ETV Bharat / state

'ਆਪ' ਵਿਧਾਇਕ ਜੈ ਕ੍ਰਿਸ਼ਨ ਰੋੜੀ ਨੇ ਮੁੱਖ ਮੰਤਰੀ ਚੰਨੀ ਨੂੰ ਦਿੱਤੀ ਸਲਾਹ

author img

By

Published : Sep 24, 2021, 3:35 PM IST

Updated : Sep 24, 2021, 4:26 PM IST

ਗੜ੍ਹਸ਼ੰਕਰ (Garhshankar) ਦੇ ਪਿੰਡ ਇਬਰਾਹੀਮਪੁਰ (Village Ibrahimpur) ਵਿਖੇ ਕਮਿਊਨਟੀ ਹਾਲ (Community hall) ਦਾ ਨੀਂਹ ਪੱਥਰ ਜੈ ਕ੍ਰਿਸ਼ਨ ਸਿੰਘ ਰੋੜੀ (Jai Krishan Singh Rori) ਆਮ ਆਦਮੀ ਪਾਰਟੀ ਵਿਧਾਇਕ ਗੜ੍ਹਸ਼ੰਕਰ (Aam Aadmi Party MLA Garhshankar) ਦੀ ਅਗਵਾਈ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਰੱਖਿਆ ਗਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗਰੀਬਾਂ ਦੇ ਲਈ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ਼ ਕਰਨ ਤੋਂ ਪਹਿਲਾਂ ਗਰੀਬਾਂ ਲਈ ਇੱਕ ਪੈਮਾਨਾ ਨਿਸ਼ਚਿਤ ਕਰਨ।

ਆਪ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਚੰਨੀ ਨੂੰ ਦਿੱਤੀ ਸਲਾਹ
ਆਪ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਚੰਨੀ ਨੂੰ ਦਿੱਤੀ ਸਲਾਹ

ਹੁਸ਼ਿਆਰਪੁਰ: ਗੜ੍ਹਸ਼ੰਕਰ (Garhshankar) ਦੇ ਪਿੰਡ ਇਬਰਾਹੀਮਪੁਰ (Village Ibrahimpur) ਵਿਖੇ ਕਮਿਊਨਟੀ ਹਾਲ (Community hall) ਦਾ ਨੀਂਹ ਪੱਥਰ ਜੈ ਕ੍ਰਿਸ਼ਨ ਸਿੰਘ ਰੋੜੀ (Jai Krishan Singh Rori) ਆਮ ਆਦਮੀ ਪਾਰਟੀ ਵਿਧਾਇਕ ਗੜ੍ਹਸ਼ੰਕਰ (Aam Aadmi Party MLA Garhshankar) ਦੀ ਅਗਵਾਈ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਰੱਖਿਆ ਗਿਆ।

ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੋੜੀ (Jai Krishan Singh Rori) ਵਿਧਾਇਕ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਕਮਿਊਨਟੀ ਹਾਲ (Community hall) ਦਾ ਪਿੰਡ ਵਾਸੀਆਂ ਨੂੰ ਵੱਡਾ ਫਾਇਦਾ ਮਿਲੇਗਾ ਅਤੇ ਪਿੰਡ ਦੀ ਤਰੱਕੀ ਲਈ ਹਰ ਤਰ੍ਹਾਂ ਦੇ ਕਦਮ ਚੁੱਕੇ ਜਾਣਗੇ।

ਆਪ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਚੰਨੀ ਨੂੰ ਦਿੱਤੀ ਸਲਾਹ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ (Jai Krishan Singh Rori) ਨੇ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਗਰੀਬਾਂ ਦੇ ਲਈ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ਼ ਕੀਤੇ ਜਾਣ ਦੀ ਗੱਲ ਕਹਿ ਰਹੇ ਹਨ, ਪਰ ਗਰੀਬਾਂ ਦੇ ਲਈ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ਼ ਕਰਨ ਤੋਂ ਪਹਿਲਾਂ ਗਰੀਬਾਂ ਲਈ ਇੱਕ ਪੈਮਾਨਾ ਨਿਸ਼ਚਿਤ ਕਰਨ।

