ETV Bharat / state

ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਚਾਰ ਕਾਬੂ

author img

By

Published : Aug 19, 2020, 9:32 PM IST

ਹੁਸ਼ਿਆਰਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗਿਰੋਹ ਦੇ ਚਾਰ ਮੈਂਬਰਾਂ ਕੋਲੋਂ ਪੰਜ ਲੱਖ ਰੁਪਏ ਤੋਂ ਵਧੇਰੇ ਦੇ ਜਾਅਲੀ ਨੋਟ ਬਰਾਮਦ ਕੀਤੇ ਗਏ ਹਨ। ਫੜ੍ਹੇ ਗਏ ਕਥਿਤ ਦੋਸ਼ੀਆਂ ਵਿੱਚ ਇੱਕ ਪੱਤਰਕਾਰ ਦੱਸਿਆ ਜਾ ਰਿਹਾ ਹੈ, ਜੋ ਪੱਤਰਕਾਰਤਾ ਦੀ ਆੜ ਵਿੱਚ ਇਹ ਕੰਮ ਕਰ ਰਿਹਾ ਸੀ।

ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਜਾਅਲੀ ਕਰੰਸੀ ਸਮੇਤ ਚਾਰ ਕਾਬੂ
ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਹੁਸ਼ਿਆਰਪੁਰ: ਪੁਲਿਸ ਨੇ ਜਾਅਲੀ ਭਾਰਤੀ ਕਰੰਸੀ ਛਾਪਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੌਕੇ 'ਤੇ ਕਥਿਤ ਦੋਸ਼ੀਆਂ ਕੋਲੋਂ ਜਾਅਲੀ ਭਾਰਤੀ ਕਰੰਸੀ ਦੇ ਪੰਜ ਲੱਖ ਰੁਪਏ ਤੋਂ ਵਧੇਰੇ ਦੇ ਨੋਟ ਬਰਾਮਦ ਕੀਤੇ ਗਏ ਹਨ। ਜਾਅਲੀ ਕਰੰਸੀ ਛਾਪਣ ਦੇ ਇਸ ਮਾਮਲੇ ਵਿੱਚ ਪੁਲਿਸ ਨੇ ਚਾਰ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਖੁਦ ਨੂੰ ਪੱਤਰਕਾਰ ਦੱਸਦਾ ਹੈ।

ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਪੁਲਿਸ ਨੇ ਜਾਅਲੀ ਕਰੰਸੀ ਛਾਪਣ ਵਿਰੁੱਧ ਸਫਲਤਾ ਹਾਸਲ ਕਰਦੇ ਹੋਏ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਾਅਲੀ ਕਰੰਸੀ ਦੇ ਇਸ ਗਿਰੋਹ ਨੂੰ ਐਸਐਚਓ ਸਿਟੀ ਗੋਬਿੰਦ ਕੁਮਾਰ ਬੰਟੀ ਦੀ ਅਗਵਾਈ ਵਿੱਚ ਸਪੈਸ਼ਲ ਐਕਸ਼ਨ ਪਲਾਨ ਬਣਾ ਕੇ ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਟੈਗੋਰ ਪਾਰਕ ਦੇ ਸਾਹਮਣੇ ਨਾਕੇ 'ਤੇ ਕਾਬੂ ਕੀਤਾ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਕੋਲੋਂ ਮੌਕੇ 'ਤੇ ਪੰਜ ਲੱਖ 93 ਹਜ਼ਾਰ ਛੇ ਸੋ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਨਾਲ ਹੀ ਭਾਰੀ ਮਾਤਰਾ ਵਿੱਚ ਜਾਅਲੀ ਕਰੰਸੀ ਤਿਆਰ ਕਰਨ ਵਾਲਾ ਪੇਪਰ ਮਟੀਰੀਅਲ ਬਰਾਮਦ ਹੋਇਆ। ਇਸਤੋਂ ਇਲਾਵਾ ਕਥਿਤ ਦੋਸ਼ੀਆਂ ਕੋਲੋਂ ਦੋ ਡਿਜੀਟਲ ਕਲਰ ਪ੍ਰਿੰਟਰ ਸਮੇਤ ਸਕੈਨਰ, ਇੱਕ ਲੈਪਟਾਪ ਅਤੇ ਦੋ ਐਕਟਿਵਾ ਸਕੂਟਰ ਵੀ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਹੁਣ ਤੱਕ ਕਰੀਬ ਪੰਦਰਾਂ ਲੱਖ ਰੁਪਏ ਦੀ ਜਾਅਲੀ ਕਰੰਸੀ ਦੇ ਵੱਖ-ਵੱਖ ਨੰਬਰੀ ਨੋਟ ਤਿਆਰ ਕਰਕੇ ਮਾਰਕੀਟ ਵਿੱਚ ਲਿਆ ਚੁੱਕੇ ਹਨ।

ਡੀਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅਮਰਿੰਦਰ ਸਿੰਘ ਸੂਰਜ ਵਾਸੀ ਸੈਂਟਰ ਟਾਊਨ ਥਾਣਾ ਸਿਟੀ, ਹਰਜਿੰਦਰ ਭਾਰਤੀ ਵਾਸੀ ਖਾਨਪੁਰ ਜ਼ਿਲ੍ਹਾ ਊਨਾ ਹਾਲ ਵਾਸੀ ਬਜਵਾੜਾ ਕਲਾਂ, ਗੁਰਸਿਮਰਨਜੀਤ ਸਿੰਘ ਵਾਸੀ ਫਾਂਬੜਾ ਥਾਣਾ ਹਰਿਆਣਾ ਅਤੇ ਜਗਤਾਰ ਸਿੰਘ ਵਾਸੀ ਕਿਲਾ ਵਰੁਣ ਵਜੋਂ ਹੋਈ ਹੈ।

ਡੀਐੱਸਪੀ ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਹਰਜਿੰਦਰ ਸਿੰਘ ਭਾਰਤੀ, ਜੋ ਖ਼ੁਦ ਨੂੰ ਇੱਕ ਚੈਨਲ ਦਾ ਰਿਪੋਰਟਰ ਦੱਸਦਾ ਹੈ, ਪੱਤਰਕਾਰਤਾ ਦੀ ਆੜ ਵਿੱਚ ਨਕਲੀ ਕਰੰਸੀ ਛਾਪਣ ਵਾਲੇ ਗਿਰੋਹ ਵਿੱਚ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.