸ਼ੀਏ ਉੱਤੇ

author img

By

Published : Mar 7, 2023, 5:49 PM IST

Union Minister of State Som Prakash reviewed the welfare schemes in Gurdaspur

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਗੁਰਦਾਸਪੁਰ ਵਿੱਚ ਪਹੁੰਚੇ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਜਿੱਥੇ ਉਨ੍ਹਾਂ ਭਲਾਈ ਸਕੀਮਾਂ ਸਬੰਧੀ ਚਾਨਣਾ ਪਾਇਆ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਵੀ ਨਿਸ਼ਾਨਾ ਸਾਧਿਆ।

Som Prakash reviewed the welfare schemes: ਕੇਂਦਰੀ ਮੰਤਰੀ ਨੇ ਸੋਮ ਪ੍ਰਕਾਸ਼ ਨੇ ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ ਉੱਤੇ, ਕਿਹਾ-ਸੂਬੇ ਅੰਦਰ ਕਾਨੂੰਨ ਦੀ ਸਥਿਤੀ ਹਾਸ਼ੀਏ ਉੱਤੇ

ਗੁਰਦਾਸਪੁਰ: ਭਾਰਤ ਸਰਕਾਰ ਦੀਆਂ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਪਹੁੰਚੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਜੋ ਅਜਨਾਲਾ ਵਿਖੇ ਘਟਨਾਕਰਮ ਵਾਪਰਿਆ ਹੈ ਉਹ ਪੰਜਾਬ ਸਰਕਾਰ ਦਾ ਵੱਡਾ ਫੇਲੀਅਰ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਾਂ ਨੂੰ ਨਹੀਂ ਫੜ ਸਕਦੀ ਤਾਂ ਉਹ ਇਹ ਕੇਸ ਸੀਬੀਆਈ ਨੂੰ ਸੌਂਪ ਦੇਣ। ਇਸ ਮੌਕੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਹੋਈ ਬਹਿਸਬਾਜ਼ੀ ਉੱਤੇ ਬੋਲਦਿਆਂ ਕਿਹਾ ਕਿ ਰਾਜਨੀਤਕ ਪਾਰਟੀਆਂ ਨੂੰ ਰੌਲਾ ਪਾਉਣ ਦੀ ਬਜਾਏ ਪੰਜਾਬ ਦੇ ਮੁਦਿੱਆਂ ਉੱਤੇ ਗੱਲਬਾਤ ਕਰਨੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਸੰਵਿਧਾਨਿਕ ਅਹੁਦੇ ਉੱਤੇ ਬਿਰਾਜਮਾਨ ਕਿਸੇ ਵੀ ਸ਼ਖ਼ਸ ਨੂੰ ਅਜਿਹੀ ਭਾਸ਼ਾ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ ਉੱਤੇ: ਗੁਰਦਾਸਪੁਰ ਪਹੁੰਚੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲ ਗੁਰਦਾਸਪੁਰ ਦੇ ਅਧਿਕਾਰੀਆ ਨਾਲ ਗੁਰਦਾਸਪੁਰ ਵਿਖੇ ਇੱਕ ਮੀਟਿੰਗ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕੀ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਲਈ ਹੁਣ ਤੱਕ 289 ਕਰੋੜ ਰੁਪਏ ਗੁਰਦਾਸਪੁਰ ਜ਼ਿਲ੍ਹੇ ਵਾਸਤੇ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਾਰੀਆਂ ਸਕੀਮਾਂ ਗੁਰਦਾਸਪੁਰ ਵਿੱਚ ਸੁਚੱਜੇ ਤਰੀਕੇ ਨਾਲ ਚੱਲ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਹਾਸ਼ੀਏ ਉੱਤੇ ਪਹੁੰਚ ਚੁੱਕੀ ਹੈ। ਉਨ੍ਹਾਂ ਵਿਧਾਨ ਸਭਾ ਦੇ ਬਾਹਰ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਲਗਾਏ ਗਏ ਧਰਨੇ ਉੱਤੇ ਬੋਲਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਨੂੰ ਇਨਸਾਫ਼ ਨਹੀਂ ਦਿਵਾ ਸਕਦੀ ਤਾਂ ਇਹ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਜਾਵੇ ਪੰਜਾਬ ਵਿਧਾਨ ਸਭਾ ਵਿੱਚ ਰਾਜਨੀਤੀਕ ਪਾਟੀਆਂ ਦੇ ਆਗੂਆਂ ਦੀ ਹੋਈ ਬਹਿਸਬਾਜੀ ਉੱਤੇ ਬੋਲਦਿਆਂ ਕਿਹਾ ਕੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਆਪਸੀ ਖਿੱਚੋਤਾਣ ਨੂੰ ਛੱਡ ਕੇ ਪੰਜਾਬ ਦੇ ਅਸਲ ਮੁਦਿੱਆਂ ਅਤੇ ਚੰਗੇ ਮਾਹੌਲ ਵਿੱਚ ਗੱਲਬਾਤ ਕਰਨੀ ਚਾਹੀਦੀ ਹੈ।

