ਮੰਗਾਂ ਨੂੰ ਲੈਕੇ ਕਿਸਾਨਾਂ ਨੇ ਰੇਲਵੇ ਟਰੈਕ ਕੀਤੇ ਜਾਮ, ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਕੱਢੀ ਭੜਾਸ

author img

By

Published : Oct 3, 2022, 2:31 PM IST

In Hoshiarpur, the farmers blocked the railway track due to their demands, raised a tirade against the government.

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ਉੱਤੇ ਆਪਣੀਆਂ ਮੰਗਾਂ ਨੂੰ ਲੈਕੇ ਹੁਸ਼ਿਆਰਪੁਰ ਵਿੱਚ ਕਿਸਾਨਾਂ ਨੇ ਰੇਲਾਂ ਦਾ ਚੱਕਾ ਜਾਮ ਕਰ (Farmers Block Railway) ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲ਼ਿਆਂ ਕੀਤਾ ਹੈ ਅਤੇ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਿੱਖੇ ਸੰਘਰਸ਼ ਸਰਕਾਰ ਖ਼ਿਲਾਫ਼ ਵਿੱਢੇ ਜਾਣਗੇ।

ਹੁਸ਼ਿਆਰਪੁਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sanghrsh Committee) ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੇਲਵੇ ਟਰੈਕ (Farmers Block Railway) ਜਾਮ ਕਰਨ ਦਾ ਸੱਦਾ ਦਿੱਤਾ ਗਿਆ ਸੀ ਅਤੇ ਇਸ ਸੱਦਾ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sanghrsh Committee) ਵੱਲੋਂ ਕਿਸਾਨ ਆਗੂ ਪਰਮਜੀਤ ਸਿੰਘ ਭੱਲਾ ਦੀ ਅਗਵਾਈ ਵਿਚ ਟਾਂਡਾ ਵਿਖੇ ਰੇਲ ਟ੍ਰੈਕ ਜਾਮ (Train wheel jam) ਕਰਕੇ ਪੰਜਾਬ ਅਤੇ ਕੇਂਦਰ ਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਕਿਸਾਨ ਆਗੂਆਂ ਨੇ ਗੱਲ ਕਰਦੇ ਹੋਏ ਦੱਸਿਆ ਕਿ ਕਿਸਾਨਾਂ ਨੇ ਪਹਿਲਾਂ ਵੀ ਕੇਂਦਰ ਵੱਲੋਂ ਲਿਆਂਦੇ ਗਏ ਤਿੰਨੋਂ ਕਾਲੇ ਕਾਨੂੰਨ ਰੱਦ ਕਰਾਉਣ ਲਈ ਬਹੁਤ ਲੰਮਾ ਸੰਘਰਸ਼ ਲੜਿਆ ਹੈ ਅਤੇ ਕੇਂਦਰ ਵੱਲੋਂ ਤਿੰਨੋਂ ਕਾਲੇ ਕਾਨੂੰਨ ਰੱਦ ਕਰਨ ਤੋਂ ਬਾਅਦ ਜੋ ਕਿਸਾਨਾਂ ਦੇ ਨਾਲ ਵਾਅਦੇ ਕੀਤੇ ਗਏ ਸਨ ਉਨ੍ਹਾਂ ਤੇ ਦੁਬਾਰਾ ਗੌਰ ਨਹੀਂ ਕੀਤਾ ਗਿਆ ਜਿਸ ਕਾਰਨ ਕਿਸਾਨਾਂ ਨੂੰ ਮੁੜ ਸੰਘਰਸ਼ ਕਰਨ ਦੀ ਨੌਬਤ ਆਈ ਹੈ।

