Assembly Elections 2022: ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਤ ਦਾ ਦਾਅਵਾ

author img

By

Published : Sep 16, 2021, 7:30 PM IST

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਤ ਦਾ ਦਾਅਵਾ

2022 ਦੀਆਂ ਵਿਧਾਨਸਭਾ ਚੋਣਾਂ (2022 Assembly elections) ਲਈ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਵੱਲੋਂ ਗੜ੍ਹਸ਼ੰਕਰ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਉਮੀਦਵਾਰ ਬਣਾਉਣ 'ਤੇ ਪਾਰਟੀ ਦਫ਼ਤਰ ਵਿਖੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਗੜ੍ਹਸ਼ੰਕਰ ਤੋਂ ਕੀਤਾ ਜਿੱਤ ਦਾ ਦਾਅਵਾ ਕੀਤਾ ਹੈ।

ਗੜ੍ਹਸ਼ੰਕਰ: 2022 ਦੀਆਂ ਵਿਧਾਨਸਭਾ ਚੋਣਾਂ (2022 Assembly elections) ਦਾ ਬਿਗੁਲ ਵੱਜਣ ਨਾਲ ਰਾਜਨੀਤੀ ਪਾਰਟੀਆਂ ਵਿੱਚ ਹਲਚਲ ਦਾ ਦੌਰ ਜਾਰੀ ਹੈ। ਜਿਸ ਕਰਕੇ ਹਰ ਪਾਰਟੀ 2022 ਚੋਣਾਂ ਵਿੱਚ ਜਿੱਤ ਦਾ ਦਾਅਵਾ ਕਰ ਰਹੀ ਹੈ। ਪਰ ਉਹ ਸਮਾਂ ਆਉਂਣ 'ਤੇ ਹੀ ਪਤਾ ਚੱਲੇਗਾ ਕਿ ਕਿਸ ਦੀ ਜਿੱਤ 'ਤੇ ਕਿਸ ਦੀ ਹਾਰ ਹੋਣੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਗੜ੍ਹਸ਼ੰਕਰ ਤੋਂ ਕੀਤਾ ਜਿੱਤ ਦਾ ਦਾਅਵਾ ਕਰ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਜਿਲ੍ਹਾ ਪ੍ਰਧਾਨ 'ਤੇ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਸੂਬੇ ਵਿੱਚ ਆਉਣ ਵਾਲੀਆਂ 2022 ਵਿਧਾਨ ਸਭਾ ਚੋਣਾਂ (2022 Assembly elections) 'ਚ ਪਾਰਟੀ ਵੱਲੋਂ ਗੜ੍ਹਸ਼ੰਕਰ ਤੋਂ ਉਮੀਦਵਾਰ ਬਣਾਉਣ 'ਤੇ ਪਾਰਟੀ ਦਫ਼ਤਰ ਵਿਖੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ 'ਤੇ ਵਰਕਰਾਂ ਨੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਗੜ੍ਹਸ਼ੰਕਰ ਤੋਂ ਤੀਜੀ ਵਾਰ ਪਾਰਟੀ ਉਮੀਦਵਾਰ ਬਣਾਉਣ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਤ ਦਾ ਦਾਅਵਾ

ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਵੱਲੋਂ ਹਲਕੇ ਵਿਚ ਚੋਣਾਂ ਸਬੰਧੀ ਰਣਨੀਤੀ ਤਿਆਰ ਕਰਦਿਆਂ ਕਿਹਾ ਕਿ ਉਹ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਗੜ੍ਹਸ਼ੰਕਰ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤਾ ਕੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਝੋਲੀ ਵਿੱਚ ਪਾਉਣਗੇ ਤਾਂ ਜੋ ਹਲਕੇ ਦਾ ਪੂਰਨ ਵਿਕਾਸ ਹੋ ਸਕੇ। ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪਾਰਟੀ ਹਾਈਕਮਾਂਡ ਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਨਿਰਾਸ਼ ਨਹੀਂ ਕਰਣਗੇ।

ਇਹ ਹਨ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਚਿਹਰੇ

  • ਮੋੜ ਮੰਡੀ ਤੋਂ ਜਗਮੀਤ ਸਿੰਘ ਬਰਾੜ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਸੀਟ ਤੋਂ ਚੋਣ ਲੜ ਰਹੇ ਹਨ, ਇਸ ਤੋਂ ਪਹਿਲਾਂ ਜਨਮੇਜਾ ਸਿੰਘ ਸੇਖੋਂ ਇਸ ਸੀਟ ਤੋਂ ਚੋਣ ਲੜਦੇ ਆ ਰਹੇ ਹਨ।
  • ਜਗਬੀਰ ਸਿੰਘ ਬਰਾੜ ਨੂੰ ਜਲੰਧਰ ਛਾਉਣੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਪਹਿਲਾਂ ਸਰਬਜੀਤ ਸਿੰਘ ਮੱਕੜ ਨੇ 2017 ਵਿੱਚ ਇੱਥੋਂ ਚੋਣ ਲੜੀ ਸੀ।
  • ਪਰਮਜੀਤ ਸਿੰਘ ਢਿੱਲੋਂ ਪਹਿਲੀ ਵਾਰ ਸਮਰਾਲਾ ਤੋਂ ਚੋਣ ਲੜ ਰਹੇ ਹਨ, ਇਸ ਤੋਂ ਪਹਿਲਾਂ ਸੰਤਾ ਸਿੰਘ ਸ਼੍ਰੋਮਣੀ ਅਕਾਲੀ (Shiromani Akali Dal) ਦਲ ਦੇ ਉਮੀਦਵਾਰ ਸਨ।
  • ਇਸ ਵਾਰ ਹਰਪ੍ਰੀਤ ਸਿੰਘ ਕੋਟਭਾਈ ਮਲੋਟ ਤੋਂ ਚੋਣ ਮੈਦਾਨ ਵਿੱਚ ਹਨ, ਇਸ ਤੋਂ ਪਹਿਲਾਂ ਦਰਸ਼ਨ ਸਿੰਘ ਇੱਥੇ ਚੋਣ ਲੜ ਚੁੱਕੇ ਹਨ।
  • ਰਾਜਕੁਮਾਰ ਗੁਪਤਾ ਨੂੰ ਸੁਜਾਨਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਇਸ ਤੋਂ ਪਹਿਲਾਂ ਇਹ ਸੀਟ ਭਾਜਪਾ ਦੇ ਕੋਲ ਸੀ।

ਇਹ ਵੀ ਪੜ੍ਹੋ:- ਜੁਰਮ ਨੂੰ ਲੈ ਕੇ ਮੁੜ ਸੁਰਖੀਆਂ 'ਚ ਆਇਆ ਪੰਜਾਬ, ਸੂਚੀ 'ਚ ਪਹਿਲਾ ਸਥਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.