ਹੁਣ ਨਹੀਂ ਹੋਵੇਗਾ ਪੰਜਾਬ 'ਚ ਲਾਟੂ ਬੰਦ, ਹੋ ਗਿਆ ਵੱਡਾ ਐਲਾਨ!

author img

By

Published : Oct 12, 2021, 4:49 PM IST

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੋਲਾ ਨਾ ਆਉਣ ਕਾਰਨ ਬਿਜਲੀ ਸਪਲਾਈ ਸਬੰਧੀ ਸਕੰਟ ਪੈਦਾ ਹੋਣ ’ਤੇ ਹੱਲ ਸਬੰਧੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਆਉਂਦੇ ਦੋ ਤਿੰਨ ਦਿਨਾਂ ਅੰਦਰ ਇਸਦਾ ਪ੍ਰਬੰਧ ਕਰ ਲਿਆ ਜਾਵੇਗਾ।

ਹੁਸ਼ਿਆਰਪੁਰ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy cm Sukhjinder Singh Randhawa), ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਹੋਰਨਾਂ ਸ਼ਖ਼ਸੀਅਤਾਂ ਨਾਲ ਇੱਥੋਂ ਨੇੜਲੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸੰਤ ਬਾਬਾ ਸੇਵਾ ਸਿੰਘ ਜੀ, ਰਾਮਪੁਰ ਖੇੜਾ ਸਾਹਿਬ ਨੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੰਗਤ ਸਿੰਘ ਗਿਲਜੀਆਂ ਨੂੰ ਸਿਰੋਪਾਓ ਬਖਸ਼ਿਸ਼ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸੁਖਬੀਰ ਸਿੰਘ, ਹੈੱਡ ਗ੍ਰੰਥੀ ਸੁਖਿਵੰਦਰ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ, ਦੀਦਾਰ ਸਿੰਘ ਆਦਿ ਮੌਜੂਦ ਸਨ।

'ਬਿਜਲੀ ਸਕੰਟ ਨੂੰ ਹੱਲ ਕਰਨ ਲਈ ਸਰਕਾਰ ਯਤਨਸ਼ੀਲ'

ਇਸ ਦੌਰਾਨ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy cm Sukhjinder Singh Randhawa) ਨੇ ਕਿਹਾ ਕਿ ਕੋਲਾ ਨਾ ਆਉਣ ਕਾਰਨ ਬਿਜਲੀ ਸਪਲਾਈ ਸਬੰਧੀ ਸਕੰਟ ਪੈਦਾ ਹੋਣ ’ਤੇ ਹੱਲ ਸਬੰਧੀ ਪੰਜਾਬ ਸਰਕਾਰ (Punjab Government) ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਆਉਂਦੇ ਦੋ ਤਿੰਨ ਦਿਨਾਂ ਅੰਦਰ ਇਸਦਾ ਪ੍ਰਬੰਧ ਕਰ ਲਿਆ ਜਾਵੇਗਾ।

'ਕਿਸਾਨਾਂ ’ਤੇ ਅਜਿਹਾ ਤਸ਼ਦੱਦ ਬੇਹੱਦ ਨਿੰਦਣਯੋਗ'

ਦੂਜੇ ਪਾਸੇ ਉਪ ਮੁੱਖ ਮੰਤਰੀ ਨੇ ਲਖੀਮਪੁਰ ਖੇੜੀ (lakhimpur kheri violence) ਵਿਖੇ ਕਿਸਾਨਾਂ ਨੂੰ ਦਰੜਨ ਵਾਲੀ ਘਟਨਾ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਬੜੀ ਦੁਖਦਾਇਕ ਘਟਨਾ ਹੈ ਅਤੇ ਜਿਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਅਜਿਹਾ ਤਸ਼ਦੱਦ ਬੇਹੱਦ ਨਿੰਦਣਯੋਗ ਹੈ ਅਤੇ ਇਸ ਅਤਿ ਘਿਨਾਓਣੀ ਘਟਨਾ ਦੀ ਨਿਰਪੱਖ ਜਾਂਚ ਲਈ ਮੋਦੀ ਸਰਕਾਰ ‘ਚੋਂ ਸਬੰਧਤ ਰਾਜ ਮੰਤਰੀ ਦੀ ਤੁਰੰਤ ਬਰਖਾਸਤ ਹੋਣਾ ਚਾਹੀਦਾ ਹੈ।

ਇਹ ਵੀ ਪੜੋ: ਸਿੱਖਿਆ ਮੰਤਰੀ ਨੇ ਸਿੱਖਿਆ ਸ਼ਾਸਤਰੀਆਂ ਨਾਲ ਕੀਤੀ ਪਹਿਲੀ ਮੀਟਿੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.