ETV Bharat / state

ਇਸ ਇਲਾਕੇ ਦੇ ਲੋਕ ਕਹਿੰਦੇ, ਹਾਈਟੈੱਕ ਚੀਜ਼ਾਂ ਬਹੁਤ ਦੂਰ ਦੀ ਗੱਲ ਏ ਅਜ਼ਾਦੀ ਦੇ 75 ਸਾਲ ਬਾਅਦ ਸਾਨੂੰ ਪੁਲ ਤੱਕ ਨਸੀਬ ਨਹੀਂ...

author img

By

Published : Jun 30, 2023, 9:36 PM IST

ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਰਾਵੀ ਦਰਿਆ ਉੱਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ 7 ਪਿੰਡਾ ਦਾ ਸਪੰਰਕ ਦੇਸ਼ ਨਾਲੋਂ ਟੁੱਟ ਗਿਆ ਹੈ। ਲੋਕਾਂ ਨੂੰ ਬੇੜੀਆਂ ਦਾ ਸਹਾਰਾ ਹੀ ਮਿਲਦਾ ਹੈ।

With the lifting of the bridge in Dinanagar, the people's relationship was broken
ਇਸ ਇਲਾਕੇ ਦੇ ਲੋਕ ਕਹਿੰਦੇ, ਹਾਈਟੈੱਕ ਚੀਜ਼ਾਂ ਬਹੁਤ ਦੂਰ ਦੀ ਗੱਲ ਏ ਅਜ਼ਾਦੀ ਦੇ 75 ਸਾਲ ਬਾਅਦ ਸਾਨੂੰ ਪੁਲ ਤੱਕ ਨਸੀਬ ਨਹੀਂ...

ਪੁਲ ਬਾਰੇ ਜਾਣਕਾਰੀ ਦਿੰਦੇ ਹੋਏ ਸਥਾਨਕ ਲੋਕ ਅਤੇ ਪੀਡਬਲਿਊਡੀ ਦੇ ਅਧਿਕਾਰੀ।

ਗੁਰਦਾਸਪੁਰ : ਜਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਰਾਵੀ ਦਰਿਆ ਉੱਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾ ਦਾ ਸਪੰਰਕ ਦੇਸ਼ ਨਾਲੋਂ ਟੁੱਟ ਗਿਆ ਹੈ। ਇਹਨਾਂ ਪਿੰਡਾ ਨੂੰ ਜਾਣ ਦਾ ਇਕ ਮਾਤਰ ਸਹਾਰਾ ਬੇੜੀ ਹੈ। ਆਜ਼ਾਦੀ ਤੋਂ ਬਾਅਦ ਇਸ ਰਾਵੀ ਦਰਿਆ ਤੋਂ ਪਾਰ 14 ਪਿੰਡ ਵਸਦੇ ਸਨ ਪਰ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਵਜੂਦ ਇਹਨਾਂ ਪਿੰਡਾ ਦੀ ਕਿਸੇ ਸਰਕਾਰ ਨੇ ਸਾਰ ਨਹੀਂ ਲਈ।

