ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਗੰਭੀਰ ਨਜਰ ਆ ਰਹੀ ਹੈ ਜਿਸ ਕਾਰਨ ਦਿਸ਼ਾ ਨਿਰਦੇਸ਼ਾਂ ਜਾਰੀ ਕਰ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਹਿਦਾਇਤ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਪੀਪੀ ਕਿੱਟਾਂ ਪਾ ਕੇ ਕੋਰੋਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੀ ਵੰਡੇ।
ਪੀਪੀ ਕਿੱਟਾਂ ਪਾ ਵੰਡੇ ਸੈਨੇਟਾਈਜ਼ਰ ਅਤੇ ਮਾਸਕ
ਇਸ ਮੌਕੇ ਡਾ. ਰਾਜ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦਾ ਸਾਨੂੰ ਇੰਨ੍ਹ ਬਿੰਨ੍ਹ ਪਾਲਣਾ ਕਰਨੀ ਚਾਹੀਦੀ ਹੈ। ਕੋਰੋਨਾ ਵਾਇਰਸ ਦੀ ਦੂਜੀ ਵੇਵ ਬਹੁਤ ਹੀ ਖ਼ਤਰਨਾਕ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਉਹ ਚਾਹੇ ਸਮਾਜਿਕ ਦੂਰੀ ਦੀ ਹੈ ਜਾਂ ਫਿਰ ਮਾਸਕ ਲਗਾਉਣ ਦੀ ਜਾਂ ਸੈਨੀਟਾਈਜ਼ਰ ਦੀ ਵਰਤੋਂ ਕਰਨ ਦੀ ਸਾਨੂੰ ਇਨ੍ਹਾਂ ਹਿਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਹੀ ਅਸੀਂ ਇਸ ਕੋਰੋਨਾ ਜਿਹੀ ਮਹਾਂਮਾਰੀ ਤੋਂ ਨਿਜਾਤ ਪਾ ਸਕਦੇ ਹਾਂ।
ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ
ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਜਿਹੀ ਮਹਾਂਮਾਰੀ ਦੇ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪਜਾਬ ਸਰਕਾਰ ਕੋਲ ਨਾ ਹੀ ਆਕਸੀਜਨ ਦੀ ਕਮੀ ਹੈ ਅਤੇ ਨਾ ਹੀ ਹੋਸਟਲਾਂ ਦੇ ਵਿੱਚ ਬੈੱਡ ਦੀ ਕਮੀ ਹੈ ਲੋੜ ਹੈ ਤਾਂ ਆਮ ਲੋਕਾਂ ਨੂੰ ਜਾਗਰੂਕ ਹੋਣ ਦੀ।