ਜੇਲ੍ਹਾਂ 'ਚ ਕਤਲ: ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਿਛਲੇ ਲੰਮੇਂ ਸਮੇਂ ਤੋਂ ਗੈਂਗਸਟਰਾਂ ਦਾ ਬੋਲਬਾਲਾ ਹੈ ਅਤੇ ਹੁਣ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਜਿੱਥੇ ਮੂਸੇਵਾਲਾ ਦੇ ਕਾਤਲਾਂ ਨੇ ਦੋ ਹੋਰ ਕੈਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਉੱਥੇ ਹੀ ਉਨ੍ਹਾਂ ਫੋਨ ਉੱਤੇ ਸ਼ਰੇਆਮ ਜੇਲ੍ਹ ਅੰਦਰ ਵੀਡੀਓ ਵੀ ਬਣਾਈ ਜਿਸ ਤੋਂ ਸਾਫ਼ ਜਾਹਿਰ ਹੈ ਕਿ ਸੂਬੇ ਦੇ ਅੰਦਰ ਹਾਲਾਤ ਸਹੀ ਨਹੀਂ ਨੇ। ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਉਸ ਦੀ ਆਪਣੇ ਲੋਕ ਸਭਾ ਹਲਕੇ ਤੋਂ ਲਗਾਤਾਰ ਚੱਲ ਰਹੀ ਗੈਰ-ਹਾਜ਼ਰੀ ਉੱਤੇ ਕਿਹਾ ਕਿ ਉਹ ਸੰਨੀ ਦਿਓਲ ਨਾਲ ਇਸ ਬਾਰੇ ਗੱਲ ਕਰਨਗੇ ਅਤੇ ਉਨ੍ਹਾਂ ਨੂੰ ਕਹਿਣਗੇ ਕਿ ਉਹ ਜਲਦ ਆਪਣੇ ਲੋਕ ਸਭਾ ਵਿਚ ਜਾ ਕੇ ਲੋਕਾਂ ਨਾਲ ਮਿਲਣ ।

ਇਹ ਵੀ ਪੜ੍ਹੋ: Punjab budget 2023: ਸਰਕਾਰ ਕੋਲ ਸਿੱਖਿਆ ਕ੍ਰਾਂਤੀ ਦੀਆਂ ਸਿਰਫ਼ ਗੱਲਾਂ, ਬਜਟ 'ਚ ਸਿੱਖਿਆ ਲਈ ਹੋਣਗੀਆਂ ਵੱਡੀਆਂ ਚੁਣੌਤੀਆਂ- ਖ਼ਾਸ ਰਿਪੋਰਟ


ETV Bharat Logo

Copyright © 2024 Ushodaya Enterprises Pvt. Ltd., All Rights Reserved.