ਪਿੰਡ ਇਬਰਾਹੀਮਪੁਰ  ਵਿਖੇ ਕਮਿਊਨਟੀ ਹਾਲ ਦਾ ਨੀਂਹ ਪੱਥਰ ਰੱਖਦੇ ਹੋਏ ਜੈ ਕ੍ਰਿਸ਼ਨ ਸਿੰਘ ਰੋੜੀ
ਪਿੰਡ ਇਬਰਾਹੀਮਪੁਰ ਵਿਖੇ ਕਮਿਊਨਟੀ ਹਾਲ ਦਾ ਨੀਂਹ ਪੱਥਰ ਰੱਖਦੇ ਹੋਏ ਜੈ ਕ੍ਰਿਸ਼ਨ ਸਿੰਘ ਰੋੜੀ

ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Singh Channi) ਰੇਤ ਮਾਫੀਆਂ ਦੇ ਉੱਪਰ ਲਗਾਮ ਲਗਾਉਣ ਦੀ ਗੱਲ ਕਹਿ ਰਹੇ ਹਨ, ਪਰ ਦੂਜੇ ਪਾਸੇ ਰੇਤ ਮਾਫੀਆ ਨਾਲ ਜੁੜੇ ਤਸਕਰਾਂ ਨਾਲ ਉਹ ਖੁਦ ਚਾਹ ਪੀ ਰਹੇ ਹਨ। ਆਪ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ (Jai Krishan Singh Rori) ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਕਿ ਮਾਈਨਿੰਗ ਮਾਫੀਆ, ਨਸ਼ਾ ਤਸਕਰਾਂ ਅਤੇ ਖਜ਼ਾਨਾ ਖਾਲੀ ਕਰਨ ਵਾਲੇ ਮੰਤਰੀਆਂ ਨੂੰ ਫੜਕੇ ਜੇਲ੍ਹ ਭੇਜਣਾ ਚਾਹੀਦਾ ਹੈ।

ਇਸ ਮੌਕੇ ਰੋੜੀ ਨੇ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ (Congress President Rahul Gandhi) ਵੱਲੋਂ ਕਾਂਗਰਸ ਦੀ ਕਮਾਨ ਸੰਭਾਲੀ ਨਹੀਂ ਜਾ ਰਹੀ ਹੈ। ਜਿਸਦੇ ਕਾਰਨ ਜਨਤਾ ਦਾ ਨੁਕਸਾਨ ਹੋ ਰਿਹਾ ਹੈ ਅਤੇ ਪੰਜਾਬ ਕਾਂਗਰਸ ਦੀ ਹਾਈ ਕਮਾਨ (Punjab Congress High Command) ਨੂੰ ਚਾਹੀਦਾ ਹੈ ਕਿ ਕੈਬਨਿਟ ਦੇ ਵਿਸਤਾਰ ਕਰਨ ਸਮੇਂ ਦੋਆਬੇ ਖੇਤਰ ਦੇ ਵਿਚੋਂ ਇੱਕ ਵਿਧਾਇਕ ਨੂੰ ਕੈਬਨਿਟ ਵਿੱਚ ਜਰੂਰ ਸ਼ਾਮਿਲ ਕਰਨਾ ਚਾਹੀਦਾ ਹੈ ਤਾਂ ਕਿ ਦੁਆਬੇ ਖੇਤਰ ਦੀ ਸਾਰ ਲਈ ਜਾ ਸਕੇ।

ਇਹ ਵੀ ਪੜ੍ਹੋ: ਰੋਡਵੇਜ਼ ਮੁਲਾਜ਼ਮਾਂ ਵੱਲੋਂ 2 ਘੰਟੇ ਲਈ ਕੀਤੀ ਹੜਤਾਲ, ਆਮ ਲੋਕ ਪ੍ਰੇਸ਼ਾਨ

Last Updated :Sep 24, 2021, 4:26 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.