ਬਰਸਾਤ ਵਿੱਚ ਟੁੱਟਦਾ ਹੈ ਸਪੰਰਕ : ਰਾਵੀ ਦਰਿਆ ਤੋਂ ਪਾਰ ਵੱਸਦੇ ਪਿੰਡਾ ਦੇ ਲੋਕਾਂ ਨੇ ਦੱਸਿਆ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਲਗਭਗ ਦਰਜਨ ਪਿੰਡਾਂ ਦੇ ਲੋਕ ਕਹਿਣ ਨੂੰ ਤਾਂ ਭਾਰਤ ਦਾ ਹਿੱਸਾ ਹਨ ਪਰ ਬਰਸਾਤ ਦੇ ਦਿਨਾਂ ਵਿਚ ਇਨ੍ਹਾਂ ਪਿੰਡਾਂ ਦੇ ਲੋਕ ਖ਼ੁਦ ਨੂੰ ਬੇਸਹਾਰਾ ਮਹਿਸੂਸ ਕਰਦੇ ਹਨ। ਕਈ ਲੋਕ ਤਾਂ ਕਹਿੰਦੇ ਹਨ ਕਿ ਇਨ੍ਹਾਂ ਦਿਨਾਂ ਵਿਚ ਸਾਨੂੰ ਇਹ ਵੀ ਪਤਾ ਨਹੀਂ ਚੱਲਦਾ ਕਿ ਅਸੀਂ ਇਸ ਦੇਸ਼ ਦੇ ਨਾਗਰਿਕ ਹਾਂ ਕਿਉਂਕਿ ਇਹ ਇਲਾਕਾ ਦੋ ਦਰਿਆਵਾਂ ਦੇ ਪਾਰ ਅਤੇ ਐਲਓਸੀ ਦੇ ਨਾਲ ਲੱਗਦਾ ਹੈ। ਬਰਸਾਤ ਦੇ ਮੌਸਮ ਵਿਚ ਨਹਿਰੀ ਵਿਭਾਗ ਵੱਲੋਂ ਬਣਾਇਆ ਗਿਆ ਇਹ ਪਲਟੂਨ ਪੁਲ ਚੁੱਕ ਲਿਆ ਜਾਂਦਾ ਹੈ ਤੇ ਲੋਕਾਂ ਨੂੰ ਆਉਣ-ਜਾਣ ਲਈ ਇਕ ਮਾਤਰ ਬੇੜੀ ਦਾ ਸਹਾਰਾ ਲੈਣਾ ਪੈਂਦਾ ਹੈ। ਜੋ ਦਰਿਆ ਚ ਪਾਣੀ ਦਾ ਪੱਧਰ ਜਿਆਦਾ ਹੋਣ ਕਰਕੇ ਕਈ ਵਾਰ ਨਹੀਂ ਚੱਲ ਸਕਦੀ ਅਤੇ ਪਾਰ ਵਸਦੇ 7 ਪਿੰਡ ਇਕ ਟਾਪੂ ਬਣ ਜਾਂਦੇ ਹਨ। ਰਾਵੀ ਦਰਿਆ ਤੋਂ ਪਾਰ ਪੈਂਦੇ 7 ਪਿੰਡ ਭਰਿਆਲ, ਤੂਰਬਾਨੀ, ਰਾਏਪੁਰ ਚਿੱਬ, ਮੰਮੀ ਚਕਰੰਗਾਂ, ਕਜਲੇ, ਝੁੰਬਰ, ਲਸਿਆਣ ਆਦਿ ਪਿੰਡਾਂ ਦੇ ਲੋਕ ਅਕਸਰ ਹਰ ਸਾਲ ਸਰਕਾਰ ਤੋਂ ਪੱਕੇ ਪੁਲ ਦੀ ਆਸ ਰੱਖਦੇ ਹਨ ਪਰ ਸਿਵਾਏ ਲਾਰਿਆਂ ਦੇ ਕੁਝ ਨਹੀਂ ਮਿਲਦਾ।


ਕਿਉਂ ਬਣਦੇ ਨੇ ਇਹ ਹਲਾਤ : ਜ਼ਿਕਰਯੋਗ ਹੈ ਕਿ ਮਕੌੜਾ ਪੱਤਣ 'ਤੇ ਦੋ ਦਰਿਆਵਾਂ ਦਾ ਮੇਲ਼ ਹੁੰਦਾ ਹੈ। ਇੱਕ ਜੰਮੂ-ਕਸ਼ਮੀਰ ਤੋਂ ਆਉਂਦਾ ਬਰਸਾਤੀ ਦਰਿਆ ਉਝ ਤੇ ਦੂਜਾ ਸ਼ਿਵਾਲਿਕ ਦੀਆਂ ਪਹਾੜੀਆਂ 'ਚੋਂ ਨਿਕਲ ਕੇ ਮਾਧੋਪੁਰ ਤੋਂ ਹੁੰਦਾ ਹੋਇਆ ਸਦਾ ਬਹਾਰ ਦਰਿਆ ਰਾਵੀ ਇਸ ਜਗ੍ਹਾ ਤੇ ਉਝ ਦਰਿਆ ਨਾਲ ਮਿਲ ਕੇ ਇੱਕ ਝੀਲ ਦਾ ਰੂਪ ਧਾਰਨ ਕਰ ਲੈਂਦਾ ਹੈ। ਇਸ ਜਗ੍ਹਾ 'ਤੇ ਵਿਭਾਗ ਵੱਲੋਂ ਹਰ ਸਾਲ ਆਰਜ਼ੀ ਪਲਟੂਨ ਪੁਲ ਅਕਤੂਬਰ-ਨਵੰਬਰ ਮਹੀਨੇ ਵਿਚ ਪਾਇਆ ਜਾਂਦਾ ਹੈ ਅਤੇ ਬਰਸਾਤ ਦਾ ਮੌਸਮ ਆਉਣ 'ਤੇ ਚੁੱਕ ਲਿਆ ਜਾਂਦਾ ਹੈ ਜੋਕਿ ਦਰਿਆ ਦੇ ਆਰ-ਪਾਰ ਜਾਣ ਦਾ ਇੱਕਮਾਤਰ ਸਾਧਨ ਹੁੰਦਾ ਹੈ ਜਿਸ ਰਾਹੀਂ ਪਾਰ ਰਹਿੰਦੇ ਕਿਸਾਨ ਆਪਣੇ ਟ੍ਰੈਕਟਰ-ਟਰਾਲੀਆਂ ਵਿਚ ਖੇਤੀ ਲਈ ਲੋੜੀਂਦਾ ਸਾਮਾਨ ਲੈ ਕੇ ਜਾਂਦੇ ਹਨ। ਇਸ ਵਾਰ ਵਿਭਾਗ ਵੱਲੋਂ 15 ਦਿਨ ਪਹਿਲਾਂ ਹੀ ਪਲਟੂਨ ਪੁਲ ਚੁੱਕ ਲਿਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.