ਕਾਰੋਬਾਰੀ ਦੇ ਘਰ 'ਤੇ ਪੈਟਰੋਲ ਬੰਬ ਸੁੱਟਣ ਵਾਲਾ 1 ਨੌਜਵਾਨ ਗ੍ਰਿਫਤਾਰ

author img

By

Published : Jan 15, 2023, 2:07 PM IST

Updated : Jan 15, 2023, 4:02 PM IST

3 arrested for throwing petrol bombs at businessman's house

ਇਸੇ ਸਾਲ ਲੰਘੀ 4 ਜਨਵਰੀ ਦੀ ਦੇਰ ਰਾਤ ਨੂੰ ਹੁਸ਼ਿਆਰਪੁਰ ਦੇ ਇਕ ਵਪਾਰੀ ਦੇ ਘਰ ਉੱਤੇ ਕੁਝ ਅਣਪਛਾਤੇ ਲੋਕਾਂ ਵਲੋਂ ਪੈਟਰੋਲ ਬੰਬ ਸੁੱਟਿਆ ਗਿਆ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਘਟਨਾ ਸ਼ਹਿਰ ਦੇ ਪਿੱਪਲਾਂਵਾਲਾ ਵਿੱਚ ਸਥਿਤ ਸਨਸਿਟੀ ਕਲੋਨੀ ਦੇ ਇਕ ਕਾਰੋਬਾਰੀ ਦੇ ਘਰ ਵਿੱਚ ਵਾਪਰੀ ਸੀ। ਇਸ ਮਾਮਲੇ ਵਿੱਚ ਪੁਲਿਸ ਲਗਾਤਾਰ ਜਾਂਚ ਕਰ ਰਹੀ ਸੀ।

ਕਾਰੋਬਾਰੀ ਦੇ ਘਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 1 ਨੌਜਵਾਨ ਗ੍ਰਿਫਤਾਰ

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਇਕ ਵਪਾਰੀ ਦੇ ਘਰ ਪੈਟਰੋਲ ਬੰਬ ਸੁੱਟਣ ਵਾਲੇ ਕੁੱਝ ਵਿਆਕਤੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹ ਘਟਨਾ ਇਸੇ ਸਾਲ 4 ਜਨਵਰੀ ਦੀ ਦੇਰ ਰਾਤ ਨੂੰ ਵਾਪਰੀ ਸੀ ਜਦੋਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹੁਸ਼ਿਆਰਪੁਰ ਦੇ ਪਿੱਪਲਾਂਵਾਲਾ ਵਿੱਚ ਸਥਿਤ ਸਨਸਿਟੀ ਕਲੋਨੀ ਦੇ ਇਕ ਕਾਰੋਬਾਰੀ ਦੇ ਘਰ ਵਿੱਚ ਪੈਟਰੋਲ ਬੰਬ ਸੁੱਟਿਆ ਗਿਆ ਸੀ, ਜਿਸ ਤੋਂ ਬਾਅਦ ਜਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਮਾਮਲੇ ਦੀ ਜਾਂਚ ਲਈ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ।

3 ਨੌਜਵਾਨਾਂ ਉੱਤੇ ਪਰਚਾ: ਘਰ ਉੱਤੇ ਪੈਟਰੋਲ ਬੰਬ ਸੁੱਟਣ ਦੀ ਘਟਨਾ ਤੋਂ ਬਾਅਦ ਕਈ ਖੁਲਾਸੇ ਹੋਏ ਹਨ। ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਮਾਮਲੇ ਨੂੰ ਕਈ ਤਰੀਕੇ ਵਰਤ ਕੇ ਸੁਲਝਾਇਆ ਗਿਆ ਹੈ। ਇਸ ਮਾਮਲੇ ਵਿੱਚ 3 ਨੌਜਵਾਨਾਂ ਨੂੰ ਨਾਮਜ਼ਦ ਕਰਕੇ ਇਕ ਨੌਜਵਾਨ ਨੂੰ ਕਾਬੂ ਵੀ ਕਰ ਲਿਆ ਗਿਆ ਹੈ। ਥਾਣਾ ਮਾਡਲ ਟਾਊਨ ਹੁਸਿ਼ਆਰਪੁਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦਿਆਂ ਜਲੰਧਰ ਦੇ 3 ਨੌਜਵਾਨਾਂ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਇਕ ਮੁਲਜ਼ਮ ਨੌਜਵਾਨ ਸਿਮਰਨਜੀਤ ਸਿੰਘ ਊਰਫ ਸਿਮਰਨ ਵਾਸੀ ਜਲੰਧਰ ਨੂੰ ਕਾਬੂ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਭਾਰਤ ਜੋੜੋ ਯਾਤਰਾ ਦੇ ਪ੍ਰਚਾਰ ਲਈ ਵਰਤੀ ਗਈ ਸਰਕਾਰੀ ਗੱਡੀ !

ਉਨ੍ਹਾਂ ਦੱਸਿਆ ਕਿ ਉਸਦੇ 2 ਦੋਸਤ ਸਾਵਨ ਭਾਖੜੀ ਉਰਫ ਬਾਮਣ ਅਤੇ ਜੇਐਸ ਹੁੰਦਲ ਵਾਸੀ ਜਲੰਧਰ ਇਸ ਮਾਮਲੇ ਵਿੱਚ ਫਰਾਰ ਚੱਲ ਰਹੇ ਨੇ। ਉਨ੍ਹਾਂ ਦੱਸਿਆ ਕਿ ਇਹ ਸਾਰੀ ਕਹਾਣੀ ਸਿਮਰਨ ਵਲੋਂ ਹੀ ਆਪਣੇ ਦੋਸਤਾਂ ਨਾਲ ਮਿਲਕੇ ਘੜ੍ਹੀ ਗਈ ਸੀ। ਸਿਮਰਨ ਪੀੜਤ ਅਮਰਜੀਤ ਸਿੰਘ ਦਾ ਰਿਸ਼ਤੇਦਾਰ ਹੀ ਹੈ ਅਤੇ ਇਸ ਉਪਰ ਪਹਿਲਾਂ ਵੀ ਇਰਾਦਾ ਕਤਲ ਅਤੇ ਨਸ਼ੇ ਦਾ ਮਾਮਲਾ ਦਰਜ ਐ। ਡੀਐਸਪੀ ਨੇ ਦੱਸਿਆ ਕਿ ਕਥਿਤ ਮੁਲਜ਼ਮ ਕੋਲੋਂ ਇਕ ਕਾਰ ਵੀ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਐ। ਪ੍ਰੈੱਸ ਕਾਨਫਰੰਸ ਦੌਰਾਨ ਐੱਸਐੱਚਓ ਹਰਪ੍ਰੇਮ ਸਿੰਘ ਵੀ ਮੌਜੂਦ ਸਨ। ਇਸ ਮਾਮਲੇ ਦੀ ਹਾਲੇ ਹੋਰ ਵੀ ਜਾਂਚ ਕੀਤੀ ਜਾ ਰਹੀ ਹੈ।

Last Updated :Jan 15, 2023, 4:02 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.