ETV Bharat / state

ਬਿਜਲੀ ਸੰਕਟ ਨੂੰ ਲੈਕੇ ਭਾਜਪਾ ਨੇ ਕੈਪਟਨ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

author img

By

Published : Jul 2, 2021, 4:18 PM IST

ਬਿਜਲੀ ਸੰਕਟ (power crisis) ਨੂੰ ਲੈਕੇ ਭਾਜਪਾ ਨੇ ਵੀ ਕੈਪਟਨ ਸਰਕਾਰ (Captain Sarkar) ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਹੁਸ਼ਿਆਰਪੁਰ ਚ ਭਾਜਪਾ (BJP) ਦੇ ਵੱਲੋਂ ਬਿਜਲੀ ਮੁੱਦੇ ਨੂੰ ਲੈਕੇ ਕੈਪਟਨ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਕਰ ਬਿਜਲੀ ਸੰਕਟ ਦਾ ਹੱਲ ਕੱਢਣ ਦੀ ਮੰਗ ਕੀਤੀ ਗਈ।

ਬਿਜਲੀ ਸੰਕਟ ਨੂੰ ਲੈਕੇ ਭਾਜਪਾ ਨੇ ਕੈਪਟਨ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ
ਬਿਜਲੀ ਸੰਕਟ ਨੂੰ ਲੈਕੇ ਭਾਜਪਾ ਨੇ ਕੈਪਟਨ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਹੁਸ਼ਿਆਰਪੁਰ: ਸੂਬੇ ਵਿੱਚ ਬਿਜਲੀ ਸੰਕਟ (power crisis) ਨੂੰ ਲੈਕੇ ਭਾਜਪਾ ਦੇ ਵੱਲੋਂ ਕੈਪਟਨ ਸਰਕਾਰ (Captain Sarkar) ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸਥਾਨਕ ਟਾਂਡਾ ਰੋਡ ‘ਤੇ ਸਥਿਤ ਬਿਜਲੀ ਘਰ ਦੇ ਬਾਹਰ ਭਾਰਤੀ ਜਨਤਾ ਪਾਰਟੀ ਵਲੋਂ ਬਿਜਲੀ ਦੇ ਲੱਗ ਰਹੇ ਕੱਟਾਂ ਦੇ ਵਿਰੋਧ ਚ ਕੈਪਟਨ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਦੇ ਇਸ ਪ੍ਰਦਰਸ਼ਨ ਵਿੱਚ ਬੀਜੇਪੀ ਦੇ ਸੀਨੀਅਰ ਆਗੂ ਤੀਕਸ਼ਣ ਸੂਦ ਵੀ ਮੌਜੂਦ ਰਹੇ।

ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਤੀਕਸ਼ਣ ਸੂਦ ਸਮੇਤ ਹੋਰਨਾਂ ਆਗੂਆਂ ਅਤੇ ਵਰਕਰਾਂ ਨੇ ਭਾਗ ਲੈ ਕੇ ਕੈਪਟਨ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੱਲਬਾਤ ਦੌਰਾਨ ਤੀਕਸ਼ਣ ਸੂਦ ਨੇ ਕਿਹਾ ਕਿ ਵੈਸੇ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਅੱਜ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ ਪਰੰਤੂ ਅੱਤ ਦੀ ਗਰਮੀ ਦੌਰਾਨ ਪੰਜਾਬ ‘ਚ ਲੱਗ ਰਹੇ ਬਿਜਲੀ ਦੇ ਲੰਮੇ ਲੰਮੇ ਕੱਟਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ ਜਿਸ ਕਾਰਨ ਪੰਜਾਬ ਦਾ ਹਰ ਇਕ ਵਰਗ ਕਾਂਗਰਸ ਤੋਂ ਬੇਹੱਦ ਦੁਖੀ ਹੋ ਚੁੱਕਾ ਹੈ।

ਬਿਜਲੀ ਸੰਕਟ ਨੂੰ ਲੈਕੇ ਭਾਜਪਾ ਨੇ ਕੈਪਟਨ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਨਾਲਾਇਕੀ ਦਾ ਸਭ ਤੋਂ ਵੱਡਾ ਸਬੂਤ ਪੰਜਾਬ ਦੇ ਹਰ ਇਕ ਸਰਕਾਰੀ ਦਫਤਰ ਦੇ ਮੁਲਾਜ਼ਮਾਂ ਦੇ ਧਰਨੇ ਹਨ। ਇਸ ਦੌਰਾਨ ਜਦੋਂ ਭਾਜਪਾ ਆਗੂ ਨੂੰ ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ।

ਉਨ੍ਹਾਂ ਦੱਸਿਆ ਕਿ ਜਦੋਂ ਵੀ ਜੀਐਸਟੀ ਕੌਂਸਲ ਦੀ ਮੀਟਿੰਗ ਹੁੰਦੀ ਹੈ ਤਾਂ ਪੰਜਾਬ ਦੇ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਵਲੋਂ ਪੈਟਰੋਲ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ‘ਚ ਲਿਆਉਣ ਦਾ ਵਿਰੋਧ ਕੀਤਾ ਜਾਂਦਾ ਹੈ ਕਿਉਂਕਿ ਪੰਜਾਬ ਸਰਕਾਰ ਤੇਲ ਤੇ ਸਭ ਤੋਂ ਵੱਧ ਵੈਟ ਵਸੂਲ ਕਰ ਰਹੀ ਹੈ। ਸੂਦ ਨੇ ਕਿਹਾ ਕਿ ਜੇਕਰ ਪੈਟਰੋਲ ਡੀਜ਼ਲ ਜੀਐਸਟੀ ਦੇ ਦਾਇਰੇ ‘ਚ ਆਉਂਦਾ ਹੈ ਤਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ।

ਇਹ ਵੀ ਪੜ੍ਹੋ:ਬਿਜਲੀ ਕੱਟਾਂ ਖਿਲਾਫ ਪ੍ਰਦਰਸ਼ਨ ਕਰਨ ਆਏ BJP ਆਗੂ ਕਿਸਾਨਾਂ ਨੇ ਭਜਾਏ

ETV Bharat Logo

Copyright © 2024 Ushodaya Enterprises Pvt. Ltd., All Rights Reserved.