ਹੁਸ਼ਿਆਰਪੁਰ 'ਚ ਮੰਗਾਂ ਨੂੰ ਲੈਕੇ ਕਿਸਾਨਾਂ ਨੇ ਕੀਤਾ ਰੇਲਵੇ ਟਰੈਕ ਜਾਮ,ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਕਿਸਾਨਾਂ ਨੇ ਕਿਹਾ ਕਿ ਕੇਂਦਰ ਨੇ ਲਖੀਮਪੁਰ ਖੀਰੀ (Lakhimpur Khiri) ਵਿੱਚ ਕਿਸਾਨਾਂ ਦਾ ਸ਼ਰੇਆਮ ਕਤਲ ਕਰਨ (Mass murder of farmers ) ਵਾਲੇ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਉੱਤੇ ਬਣਦੀ ਕਾਰਵਾਈ ਨਹੀਂ ਕੀਤੀ ਅਤੇ ਹੁਣ ਤੱਕ ਵੀ ਟੈਨੀ ਨੂੰ ਕੇਂਦਰ ਸਰਕਾਰ ਨੇ ਅਹੁਦਾ ਦੇਕੇ ਨਵਾਜ਼ਿਆ ਹੋਇਆ ਹੈ। ਨਾਲ਼ ਹੀ ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਬਰੂਹਾਂ ਤੋਂ ਕਿਸਾਨਾਂ ਦੀਆਂ ਮੰਗਾਂ ਪੂਰਾ ਕਰਨ ਦਾ ਵਾਅਦਾ ਪੂਰਾ ਕਰਨ ਵਾਲੀ ਕੇਂਦਰ ਸਰਕਾਰ ਮੁੜ ਤੋਂ ਕਿਸਾਨਾਂ ਨਾਲ਼ ਧੋਖਾ ਕਰ ਰਹੀ ਹੈ। ਨਾਲ਼ ਹੀ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬਿਜਲੀ ਬਿੱਲ 2022 (Electricity Bill 2022) ਸਮੇਤ ਕਈ ਹੋਰ ਅਖੌਤੀ ਕਿਸਾਨ ਮਾਰੂ ਫੈਸਲੇ ਥੋਪਣ ਦੀ ਗੱਲ ਕੀਤੀ ਜਾ ਰਹੀ ਹੈ ਇਸ ਨੂੰ ਕਿਸਾਨ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ।

ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਵੀ ਤਿੱਖੀ ਸ਼ਬਦਾਵਲੀ ਵਰਤਦਿਆਂ ਕਿਹਾ ਕਿ ਸਰਕਾਰ ਪਰਾਲੀ ਦੇ ਮਸਲੇ (Straw issues ) ਦਾ ਕੋਈ ਢੁੱਕਵਾਂ ਹੱਲ ਨਹੀਂ ਦੇ ਰਹੀ ਅਤੇ ਨਾ ਹੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਹੁਣ ਤੱਕ ਕੋਈ ਇਨਾਮੀ ਰਾਸ਼ੀ ਮਿਲੀ ਹੈ। ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਲੰਪੀ ਸਕਿੰਨ (Lumpy skin) ਨਾਲ ਮਰੇ ਪਸ਼ੂਆਂ ਅਤੇ ਚਾਇਨਾ ਦੇ ਵਾਇਰਸ ਕਰਕੇ ਖਰਾਬ ਹੋਏ ਝੋਨੇ ਦੀ ਫਸਲ ਦਾ ਪੰਜਾਬ ਸਰਕਾਰ ਜਲਦ ਮੁਆਵਜ਼ਾ ਦੇ ਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਵੀ ਉਹ ਕੇਂਦਰ ਦੀ ਤਰਜ਼ ਉੱਤੇ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ: ਅਕਾਲੀ-ਬਸਪਾ ਵਿਧਾਇਕਾਂ ਨੇ 'ਆਪ' ਵੱਲੋਂ ਲਾਏ ਰਿਸ਼ਵਤਖੋਰੀ ਦੇ ਦੋਸ਼ਾਂ ਦੀ CBI ਜਾਂਚ ਦੀ ਕੀਤੀ ਅਪੀਲ

ETV Bharat Logo

Copyright © 2024 Ushodaya Enterprises Pvt. Ltd., All Rights Reserved.